ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਸ਼ਿਵ ਸੈਨਾ ਦੇ ਪੰਜਾਬ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਜਿੱਥੇ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਸੁਧੀਰ ਸੂਰੀ ਦਾ ਕਤਲ ਮਾਮਲਾ ਅਜੇ ਠੰਡਾ ਵੀ ਨਹੀਂ ਪਿਆ, ਉੱਥੇ ਉਨ੍ਹਾਂ ਦੀ ਪਾਰਟੀ ਦੇ ਪੰਜਾਬ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੂੰ ਵੀ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
Shiv Sena Punjab Chairman Sunil Kumar Bunty receives death threat: ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਬਰਗਾੜੀ ਬੇਅਦਬੀ ਮਾਮਲੇ 'ਚ ਨਾਮਜਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਵੀ ਕਤਲ ਕਰ ਦਿੱਤਾ ਗਿਆ ਹੈ। ਪ੍ਰਦੀਪ ਸਿੰਘ ਦੇ ਕਤਲ ਦੀ ਜਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਇਸ ਦੌਰਾਨ ਇੱਕ ਹੋਰ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਸ਼ਿਵ ਸੈਨਾ ਦੇ ਪੰਜਾਬ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਟਕਸਾਲੀ ਦੇ ਪੰਜਾਬ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਸੁਧੀਰ ਸੂਰੀ ਦਾ ਇੱਕ ਸਿੱਖ ਨੌਜਵਾਨ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਕਤਲ ਕਰ ਦਿੱਤਾ ਗਿਆ ਸੀ।
Shiv Sena Punjab Chairman Sunil Kumar Bunty receives death threat:
ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਉਨ੍ਹਾਂ ਦੀ ਪਾਰਟੀ ਦੇ ਪੰਜਾਬ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੂੰ ਵੀ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਧਮਕੀ ਦਿੰਦਿਆਂ ਕਾਲਰ ਨੇ ਕਿਹਾ ਕਿ ਤੁਸੀਂ ਫੇਸਬੁੱਕ 'ਤੇ ਬਹੁਤ ਗਲਤ ਗੱਲਾਂ ਕਹਿ ਰਹੇ ਹੋ ਤੇ ਜਲਦੀ ਹੀ ਤੁਹਾਡਾ ਨੰਬਰ ਆਉਣ ਵਾਲਾ ਹੈ। ਦੱਸ ਦਈਏ ਕਿ ਧਮਕੀ ਭਰੇ ਫੋਨ ਆਉਣ ਤੋਂ ਬਾਅਦ ਸੁਨੀਲ ਕੁਮਾਰ ਬੰਟੀ ਸ਼ਿਕਾਇਤ ਲੈ ਕੇ ਰਾਤ ਨੂੰ ਥਾਣੇ ਪਹੁੰਚੇ।
ਇਸ ਮਾਮਲੇ ਸਬੰਧੀ ਸ਼ਿਵ ਸੈਨਾ ਟਕਸਾਲੀ ਦੇ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੇ ਦੱਸਿਆ ਕਿ ਜੇਕਰ ਉਨ੍ਹਾਂ 'ਤੇ ਜਾਂ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਜਲੰਧਰ ਦੇ ਪੁਲਿਸ ਕਮਿਸ਼ਨਰ, ਏ.ਸੀ.ਪੀ ਅਤੇ ਸਟੇਸ਼ਨ ਇੰਚਾਰਜ ਦੀ ਹੋਵੇਗੀ ਕਿਉਂਕਿ ਪੁਲਿਸ ਲਗਾਤਾਰ ਧਮਕੀਆਂ ਦੇ ਬਾਵਜੂਦ ਕੁਝ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੌਮੀ ਪ੍ਰਧਾਨ ਸੁਧੀਰ ਸੂਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ ਪਰ ਪੁਲਿਸ ਉਸ ਦੀ ਸੁਰੱਖਿਆ ਵੀ ਨਹੀਂ ਕਰ ਸਕੀ।
ਇਸ ਸਬੰਧੀ ਥਾਣਾ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਬੰਟੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਸਬੰਧੀ ਪੁਲਿਸ ਵੱਲੋਂ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਹੁਣ ਇਸ ਦੀ ਜਾਂਚ ਜਾਰੀ ਹੈ।