Dera Chief News: ਪਿਛਲੇ ਮਹੀਨੇ ਡੇਰਾ ਮੁਖੀ ਵੱਲੋਂ ਬੇਅਦਬੀ ਮਾਮਲੇ ਵਿੱਚ ਕੇਸ ਚਲਾਏ ਜਾਣ ਉਤੇ ਹਾਈ ਕੋਰਟ ਵੱਲੋਂ ਲਗਾਈ ਗਈ ਰੋਕ ਨੂੰ ਸੁਪਰੀਮ ਕੋਰਟ ਨੇ ਹਟਾ ਦਿੱਤਾ ਸੀ। ਇਸ ਤੋਂ ਬਾਅਦ ਅੱਜ ਹਾਈ ਕੋਰਟ ਨੇ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਡੇਰਾਮੁਖੀ ਨੇ ਬੇਅਦਬੀ ਮਾਮਲੇ ਵਿੱਚ ਆਪਣੇ ਖਿਲਾਫ਼ ਦਰਜ ਐਫਆਈਆਰ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਸੀ।


COMMERCIAL BREAK
SCROLL TO CONTINUE READING

ਸੁਪਰੀਮ ਕੋਰਟ ਨੇ ਇਨ੍ਹਾਂ ਮਾਮਲਿਆਂ ਵਿੱਚ ਡੇਰਾਮੁਖੀ ਖਿਲਾਫ਼ ਕੇਸ ਚਲਾਏ ਜਾਣ ਉਤੇ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਪਿਛਲੇ ਮਹੀਨੇ ਹਟਾ ਦਿੱਤਾ ਸੀ। ਹੁਣ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ। ਇਸ ਲਈ ਹਾਈ ਕੋਰਟ ਵਿੱਚ ਸੁਣਵਾਈ ਦੀ ਕੋਈ ਜ਼ਰੂਰਤ ਨਹੀਂ ਹੈ। ਇਸ ਆਧਾਰ ਉਤੇ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।


ਸੁਪਰੀਮ ਕੋਰਟ ਨੇ ਬੇਅਦਬੀ ਮਾਮਲੇ 'ਚ ਉਨ੍ਹਾਂ ਦੇ ਖਿਲਾਫ ਚੱਲ ਰਹੇ ਮੁਕੱਦਮੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਲਗਾਈ ਗਈ ਰੋਕ ਨੂੰ ਹਟਾ ਦਿੱਤਾ ਸੀ। ਇਸ ਸਾਲ ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।


ਇਹ ਵੀ ਪੜ੍ਹੋ : Punjab Breaking Live Updates: ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ ਰਵਨੀਤ ਬਿੱਟੂ ਤੇ ਕੇਂਦਰ ਦੇ ਪੰਜਾਬ ਭਰ 'ਚ ਪੁਤਲੇ ਫੂਕ ਕੇ ਕੀਤੇ ਜਾਣਗੇ ਰੋਸ ਮੁਜ਼ਾਹਰੇ


ਸੁਪਰੀਮ ਕੋਰਟ ਦੇ ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਕੇਬੀ ਵਿਸ਼ਵਨਾਥਨ 'ਤੇ ਆਧਾਰਿਤ ਡਿਵੀਜ਼ਨ ਬੈਂਚ ਨੇ ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ ਅਤੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਸੁਣਵਾਈ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਗੁਰਮੀਤ ਰਾਮ ਰਹੀਮ ਕਤਲ ਅਤੇ ਯੌਨ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਅੱਜ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। 


ਇਹ ਵੀ ਪੜ੍ਹੋ : Karni Sena: ਕਰਨੀ ਸੈਨਾ ਦਾ ਐਲਾਨ; ਅਨਮੋਲ ਬਿਸ਼ਨੋਈ 'ਤੇ ਇੱਕ ਕਰੋੜ, ਗੋਲਡੀ ਬਰਾੜ ਦਾ ਕਤਲ ਕਰਨ 'ਤੇ 51 ਲੱਖ ਰੁਪਏ ਦਾ ਇਨਾਮ