ਬੀਤੇ ਦਿਨੀ ਵਿਜੀਲੈਂਸ ਟੀਮ ਵੱਲੋ ਲੁਧਿਆਣਾ ਦੇ ਇੱਕ ਸੈਲੂਨ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਪਹੁੰਚਦੀ ਹੈ। ਜਿਥੇ ਲੁਧਿਆਣਾ ਤੋਂ ਐਮ.ਪੀ ਰਵਨੀਤ ਬਿੱਟੂ ਵੱਲੋਂ ਵਿਭਾਗ ਦੀ ਟੀਮ ਨਾਲ ਬਦਸਲੂਕੀ ਕੀਤੀ ਗਈ ਤੇ ਆਸ਼ੂ ਨੂੰ ਲਿਜਾਣ ਤੋਂ ਰੋਕਿਆ ਗਿਆ। ਇਸ ਸਬੰਧੀ ਟੀਮ ਵੱਲੋਂ ਪੁਲਿਸ ਕਮਿਸ਼ਨਰ ਨੂੰ ਵਿਜੀਲੈਂਸ ਦੇ ਕੰਮ 'ਚ ਵਿਘਨ ਪਾਉਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
Trending Photos
ਚੰਡੀਗੜ੍ਹ- ਬੀਤੇ ਦਿਨੀ ਦੇਰ ਸ਼ਾਮ ਸਾਬਕਾ ਮੰਤਰੀ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਵੱਲੋਂ ਟੈਂਡਰ ਘੁਟਾਲੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਆਸ਼ੂ ਨੂੰ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾ ਕਾਂਗਰਸ ਦੇ ਸੀਨੀਅਰ ਆਗੂ ਤੇ ਵਰਕਰਾਂ ਵੱਲੋਂ ਲੰਘੇ ਦਿਨੀ ਹੀ ਵਿਜੀਲੈਂਸ ਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਕਾਂਗਰਸ ਵੱਲੋਂ ਆਪ ਸਰਕਾਰ ‘ਤੇ ਬਦਲਾਖੋਰੀ ਦਾ ਦੋਸ਼ ਲਗਾਇਆ ਜਾ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਆਪ ਸਰਕਾਰ ਕਾਂਗਰਸੀ ਵਰਕਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਾਂਗਰਸੀ ਡਰਨ ਵਾਲੇ ਨਹੀਂ ਹਨ।
ਰਵਨੀਤ ਬਿੱਟੂ ਖਿਲਾਫ ਮਾਮਲਾ ਦਰਜ
ਦੇਰ ਸ਼ਾਮ ਵਿਜੈਂਲਸ ਵਿਭਾਗ ਦੀ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਸੈਲੂਨ ’ਚ ਪਹੁੰਚੀ ਜਿਥੇ ਲੁਧਿਆਣਾ ਤੋਂ ਐਮ.ਪੀ ਰਵਨੀਤ ਬਿੱਟੂ ਵੱਲੋਂ ਵਿਭਾਗ ਦੀ ਟੀਮ ਨਾਲ ਬਹਿਲ ਕੀਤੀ ਗਈ ਤੇ ਆਸ਼ੂ ਨੂੰ ਲਿਜਾਣ ਤੋਂ ਰੋਕਿਆ ਗਿਆ। ਇਸ ਮੌਕੇ ਰਵਨੀਤ ਬਿੱਟੂ ਵੱਲੋਂ ਡੀ. ਐਸ. ਪੀ ਨਾਲ ਵੀ ਬਦਸਲੂਕੀ ਕੀਤੀ ਗਈ, ਜਿਸਦੀ ਵੀਡਿਉ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੈ। ਜਿਸ ਤੋਂ ਬਾਅਦ ਵਿਭਾਗ ਦੀ ਟੀਮ ਵੱਲੋਂ ਰਵਨੀਤ ਬਿੱਟੂ ਖਿਲਾਫ ਪੁਲਿਸ ਕਮਿਸ਼ਨਰ ਨੂੰ ਵਿਜੀਲੈਂਸ ਦੇ ਕੰਮ 'ਚ ਵਿਘਨ ਪਾਉਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਹਾਲਾਂਕਿ ਇਸ ਸਬੰਧੀ ਕਿਸੇ ਪੁਲਿਸ ਅਧਿਕਾਰੀ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ।
WATCH LIVE TV