ਚੰਡੀਗੜ੍ਹ- ਪੰਜਾਬ ਵਿੱਚ ਆਮ ਆਮਦੀ ਪਾਰਟੀ ਦੀ ਸਰਕਾਰ ਵੱਲੋਂ ਓਪਰੇਸ਼ਨ ਲੋਟਸ ਦੇ ਖਿਲਾਫ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਗਿਆ ਸੀ। ਇਸ ਵਿਸ਼ੇਸ਼ ਸੈਸ਼ਨ ਵਿੱਚ ਆਪ ਸਰਕਾਰ ਵੱਲੋਂ ਭਰੋਸਗੀ ਮਤਾ ਪਾਸ ਕੀਤਾ ਜਾਣਾ ਸੀ। ਪਰ ਸੈਸ਼ਨ ਤੋਂ ਇੱਕ ਦਿਨ ਪਹਿਲਾ ਹੀ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲਾ ਪੁਰੋਹਿਤ ਜੀ ਵੱਲੋਂ ਇਸ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆ ਰੱਦ ਕਰ ਦਿੱਤਾ। 


COMMERCIAL BREAK
SCROLL TO CONTINUE READING

ਸੈਸ਼ਨ ਦੇ ਰੱਦ ਹੋਣ ਤੋਂ ਬਾਅਦ ਜਿਥੇ ਵਿਰੋਧੀ ਧਿਰਾਂ ਵੱਲੋਂ ਇਸ ਦਾ ਸਵਾਗਤ ਕੀਤਾ ਜਾ ਰਿਹਾ ਹੈ ਉੱਥੇ ਹੀ ਆਮ ਆਦਮੀ ਪਾਰਟੀ ਦੇ ਮੰਤਰੀ ਵਿਧਾਇਕਾਂ ਵਿੱਚ ਰਾਜਪਾਲ ਦੇ ਇਸ ਫੈਸਲੇ ਦਾ ਇਤਰਾਜ਼ ਜਤਾਇਆ ਜਾ ਰਿਹਾ। ਵਿਰੋਧੀ ਧਿਰਾਂ ਵੱਲੋਂ ਰਾਜਪਾਲ ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਤੇ ਕਿਹਾ ਕਿ ਇਸ ਨਾਲ ਪੰਜਾਬ ਦਾ ਕਰੋੜਾ ਰੁਪਇਆ ਬਚੇਗਾ ਤੇ ਇਹ ਸੈਸ਼ਨ ਬੁਲਾਣਾ ਆਮ ਆਦਮੀ ਪਾਰਟੀ ਦੀ ਗੈਰ- ਸੰਵਿਧਾਨਕ ਕਾਰਵਾਈ ਸੀ। ਪਰ ਦੂਜੇ ਪਾਸੇ ਆਪ ਦੇ ਮੰਤਰੀ ਤੇ ਵਿਧਾਇਕ ਰਾਜਪਾਲ ਦੇ ਇਸ ਫੈਸਲੇ 'ਤੇ ਨਾਰਾਜ਼ ਨਜ਼ਰ ਆ ਰਹੇ ਹਨ।


ਆਪਰੇਸ਼ਨ ਲੋਟਸ ਖਿਲਾਫ ਸ਼ਾਤੀ ਮਾਰਚ ਕੱਢੇਗੀ ਆਪ 


ਰਾਜਪਾਲ ਵੱਲੋਂ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਰਾਜਪਾਲ ਦੇ ਇਸ ਫੈਸਲੇ ਦਾ ਵਿਰੋਧ ਜਤਾਇਆ ਗਿਆ। ਮੌਕੇ 'ਤੇ ਸੈਸ਼ਨ ਰੱਦ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਹੰਗਾਮੀ ਮੀਟਿੰਗ ਸੱਦੀ ਗਈ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਸ਼ਾਤੀ ਮਾਰਚ ਕੱਢਣਗੇ। ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਸ਼ਾਤੀ ਮਾਰਚ ਓਪਰੇਸ਼ਨ ਲੋਟਸ ਦੇ ਵਿਰੋਧ ਵਿੱਚ ਕੱਢਿਆ ਜਾਵੇਗਾ। 


WATCH LIVE TV