Patiala News: ਕੁੜੀ ਦੀ ਮੌਤ ਮਗਰੋਂ ਪੰਜਾਬੀ ਯੂਨੀਵਰਸਿਟੀ `ਚ ਵਿਦਿਆਰਥੀਆਂ ਨੇ ਪ੍ਰੋਫੈਸਰ ਖਿਲਾਫ਼ ਖੋਲ੍ਹਿਆ ਮੋਰਚਾ
Patiala News: ਬਠਿੰਡਾ ਦੀ ਰਹਿਣ ਵਾਲੀ ਲੜਕੀ ਦੀ ਮੌਤ ਮਗਰੋਂ ਪੰਜਾਬੀ ਯੂਨੀਵਰਸਿਟੀ ਮਾਹੌਲ ਭਖ ਗਿਆ ਹੈ। ਰੋਸ ਵਜੋਂ ਵਾਇਸ ਚਾਂਸਲਰ ਦਫ਼ਤਰ ਅੱਗੇ ਧਰਨਾ ਦੇ ਰਹੇ ਵਿਦਿਆਰਥੀਆਂ ਵੱਲੋਂ ਪ੍ਰੋਫੈਸਰ ਨਾਲ ਧੱਕਾਮੁੱਕੀ ਕੀਤੀ ਗਈ।
Patiala News: ਬਠਿੰਡਾ ਦੀ ਰਹਿਣ ਵਾਲੀ ਲੜਕੀ ਦੀ ਮੌਤ ਮਗਰੋਂ ਪੰਜਾਬੀ ਯੂਨੀਵਰਸਿਟੀ ਮਾਹੌਲ ਗਰਮਾ ਗਿਆ ਹੈ। ਰੋਸ ਵਜੋਂ ਵਾਇਸ ਚਾਂਸਲਰ ਦਫ਼ਤਰ ਅੱਗੇ ਧਰਨਾ ਦੇ ਰਹੇ ਵਿਦਿਆਰਥੀਆਂ ਵੱਲੋਂ ਪ੍ਰੋਫੈਸਰ ਨਾਲ ਧੱਕਾਮੁੱਕੀ ਕੀਤੀ ਗਈ।
ਬਠਿੰਡਾ ਦੀ ਰਹਿਣ ਵਾਲੀ 'ਵਰਸਿਟੀ ਦੀ ਵਿਦਿਆਰਥਣ ਦੀ ਘਰ ਵਿੱਚ ਮੌਤ ਹੋਣ ਮਗਰੋਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਪ੍ਰੋਫੈਸਰ ’ਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਉਂਦੇ ਹੋਏ ਮੋਰਚਾ ਖੋਲ੍ਹ ਦਿੱਤਾ ਹੈ। ਦੁਪਹਿਰ ਸਮੇਂ ਪ੍ਰੋਫੈਸਰ ਵਿਦਿਆਰਥੀਆਂ ਵਿਚਾਲੇ ਪੁੱਜੇ ਤਾਂ ਮਾਹੌਲ ਇਕਦਮ ਭਖ ਗਿਆ ਤੇ ਰੋਹ ਵਿੱਚ ਆਏ ਵਿਦਿਆਰਥੀਆਂ ਨੇ ਪ੍ਰੋਫੈਸਰ ਨਾਲ ਖਿੱਚ-ਧੂਹ ਵੀ ਕੀਤੀ। ਸੁਰੱਖਿਆ ਮੁਲਾਜ਼ਮਾਂ ਵੱਲੋਂ ਕਿਸੇ ਤਰ੍ਹਾਂ ਨਾਲ ਪ੍ਰੋਫੈਸਰ ਨੂੰ ਬਾਹਰ ਲਿਆਂਦਾ ਗਿਆ। ਯੂਨੀਵਰਸਿਟੀ ਵਿੱਚ ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ।
ਡਾਇਰੈਕਟਰ ਲੋਕ ਸੰਪਰਕ ਵਿਭਾਗ ਦਲਜੀਤ ਅਮੀ ਨੇ ਦੱਸਿਆ ਕਿ ਪੰਜ ਸਾਲਾ ਇੰਟੇਗ੍ਰੇਟਡ ਕੋਰਸ ਦੇ ਪਹਿਲੇ ਸਾਲ ਦੀ ਵਿਦਿਆਰਥਣ ਜਸ਼ਨਦੀਪ ਪਹਿਲਾਂ ਤੋਂ ਬਿਮਾਰ ਚੱਲ ਰਹੀ ਸੀ, ਜਿਸ ਦੀ ਬੀਤੇ ਦਿਨ ਸਿਹਤ ਖ਼ਰਾਬ ਹੋਈ ਸੀ। ਇਸ ਬਾਰੇ ਉਸਦੇ ਪਰਿਵਾਰ ਨੂੰ ਵੀ ਜਾਣਕਾਰੀ ਮਿਲ ਗਈ ਸੀ ਤੇ ਵਿਦਿਆਰਥਣ ਨੂੰ ਕੈਂਪਸ ਦੇ ਸਿਹਤ ਕੇਂਦਰ ਵਿੱਚ ਮੁਢਲਾ ਇਲਾਜ ਦੇਣ ਮਗਰੋਂ ਪਰਿਵਾਰ ਘਰ ਲੈ ਗਿਆ ਸੀ।
ਇਹ ਵੀ ਪੜ੍ਹੋ : Punjab's Colonel Manpreet Singh Cremation LIVE: ਪੰਜਾਬ ਦਾ ਮਨਪ੍ਰੀਤ ਸਿੰਘ ਹੋਇਆ ਸ਼ਹੀਦ, ਭਲਕੇ ਹੋਵੇਗਾ ਅੰਤਿਮ ਸਸਕਾਰ
ਵਿਦਿਆਰਥਣ ਦੀ ਘਰ ਪੁੱਜਣ ਉਪਰੰਤ ਮੌਤ ਹੋ ਗਈ। ਲੜਕੀ ਦੀ ਮੌਤ ਉਤੇ ਸਾਰਿਆਂ ਨੂੰ ਦੁੱਖ ਹੈ। ਦਲਜੀਤ ਅਮੀ ਨੇ ਕਿਹਾ ਕਿ ਧਰਨੇ ਦੌਰਾਨ ਪ੍ਰੋਫੈਸਰ ਸੁਰਜੀਤ ਸਿੰਘ ਨਾਲ ਕੀਤਾ ਗਿਆ ਸਲੂਕ ਗਲਤ ਹੈ। ਪ੍ਰੋਫੈਸਰ ’ਤੇ ਵਿਦਿਆਰਥਣ ਨੂੰ ਪਰੇਸ਼ਾਨ ਕਰਨ ਦੇ ਲੱਗੇ ਦੋਸ਼ਾਂ ਨੂੰ ਦਲਜੀਤ ਅਮੀ ਨੇ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਅਜਿਹੀ ਸ਼ਿਕਾਇਤ ਨਾ ਪਹਿਲਾਂ ਕਦੇ ਮਿਲੀ ਸੀ ਤੇ ਨਾ ਹੁਣ ਕੋਈ ਸਬੂਤ ਪੇਸ਼ ਕੀਤਾ ਗਿਆ ਹੈ।
ਇਹ ਸਾਰੇ ਦੋਸ਼ ਬੇਬੁਨਿਆਦ ਹਨ। ਯੂਨੀਵਰਸਿਟੀ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਪ੍ਰੋਫੈਸਰ ਉਤੇ ਹਮਲਾ ਕੀਤਾ ਉਸ ਉਪਰ ਬਣਦੀ ਕਾਰਵਾਈ ਦੀ ਮੰਗ ਕਰਾਂਗੇ। ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Who was Col Manpreet Singh? ਕਾਲਜ ਦੇ ਟਾਪਰ ਰਹੇ ਸਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ, ਜਾਣੋ ਉਨ੍ਹਾਂ ਦੇ ਬਾਰੇ ਕੁਝ ਖਾਸ ਗੱਲਾਂ