Amul Price Hike: ਲੋਕ ਸਭਾ ਚੋਣਾਂ ਦੇ ਨਤੀਜਿਆ ਤੋਂ ਪਹਿਲਾਂ ਹੀ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਹੈ। ਆਪਣੇ ਗਾਹਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਦੇਸ਼ ਦੀ ਪ੍ਰਮੁੱਖ ਦੁੱਧ ਵੇਚਣ ਵਾਲੀ ਕੰਪਨੀ ਅਮੂਲ ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੇਰਵਾ ਨੇ ਦੁੱਧ ਦੀਆਂ ਕੀਮਤਾਂ ਵਿੱਚ ਦੋ ਰੁਪਏ ਫ਼ੀ ਲੀਟਰ ਵਾਧਾ ਕੀਤਾ ਸੀ।ਇਸ ਨਾਲ ਦੇਸ਼ ਭਰ ਵਿੱਚ ਅਮੂਲ ਦੇ ਇੱਕ ਲੀਟਰ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਜਾਵੇਗਾ।


COMMERCIAL BREAK
SCROLL TO CONTINUE READING

ਜੀਸੀਐਮਐਮਐਫ ਦੇ ਐਮਡੀ ਜੈਯਨ ਮਹਿਤਾ ਨੇ ਦੱਸਿਆ ਕਿ 3 ਜੂਨ ਤੋਂ ਅਮੂਲ ਦੁੱਧ ਦੀਆਂ ਸਾਰੀਆਂ ਕਿਸਮਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦਰਅਸਲ, GCMMF 'ਅਮੂਲ' ਬ੍ਰਾਂਡ ਦੇ ਤਹਿਤ ਦੁੱਧ ਅਤੇ ਡੇਅਰੀ ਉਤਪਾਦਾਂ ਦੀ ਮਾਰਕੀਟਿੰਗ ਕਰਦਾ ਹੈ। ਪਿਛਲੀ ਵਾਰ ਜੀਸੀਐਮਐਮਐਫ ਨੇ ਫਰਵਰੀ 2023 ਵਿੱਚ ਦੁੱਧ ਦੀ ਕੀਮਤ ਵਿੱਚ ਵਾਧਾ ਕੀਤਾ ਸੀ।


ਮਹਿਤਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਵਧੀ ਹੋਈ ਉਤਪਾਦਨ ਲਾਗਤ ਦੀ ਭਰਪਾਈ ਕਰਨ ਲਈ ਇਹ ਵਾਧਾ ਜ਼ਰੂਰੀ ਹੈ। ਤਾਜ਼ਾ ਵਾਧੇ ਨਾਲ 500 ਮਿਲੀਲੀਟਰ ਅਮੂਲ ਮੱਝ ਦਾ ਦੁੱਧ 36 ਰੁਪਏ, 500 ਮਿਲੀਲੀਟਰ ਅਮੂਲ ਗੋਲਡ ਦੁੱਧ 33 ਰੁਪਏ ਅਤੇ 500 ਮਿਲੀਲੀਟਰ ਅਮੂਲ ਸ਼ਕਤੀ 30 ਰੁਪਏ ਹੋ ਗਿਆ ਹੈ।


ਇਹ ਵੀ ਪੜ੍ਹੋ: Lok Sabha Elections Results 2024: ਪੰਜਾਬ 'ਚ ਭਲਕੇ ਹੋਵੇਗੀ ਵੋਟਾਂ ਦੀ ਗਿਣਤੀ, 24 ਥਾਵਾਂ 'ਤੇ ਕੇਂਦਰ, 15 ਹਜ਼ਾਰ ਸਟਾਫ਼ ਤਾਇਨਾਤ


 


GCMMF ਨੇ ਇੱਕ ਬਿਆਨ ਵਿੱਚ ਕਿਹਾ, "2 ਰੁਪਏ ਪ੍ਰਤੀ ਲੀਟਰ ਦਾ ਵਾਧਾ ਐਮਆਰਪੀ ਵਿੱਚ 3-4 ਪ੍ਰਤੀਸ਼ਤ ਵਾਧੇ ਦੇ ਬਰਾਬਰ ਹੈ, ਜੋ ਕਿ ਔਸਤ ਖੁਰਾਕੀ ਮਹਿੰਗਾਈ ਦਰ ਤੋਂ ਬਹੁਤ ਘੱਟ ਹੈ।" ਇਹ ਧਿਆਨ ਦੇਣ ਯੋਗ ਹੈ ਕਿ ਫਰਵਰੀ 2023 ਤੋਂ ਅਮੂਲ ਨੇ ਪ੍ਰਮੁੱਖ ਬਾਜ਼ਾਰਾਂ ਵਿੱਚ ਤਾਜ਼ਾ ਪਾਊਚ ਦੁੱਧ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ।


ਇਹ ਵੀ ਪੜ੍ਹੋ: Mohali Accident: ਮੋਹਾਲੀ ਪੁਲਿਸ ਦੀ ਅਣਗੈਲੀ! ਚੰਡੀਗੜ੍ਹ ਖਰੜ ਹਾਈਵੇ 'ਤੇ ਮੁੜ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ