ਵਿਜੀਲੈਂਸ ਤੋਂ ਬਾਅਦ ਹੁਣ ED ਵੀ ਕਰ ਸਕਦੀ ਸਾਬਕਾ ਮੰਤਰੀ ਆਸ਼ੂ ਖਿਲਾਫ ਕਾਰਵਾਈ
ਬਹੁ ਕਰੋੜੀ ਟੈਂਡਰ ਘੁਟਾਲੇ ‘ਚ ਘਿਰੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਹੁਣ ਈਡੀ ਵੱਲੋਂ ਨਵੀਂ ਐਫ.ਆਈ.ਆਰ ਦਰਜ ਕਰਕੇ ਜਲਦ ਕਾਰਵਾਈ ਕੀਤੀ ਜਾ ਸਕਦੀ ਹੈ। ਵਿਜੀਲੈਂਸ ਵਿਭਾਗ ਵੱਲੋਂ ਟੈਂਡਰ ਘੁਟਾਲੇ ਨਾਲ ਸਬੰਧਿਤ ਫਾਇਲਾਂ ਈਡੀ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਚੰਡੀਗੜ੍ਹ- ਬਹੁ ਕਰੋੜੀ ਟੈਂਡਰ ਘੁਟਾਲੇ ‘ਚ ਫਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਸਾਬਕਾ ਮੰਤਰੀ ਆਸ਼ੂ ਵਿਜੀਲੈਂਸ ਵਿਭਾਗ ਕੋਲ ਪਹਿਲਾ ਹੀ ਰਿਮਾਂਡ ‘ਤੇ ਚੱਲ ਰਹੇ ਹਨ, ਦੂਜੇ ਪਾਸੇ ਹੁਣ ਟੈਡਰ ਘੁਟਾਲੇ ਦੀਆਂ ਫਾਈਲਾਂ ਵਿਜੀਲੈਂਸ ਵੱਲੋਂ ਈਡੀ ਨੂੰ ਸੌਂਪ ਦਿੱਤੀਆਂ ਗਈਆਂ ਹਨ। ਈਡੀ ਵੱਲੋਂ ਸਾਬਕਾ ਮੰਤਰੀ ਆਸ਼ੂ ਖਿਲਾਫ ਮਨੀ ਲਾਨਡਰਿੰਗ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਈਡੀ ਵੱਲੋਂ ਜਲਦ ਹੀ ਨਵੀਂ FIR ਕਰਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਲੁਧਿਆਣਾ ਤੋਂ ਨਿਵੇਸ਼ਕਰ ਹੇਮੰਤ ਸੂਦ ਤੋਂ ਵੀ ਪੈਸਿਆਂ ਨੂੰ ਲੈ ਕੇ ਪੁੱਛ ਪੜਤਾਲ ਕੀਤੀ ਜਾ ਚੁੱਕੀ ਹੈ।