Paris Olympics: ਪੈਰਿਸ ਓਲੰਪਿਕ 'ਚ ਮੈਡਲ ਜਿੱਤਣ ਪਿਛੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਹਾਕੀ ਟੀਮ ਦਾ ਨਿੱਘਾ ਸਵਾਗਤ
Advertisement
Article Detail0/zeephh/zeephh2378570

Paris Olympics: ਪੈਰਿਸ ਓਲੰਪਿਕ 'ਚ ਮੈਡਲ ਜਿੱਤਣ ਪਿਛੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਹਾਕੀ ਟੀਮ ਦਾ ਨਿੱਘਾ ਸਵਾਗਤ

ਪੈਰਿਸ ਓਲੰਪਿਕ 'ਚ ਕਾਂਸੀ ਦਾ ਮੈਡਲ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪੁੱਜੀ। ਅੰਮ੍ਰਿਤਸਰ ਹਵਾਈ ਅੱਡੇ 'ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਦੀ ਉਡੀਕ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਤੋਂ ਇਲਾਵਾ ਮੰਤਰੀ ਕੁਲਦੀਪ ਸ

Paris Olympics: ਪੈਰਿਸ ਓਲੰਪਿਕ 'ਚ ਮੈਡਲ ਜਿੱਤਣ ਪਿਛੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਹਾਕੀ ਟੀਮ ਦਾ ਨਿੱਘਾ ਸਵਾਗਤ

Paris Olympics: ਪੈਰਿਸ ਓਲੰਪਿਕ 'ਚ ਕਾਂਸੀ ਦਾ ਮੈਡਲ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪੁੱਜੀ। ਅੰਮ੍ਰਿਤਸਰ ਹਵਾਈ ਅੱਡੇ 'ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਦੀ ਉਡੀਕ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਭਜਨ ਸਿੰਘ ਈਟੀਓ ਵੀ ਟੀਮ ਦਾ ਸਵਾਗਤ ਕਰਨ ਪੁੱਜੇ।

ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ ਦੇ ਵੇਰਕਾ ਬਾਈਪਾਸ 'ਤੇ ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

ਇਸ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਹਨ। ਜਿਨ੍ਹਾਂ ਦੇ ਮਾਪੇ ਵੀ ਉਨ੍ਹਾਂ ਨੂੰ ਰਿਸੀਵ ਕਰਨ ਲਈ ਹਵਾਈ ਅੱਡੇ ਪਹੁੰਚੇ। ਭਾਰਤੀ ਟੀਮ ਦੇ ਖਿਡਾਰੀ ਆਉਂਦਿਆਂ ਹੀ ਸਿੱਧੇ ਹਰਿਮੰਦਰ ਸਾਹਿਬ ਨਤਮਸਤਕ ਹੋ ਗਏ। ਜਿੱਥੇ ਉਹ ਗੁਰੂਘਰ ਵਿੱਚ ਮੱਥਾ ਟੇਕਣਗੇ ਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।

ਇਹ ਵੀ ਪੜ੍ਹੋ : Batala News: ਸੜਕ 'ਤੇ ਮਿਲੀਆਂ ਸਨ ਚਾਰ ਬੱਚੀਆਂ, ਕੁਝ ਘੰਟਿਆਂ ਦੀ ਭਾਲ ਤੋਂ ਬਾਅਦ ਪੁਲਿਸ ਨੂੰ ਮਿਲੀ ਉਹਨਾਂ ਦੀ ਮਾਂ

Trending news