ਭਰਤ ਸ਼ਰਮਾ/ਲੁਧਿਆਣਾ: ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਅੱਜ ਅਗਨੀਪੱਥ ਦਾ ਵਿਰੋਧ ਉਦੋਂ ਵੇਖਣ ਨੂੰ ਮਿਲਿਆ ਜਦੋਂ ਦੋ ਦਰਜਨ ਤੋਂ ਵੱਧ ਅਣਪਛਾਤੇ ਨੌਜਵਾਨਾਂ ਵੱਲੋਂ ਰੇਲਵੇ ਸਟੇਸ਼ਨ ਦੇ ਬਾਹਰ ਅਤੇ ਅੰਦਰ ਪੱਥਰ ਡੰਡਿਆਂ ਨਾਲ ਭੰਨਤੋੜ ਕਰ ਦਿੱਤੀ ਗਈ। ਇਸ ਦੌਰਾਨ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ 'ਤੇ ਵੱਡਾ ਨੁਕਸਾਨ ਹੈ ਅਤੇ ਕਈ ਖਿੜਕੀਆਂ ਅਤੇ ਦਰਵਾਜ਼ੇ ਤੋੜ ਦਿੱਤੇ ਗਏ। ਜਿਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਕਈ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਅਗਨੀਪਥ ਕੇਂਦਰ ਸਰਕਾਰ ਦੀ ਸਕੀਮ ਦਾ ਵਿਰੋਧ ਕਰ ਰਹੇ ਨੇ ਸਿਰਫ ਲੁਧਿਆਣਾ ਹੀ ਨਹੀਂ ਸਗੋਂ ਪੰਜਾਬ ਦੇ ਹੋਰਨਾਂ ਹਿੱਸਿਆਂ ਤੋਂ ਵੀ ਅਜਿਹੇ ਵਿਰੋਧ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ।


COMMERCIAL BREAK
SCROLL TO CONTINUE READING

 


ਉੱਥੇ ਹੀ ਸਾਡੇ ਸਹਿਯੋਗੀ ਵੱਲੋਂ ਜਦੋਂ ਲੁਧਿਆਣਾ ਰੇਲਵੇ ਸਟੇਸ਼ਨ ਦਾ ਜਾਇਜ਼ਾ ਲਿਆ ਗਿਆ ਤਾਂ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇੱਕ ਤੇ ਵੱਡੀ ਤਦਾਦ ਅੰਦਰ ਭੰਨਤੋੜ ਕੀਤੀ ਗਈ ਸ਼ੀਸ਼ੇ ਟੁੱਟ ਗਏ ਅਤੇ ਦਹਿਸ਼ਤ ਦਾ ਮਾਹੌਲ ਫੈਲ ਗਿਆ। ਹਾਲਾਂਕਿ ਇਸ ਤੋਂ ਬਾਅਦ ਤੁਰੰਤ ਪੁਲਸ ਮੌਕੇ ਤੇ ਪਹੁੰਚ ਗਈ ਅਤੇ ਮਾਮਲਾ ਸ਼ਾਂਤ ਕਰਵਾਇਆ ਪੁਲੀਸ ਨੂੰ ਵੇਖ ਕੇ ਕਈ ਨੌਜਵਾਨ ਉਥੋਂ ਭੱਜ ਗਏ। ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀਆਂ ਹਨ। ਪਹਿਲੇ ਦੱਸਿਆ ਜਾ ਰਿਹਾ ਸੀ ਕਿ ਪੁਲਸ ਨੇ ਤਿੰਨਾਂ ਨੂੰ ਹਿਰਾਸਤ ਵਿਚ ਲਿਆ ਹੈ ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਸੀਨੀਅਰ ਪੁਲੀਸ ਅਫ਼ਸਰ ਮੌਕੇ 'ਤੇ ਪਹੁੰਚ ਚੁੱਕੇ ਹਨ ਅਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ।


 


ਉਥੇ ਹੀ ਲੁਧਿਆਣਾ ਰੇਲਵੇ ਸਟੇਸ਼ਨ ਦੇ ਮੇਨ ਗੇਟ ਤੇ ਤਾਇਨਾਤ ਏ. ਐਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਗਿਆਰਾਂ ਵਜੇ ਦੇ ਕਰੀਬ ਦੋ ਦਰਜਨ ਤੋਂ ਵੱਧ ਨੌਜਵਾਨਾਂ ਵੱਲੋਂ ਇਹ ਹਮਲਾ ਕੀਤਾ ਗਿਆ ਜਿਨ੍ਹਾਂ ਕੋਲ ਪੱਥਰ ਸਨ ਜਿਨ੍ਹਾਂ ਦੇ ਸ਼ੀਸ਼ੇ ਭੰਨ ਦਿੱਤੇ ਅਤੇ ਫਿਰ ਉੱਥੋਂ ਭੱਜ ਗਏ। ਉਨ੍ਹਾਂ ਦੱਸਿਆ ਕਿ ਸਾਰਿਆਂ ਦੀ ਉਮਰ ਕਾਫੀ ਘੱਟ ਲੱਗ ਰਹੀ ਸੀ ਉੱਥੇ ਹੀ ਸਟੇਸ਼ਨ ਤੇ ਮੌਜੂਦ ਯਾਤਰੀਆਂ ਨੇ ਵੀ ਸਾਰੀ ਗੱਲ ਬਿਆਨ ਕੀਤੀ ਅਤੇ ਕਿਹਾ ਕਿ ਕਿਵੇਂ ਸਟੇਸ਼ਨ ਤੇ ਭੰਨਤੋੜ ਕੀਤੀ ਗਈ ਪੱਥਰਬਾਜ਼ੀ ਹੋਈ ਪਰ ਇਸ ਦੌਰਾਨ ਸਵਾਰੀਆਂ ਜ਼ਰੂਰ ਬਚ ਗਈਆਂ।


 


WATCH LIVE TV