ਚੰਡੀਗੜ: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਖਿਲਾਫ ਦੇਸ਼ ਭਰ ਵਿਚ ਨੌਜਵਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਅਜਿਹੇ 'ਚ ਸਭ ਤੋਂ ਪਹਿਲਾਂ ਪੰਜਾਬ 'ਚ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਪਿਛਲੇ 48 ਘੰਟਿਆਂ ਦੌਰਾਨ 19 ਟ੍ਰੇਨਾ ਨੂੰ ਰੱਦ ਕਰਨਾ ਪਿਆ ਹੈ। ਉੱਤਰੀ ਰੇਲਵੇ ਅਧਿਕਾਰੀਆਂ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਲੰਘਣ ਵਾਲੀਆਂ ਕਈ ਲੰਬੀ ਦੂਰੀ ਦੀਆਂ ਟ੍ਰੇਨਾ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਯੂ. ਪੀ. ਅਤੇ ਬਿਹਾਰ ਤੋਂ ਚੱਲਣ ਵਾਲੀਆਂ ਕਈ ਹੋਰ ਟ੍ਰੇਨਾ ਨੂੰ ਵੀ ਜਾਂ ਤਾਂ ਰੱਦ ਕਰ ਦਿੱਤਾ ਗਿਆ ਸੀ ਜਾਂ ਥੋੜ੍ਹੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ।


COMMERCIAL BREAK
SCROLL TO CONTINUE READING

 


ਲੰਬੇ ਰੂਟ ਦੀਆਂ ਟ੍ਰੇਨਾ ਹੋਈਆਂ ਰੱਦ


ਦਰਅਸਲ ਲੰਬੇ ਰੂਟ ਦੀਆਂ ਕਈ ਟ੍ਰੇਨਾ ਦੇ ਰੱਦ ਹੋਣ ਕਾਰਨ ਸਥਾਨਕ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਭੀੜ ਲੱਗ ਗਈ। ਯੂ. ਪੀ. ਅਤੇ ਬਿਹਾਰ ਜਾਣ ਵਾਲੀਆਂ ਟ੍ਰੇਨਾ ਦੀਆਂ ਕਨਫਰਮ ਟਿਕਟਾਂ ਵਾਲੇ ਯਾਤਰੀਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੁੱਛਗਿੱਛ ਅਤੇ ਟਿਕਟ-ਰਿਫੰਡ ਕਾਊਂਟਰਾਂ 'ਤੇ ਕੰਮ ਕਰ ਰਹੇ ਰੇਲਵੇ ਅਧਿਕਾਰੀਆਂ ਨੂੰ ਵੀ ਭੀੜ ਨਾਲ ਨਜਿੱਠਣਾ ਮੁਸ਼ਕਲ ਹੋਇਆ। ਹਾਲਾਂਕਿ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਅੰਦੋਲਨ ਕਾਰਨ ਰੱਦ ਜਾਂ ਮੁਅੱਤਲ ਕੀਤੀਆਂ ਰੇਲ ਗੱਡੀਆਂ ਨੂੰ ਮੁੜ ਸ਼ੁਰੂ ਕਰਨ ਬਾਰੇ ਕੋਈ ਜਾਣਕਾਰੀ ਨਹੀਂ ਸੀ।


 


 


ਭਾਰਤੀ ਰੇਲਵੇ ਦੁਨੀਆ ਦੇ ਸਭ ਤੋਂ ਵੱਡੇ ਨੈਟਵਰਕਾਂ ਵਿਚੋਂ ਇਕ


ਭਾਰਤੀ ਰੇਲਵੇ ਦੁਨੀਆ ਦੇ ਸਭ ਤੋਂ ਵੱਡੇ ਰੇਲ ਨੈੱਟਵਰਕਾਂ ਵਿੱਚੋਂ ਇੱਕ ਹੈ। ਹਰ ਰੋਜ਼ ਹਜ਼ਾਰਾਂ ਟ੍ਰੇਨਾ ਰੇਲਵੇ ਵੱਲੋਂ ਚਲਾਈਆਂ ਜਾਂਦੀਆਂ ਹਨ। ਇਸ ਨੂੰ ਆਮ ਲੋਕਾਂ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ। ਟ੍ਰੇਨਾ ਦੇ ਰੱਦ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਰੇਲਵੇ ਸਟੇਸ਼ਨ ਲਈ ਰਵਾਨਾ ਹੋਣ ਤੋਂ ਪਹਿਲਾਂ ਇਕ ਵਾਰ ਰੱਦ ਕੀਤੀਆਂ ਟ੍ਰੇਨਾ ਦੀ ਲਿਸਟ ਚੰਗੀ ਤਰ੍ਹਾਂ ਨਾਲ ਚੈੱਕ ਕਰ ਲਓ। ਪਿਛਲੇ ਕੁਝ ਸਮੇਂ ਤੋਂ ਫੌਜ ਦੀ ਭਰਤੀ ਲਈ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਵਿਰੋਧ ਹੋ ਰਿਹਾ ਹੈ। ਪ੍ਰਦਰਸ਼ਨ ਦੌਰਾਨ ਸ਼ਰਾਰਤੀ ਅਨਸਰਾਂ ਨੇ ਬਿਹਾਰ, ਉੱਤਰ ਪ੍ਰਦੇਸ਼ ਆਦਿ ਕਈ ਰਾਜਾਂ ਵਿੱਚ ਟਰੇਨਾਂ ਦੀਆਂ ਬੋਗੀਆਂ ਨੂੰ ਅੱਗ ਲਗਾ ਦਿੱਤੀ ਹੈ।


 


WATCH LIVE TV