Agriculture News:  ਮਾਨਸਾ ਜ਼ਿਲ੍ਹੇ ਦੇ ਕਈ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਸੀ । ਮਾਨਸਾ ਜ਼ਿਲ੍ਹੇ ਅਧਿਨ ਪੈਂਦੇ ਦੂਲੋਵਾਲਾ, ਕੋਟ ਧਰਮਾ ਸਮੇਤ ਕਈ ਪਿੰਡਾਂ ਚ ਕਣਕ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਹਮਲਾ ਕਰ ਦਿੱਤਾ ਹੈ, ਸੁੰਡੀ ਲਗਾਤਾਰ ਕਣਕ ਦੀ ਫ਼ਸਲ ਨੂੰ ਬਰਬਾਦ ਕਰ ਰਹੀ ਹੈ | 


COMMERCIAL BREAK
SCROLL TO CONTINUE READING

ਕਿਸਾਨਾਂ ਨੂੰ ਆਪਣੀ ਫ਼ਸਲ ਖ਼ਰਾਬ ਹੋਂਣ ਦੀ ਚਿੰਤਾ ਸਤਾ ਰਹੀ ਹੈ, ਉੱਥੇ ਹੀ ਕਿਸਾਨ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਜਲਦ ਤੋਂ ਜਲਦ ਗੁਲਾਬੀ ਸੁੰਡੀ ਦੇ ਹਮਲੇ ਤੋਂ ਰੋਕਥਾਮ ਦੇ ਲਈ ਹੱਲ ਕੱਢਣ ਦੀ ਅਪੀਲ ਕਰ ਰਹੇ ਹਨ।


ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਖੇਤਾਂ ਵਿੱਚ ਜ਼ਿਆਦਾਤਰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਸੀ, ਪਰ ਉਨ੍ਹਾਂ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਨੇ ਹਮਲਾ ਕਰ ਦਿੱਤਾ । ਜਿਸ ਨਾਲ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਸਕਦਾ ਹੈ।


ਇਹ ਵੀ ਪੜ੍ਹੋ: Bandi Sikh News: ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈਕੇ ਪ੍ਰਦਰਸ਼ਨ ਮੁਲਤਵੀ, ਕਾਲਕਾ ਨੇ ਲਿਖਿਆ ਪੱਤਰ


ਉਨ੍ਹਾਂ ਨੇ ਖੇਤੀਬਾੜੀ ਵਿਭਾਗ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਖੇਤਾਂ ਵਿੱਚ ਅਧਿਕਾਰੀਆਂ ਨੂੰ ਤੁਰੰਤ ਭੇਜ ਕੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ ਧਰਨਾ ਪ੍ਰਦਰਸ਼ਨ ਕਰਨ ਦੇ ਮਜ਼ਬੂਰ ਹੋਣਗੇ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਜਮੀਨ ਠੇਕੇ ਤੇ ਲੈਕੇ ਕਣਕ ਦੀ ਬਿਜਾਈ ਕੀਤੀ ਸੀ,


ਜੇਕਰ ਕਣਕ ਦੀ ਫ਼ਸਲ ਗੁਲਾਬੀ ਸੁੰਡੀ ਦੇ ਕਾਰਨ ਖ਼ਰਾਬ ਹੋ ਗਈ ਤਾਂ ਉਨ੍ਹਾਂ ਨੂੰ ਵੱਡੇ ਨੁਕਸਾਨ ਦਾ ਸਹਾਮਣਾ ਕਰਨਾ ਪਵੇਗਾ।


 ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਕਣਕ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਝੋਨੇ ਦੀ ਪਰਾਲੀ ਨਾ ਸਾੜ ਕੇ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਸੀ। ਪਰ ਹੁਣ ਮਾਨਸਾ ਜ਼ਿਲ੍ਹੇ ਵਿੱਚ ਕਣਕ 'ਤੇ ਗੁਲਾਬੀ ਸੁੰਡੀ ਦਾ ਹਮਲਾ ਕਿਸਾਨਾਂ ਲਈ ਪਰੇਸ਼ਾਨੀ ਬਣ ਰਿਹਾ ਹੈ।


ਇਹ ਵੀ ਪੜ੍ਹੋPunjab politics news: ਅਕਾਲੀ ਆਗੂਆਂ ਦੀ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਬੰਦ ਕਮਰਾ ਮੀਟਿੰਗ


(ਕੁਲਦੀਪ ਧਾਲੀਵਾਲ ਦੀ ਰਿਪੋਰਟ )