ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆ। ਪੰਜਾਬ ਪੁਲਿਸ ਵੱਲੋਂ ਸਿੱਧੂ ਕਤਲ ਮਾਮਲੇ ਤੋਂ ਇਲਾਵਾ ਵੱਖ-ਵੱਖ ਮਾਮਲਿਆ ਵਿੱਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲਿਆ ਜਾ ਰਿਹਾ ਹੈ। ਇਸ ਤੋਂ ਪਹਿਲਾ ਅੰਮ੍ਰਿਤਸਰ,ਮੋਗਾ, ਫਰੀਦਕੋਟ ਪੁਲਿਸ ਵੱਲੋਂ ਵੀ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲਿਆ ਗਿਆ। ਹੁਣ ਕਤਲ ਦੇ ਨਾਲ ਲਾਰੈਂਸ ਨਾਲ ਇੱਕ ਹੋਰ ਮਾਮਲਾ ਜੁੜ ਗਿਆ ਹੈ, ਫ਼ਰਜ਼ੀ ਪਾਸਪੋਰਟ ਦਾ ਜਿਸਨੂੰ ਲੈ ਕੇ ਮੌਹਾਲੀ ਵਿੱਚ ਲਾਰੈਂਸ ਤੋਂ ਪੁਛ-ਪੜਤਾਲ ਕੀਤੀ ਜਾਵੇਗੀ।


COMMERCIAL BREAK
SCROLL TO CONTINUE READING

ਫਰਜ਼ੀ ਪਾਸਪੋਰਟ ਮਾਮਲਾ


ਦੱਸਦੇਈਏ ਕਿ AGTF ਵੱਲੋਂ ਫਰਜ਼ੀ ਪਾਸਪੋਰਟ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਦਾ ਟ੍ਰਾਜ਼ਿਟ ਰਿਮਾਂਡ ਲਿਆ ਹੈ। AGTF ਦਾ ਦਾਅਵਾ ਹੈ ਕਿ ਲਾਰੈਂਸ ਦੇ ਕਰੀਬੀ ਸਾਥੀਆਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਇਸ ਨੂੰ ਲੈ ਕੇ ਪੰਜਾਬ  ਪੁਲਿਸ ਵੱਲੋਂ ਫਰਜ਼ੀ ਪਾਸਪੋਰਟ ਬਣਾਉਣ ਵਾਲਿਆ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਜਾਂਦਾ ਹੈ। AGTF ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਇਸ ਨਾਲ ਜੁੜੇ ਹੋਰ ਤਾਰ ਖੁਲ ਸਕਦੇ ਹਨ।