Malvinder Singh News: ਪੰਜਾਬ ਪੁਲਿਸ ਦੇ ਵਧੀਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਮਨੁੱਖੀ ਅਧਿਕਾਰ ਮਾਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਪੁਲਿਸ ਨੇ ਬੁੱਧਵਾਰ ਦੇਰ ਸ਼ਾਮ ਵਿਜੀਲੈਂਸ ਹੈੱਡਕੁਆਰਟਰ ਤੋਂ ਗ੍ਰਿਫਤਾਰ ਕੀਤਾ ਹੈ। ਉਸ 'ਤੇ ਵਿਜੀਲੈਂਸ ਹੈੱਡਕੁਆਰਟਰ ਵਿਖੇ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕਾ-ਮੁੱਕੀ ਕਰਕੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦਾ ਦੋਸ਼ ਹੈ। ਉਨ੍ਹਾਂ ਨੇ ਕੁਝ ਦਸਤਾਵੇਜ਼ਾਂ ਨੂੰ ਵੀ ਨੁਕਸਾਨ ਪਹੁੰਚਾਇਆ।


COMMERCIAL BREAK
SCROLL TO CONTINUE READING

ਇਸ ਤੋਂ ਬਾਅਦ ਮੁਹਾਲੀ ਵਿੱਚ ਵਿਜੀਲੈਂਸ ਦਫ਼ਤਰ ਦੇ ਬਾਹਰ ਜਬਰਦਸਤ ਹੰਗਾਮਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਮਨੁੱਖੀ ਅਧਿਕਾਰਾਂ ਦੇ ਏ.ਆਈ.ਜੀ. ਉਕਤ ਅਧਿਕਾਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਪਤਨੀ ਨੇ ਵਿਜੀਲੈਂਸ ਦਫ਼ਤਰ ਦੇ ਬਾਹਰ ਹੰਗਾਮਾ ਕਰ ਦਿੱਤਾ। ਦਰਅਸਲ, ਮੁਹਾਲੀ ਪੁਲਿਸ ਨੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਵਿੱਚ ਬੁਲਾਇਆ ਸੀ ਪਰ ਵਿਜੀਲੈਂਸ ਦਾ ਕਹਿਣਾ ਹੈ ਕਿ ਸਿੱਧੂ ਨੇ ਸਰਕਾਰੀ ਕੰਮ ਵਿੱਚ ਦਖ਼ਲਅੰਦਾਜ਼ੀ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 


ਇਹ ਵੀ ਪੜ੍ਹੋ: Punjab Weather News: ਰਾਤ ਨੂੰ ਦਸੰਬਰ ਵਰਗੀ ਠੰਢ, ਡਿੱਗਿਆ ਤਾਪਮਾਨ, ਜਾਣੋ ਆਪਣੇ ਸ਼ਾਹਿਰ 'ਚ ਮੌਸਮ ਦਾ ਹਾਲ

ਮਾਲਵਿੰਦਰ ਸਿੰਘ ਸਿੱਧੂ ਏ.ਆਈ.ਜੀ ਰੈਂਕ ਦਾ ਅਧਿਕਾਰੀ ਹੈ, ਜਿਸ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਦਫਤਰ ਬੁਲਾਇਆ ਗਿਆ ਸੀ। ਇਸ ਸਬੰਧ ਵਿੱਚ ਸਿੱਧੂ ਦੀ ਪਤਨੀ ਨੇ ਵਿਜੀਲੈਂਸ ਦਫਤਰ ਪਹੁੰਚ ਕੇ ਹੰਗਾਮਾ ਮਚਾ ਦਿੱਤਾ ਹੈ ਅਤੇ ਅਧਿਕਾਰੀ ਦੀ ਪਤਨੀ ਦਾ ਕਹਿਣਾ ਹੈ ਕਿ ਵਿਜੀਲੈਂਸ ਜਾਣਬੁੱਝ ਕੇ ਉਸ ਦੇ ਪਤੀ ਨੂੰ ਪ੍ਰੇਸ਼ਾਨ ਕਰ ਰਹੀ ਹੈ। ਵਿਜੀਲੈਂਸ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ।


ਦੱਸਣਯੋਗ ਹੈ ਕਿ  ਉਸ 'ਤੇ ਵਿਜੀਲੈਂਸ ਹੈੱਡਕੁਆਰਟਰ ਵਿਖੇ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕਾ-ਮੁੱਕੀ ਕਰਕੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦਾ ਦੋਸ਼ ਹੈ। ਉਨ੍ਹਾਂ ਨੇ ਕੁਝ ਦਸਤਾਵੇਜ਼ਾਂ ਨੂੰ ਵੀ ਨੁਕਸਾਨ ਪਹੁੰਚਾਇਆ।


ਇਹ ਵੀ ਪੜ੍ਹੋ: Panchkula News: ਪੰਚਕੂਲਾ 'ਚ ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਇਲਾਜ ਦੌਰਾਨ ਹੋਈ ਮੌਤ


ਐਸਐਸਪੀ ਮੁਹਾਲੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਵਿਜੀਲੈਂਸ ਦੇ ਡੀਐਸਪੀ ਵਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਫੇਜ਼-8 ਵਿੱਚ ਏਆਈਜੀ ਖ਼ਿਲਾਫ਼ ਆਈਪੀਸੀ ਦੀ ਧਾਰਾ 353 (ਲੋਕ ਸੇਵਕ ’ਤੇ ਹਮਲਾ) ਅਤੇ 183 (ਲੋਕ ਸੇਵਕ ਨਾਲ ਕੁੱਟਮਾਰ), 323 (ਕੁੱਟਮਾਰ) ਅਤੇ 506 (ਮੌਤ ਦਾ ਕਾਰਨ) ਤਹਿਤ ਕੇਸ ਦਰਜ ਕੀਤਾ ਗਿਆ ਹੈ। (ਜਾਨ ਤੋਂ ਮਾਰਨ ਦੀ ਧਮਕੀ) ਤਹਿਤ ਕੇਸ ਦਰਜ ਕੀਤਾ ਗਿਆ ਹੈ।