Malvinder Singh News: ਮਾਲਵਿੰਦਰ ਸਿੱਧੂ ਫਿਲਹਾਲ ਜੇਲ ਵਿਚ ਹਨ। ਉਨ੍ਹਾਂ ’ਤੇ ਵਿਜੀਲੈਂਸ ਅਧਿਕਾਰੀਆਂ ਨਾਲ ਬਦਤਮੀਜ਼ੀ ਕਰਨ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਕਰਨ ਦੇ ਵੀ ਇਲਜ਼ਾਮ ਲੱਗੇ ਸਨ।
Trending Photos
Malvinder Singh News: ਆਮਦਨ ਤੋਂ ਵੱਧ ਜਾਇਦਾਦ ਸਣੇ ਕਈ ਮਾਮਲਿਆਂ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ AIG ਮਨੁੱਖੀ ਅਧਿਕਾਰ ਮਾਲਵਿੰਦਰ ਸਿੰਘ ਸਿੱਧੂ ਨੂੰ ਸਸਪੈਂਡ ਕਰ ਦਿਤਾ ਗਿਆ ਹੈ। ਮਾਲਵਿੰਦਰ ਸਿੱਧੂ ਫਿਲਹਾਲ ਜੇਲ ਵਿਚ ਹਨ। ਉਨ੍ਹਾਂ ’ਤੇ ਵਿਜੀਲੈਂਸ ਅਧਿਕਾਰੀਆਂ ਨਾਲ ਬਦਤਮੀਜ਼ੀ ਕਰਨ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਕਰਨ ਦੇ ਵੀ ਇਲਜ਼ਾਮ ਲੱਗੇ ਸਨ।
ਗੌਰਤਲਬ ਹੈ ਕਿ ਪੰਜਾਬ ਪੁਲਿਸ ਦੇ ਵਧੀਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਮਨੁੱਖੀ ਅਧਿਕਾਰ ਮਾਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਪੁਲਿਸ ਨੇ ਬੁੱਧਵਾਰ ਦੇਰ ਸ਼ਾਮ ਵਿਜੀਲੈਂਸ ਹੈੱਡਕੁਆਰਟਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ 'ਤੇ ਵਿਜੀਲੈਂਸ ਹੈੱਡਕੁਆਰਟਰ ਵਿਖੇ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕਾ-ਮੁੱਕੀ ਕਰਕੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦਾ ਦੋਸ਼ ਹੈ। ਉਨ੍ਹਾਂ ਨੇ ਕੁਝ ਦਸਤਾਵੇਜ਼ਾਂ ਨੂੰ ਵੀ ਨੁਕਸਾਨ ਪਹੁੰਚਾਇਆ।
ਇਹ ਵੀ ਪੜ੍ਹੋ: Malvinder Singh News: AIG ਮਨੁੱਖੀ ਅਧਿਕਾਰ ਮਾਲਵਿੰਦਰ ਸਿੱਧੂ ਗ੍ਰਿਫ਼ਤਾਰ, DSP ਨਾਲ ਧੱਕਾਮੁੱਕੀ ਦੇ ਇਲਜ਼ਾਮ
ਇਸ ਤੋਂ ਬਾਅਦ ਮੁਹਾਲੀ ਵਿੱਚ ਵਿਜੀਲੈਂਸ ਦਫ਼ਤਰ ਦੇ ਬਾਹਰ ਜਬਰਦਸਤ ਹੰਗਾਮਾ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਮਨੁੱਖੀ ਅਧਿਕਾਰਾਂ ਦੇ ਏ.ਆਈ.ਜੀ. ਉਕਤ ਅਧਿਕਾਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਪਤਨੀ ਨੇ ਵਿਜੀਲੈਂਸ ਦਫ਼ਤਰ ਦੇ ਬਾਹਰ ਹੰਗਾਮਾ ਕਰ ਦਿੱਤਾ ਸੀ। ਦਰਅਸਲ, ਮੁਹਾਲੀ ਪੁਲਿਸ ਨੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਵਿੱਚ ਬੁਲਾਇਆ ਸੀ ਪਰ ਵਿਜੀਲੈਂਸ ਦਾ ਕਹਿਣਾ ਹੈ ਕਿ ਸਿੱਧੂ ਨੇ ਸਰਕਾਰੀ ਕੰਮ ਵਿੱਚ ਦਖ਼ਲਅੰਦਾਜ਼ੀ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।