ਸਵੀਡਨ `ਚ ਏਅਰ ਇੰਡੀਆ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ! 300 ਯਾਤਰੀ ਸਵਾਰਾਂ ਦੀ ਅਟਕੀ ਜਾਨ
Air India Flight News: ਅਮਰੀਕਾ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਸਵੀਡਨ ਦੇ ਸਟਾਕਹੋਮ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਫਲਾਈਟ `ਚ 300 ਯਾਤਰੀ ਸਵਾਰ ਸਨ।
Air India Emergency landing: ਤਕਨੀਕੀ ਖਰਾਬੀ ਕਾਰਨ ਅਮਰੀਕਾ ਤੋਂ ਦਿੱਲੀ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਸਟਾਕਹੋਮ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਹੋਈ। ਲੈਂਡਿੰਗ ਦੇ ਸਮੇਂ (Air India Emergency landing) ਫਲਾਈਟ 'ਚ 300 ਯਾਤਰੀ ਸਵਾਰ ਸਨ। ਸਾਰੇ ਸੁਰੱਖਿਅਤ ਦੱਸੇ ਜਾ ਰਹੇ ਹਨ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਣ ਲਈ ਫਾਇਰ ਬ੍ਰਿਗੇਡ ਦੀ ਟੀਮ ਪਹਿਲਾਂ ਹੀ ਏਅਰਪੋਰਟ 'ਤੇ ਤਾਇਨਾਤ ਸੀ।
ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਐਮਰਜੈਂਸੀ ਲੈਂਡਿੰਗ ਦੇ ਮੱਦੇਨਜ਼ਰ ਹਵਾਈ ਅੱਡੇ 'ਤੇ (Air India Emergency landing)ਵੱਡੀ ਗਿਣਤੀ 'ਚ ਫਾਇਰ ਇੰਜਨ ਵੀ ਤਾਇਨਾਤ ਕੀਤੇ ਗਏ ਸਨ। ਜਾਣਕਾਰੀ ਮੁਤਾਬਕ ਟੇਕ ਆਫ ਤੋਂ ਬਾਅਦ ਜਹਾਜ਼ ਦੇ ਇਕ ਇੰਜਣ 'ਚੋਂ ਤੇਲ ਲੀਕ ਹੋਣ ਲੱਗਾ, ਜਿਸ ਤੋਂ ਬਾਅਦ ਸਵੀਡਨ 'ਚ ਹੀ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਫਿਰ ਲਿਆ ਦਿਲਜੀਤ ਦੋਸਾਂਝ ਤੇ ਰਿਤਿਕ ਰੋਸ਼ਨ ਨਾਲ ਲਿਆ ਪੰਗਾ; ਬੋਲੀ ਇਹ ਵੱਡੀ ਗੱਲ
ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤੇਲ ਲੀਕ ਹੋਣ ਤੋਂ ਬਾਅਦ ਇੰਜਣ ਬੰਦ ਹੋ ਗਿਆ ਅਤੇ ਬਾਅਦ ਵਿੱਚ ਫਲਾਈਟ ਸਟਾਕਹੋਮ (Air India Emergency landing) ਵਿੱਚ ਸੁਰੱਖਿਅਤ ਉਤਰ ਗਈ। ਅਧਿਕਾਰੀ ਨੇ ਦੱਸਿਆ ਕਿ ਜ਼ਮੀਨੀ ਨਿਰੀਖਣ ਦੌਰਾਨ ਦੂਜੇ ਇੰਜਣ ਦੇ ਡਰੇਨ ਮਾਸਟ ਵਿੱਚੋਂ ਤੇਲ ਨਿਕਲਦਾ ਦੇਖਿਆ ਗਿਆ। ਇਸ ਤੋਂ ਪਹਿਲਾਂ ਸੋਮਵਾਰ (20 ਫਰਵਰੀ) ਨੂੰ ਨਿਊਯਾਰਕ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਨੂੰ ਮੈਡੀਕਲ ਐਮਰਜੈਂਸੀ ਕਾਰਨ (Air India Emergency landing)ਲੰਡਨ ਵੱਲ ਮੋੜ ਦਿੱਤਾ ਗਿਆ ਸੀ।
ਦੋ ਦਿਨ ਪਹਿਲਾਂ 20 ਫਰਵਰੀ ਨੂੰ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਹੈਦਰਾਬਾਦ (Air India Emergency landing) ਤੋਂ ਚੇਨਈ ਜਾ ਰਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਸੀ। ਇਸ ਦੀ ਲੈਂਡਿੰਗ ਲਖਨਊ ਦੇ ਚੌਧਰੀ ਚਰਨ ਸਿੰਘ ਏਅਰਪੋਰਟ 'ਤੇ ਕੀਤੀ ਗਈ ਹੈ। ਫਲਾਈਟ 'ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਫਲਾਈਟ 'ਚ ਬੰਬ ਦੀ ਜਾਂਚ ਜਲਦਬਾਜ਼ੀ 'ਚ ਕੀਤੀ ਗਈ ਸੀ।