Ajanala Firing: ਚੋਣਾਂ ਮੌਕੇ ਅਜਨਾਲਾ ਸ਼ਹਿਰ ਅੰਦਰ ਚੱਲੀਆਂ ਗੋਲੀਆਂ, ਥਾਰ ਗੱਡੀ ਨੂੰ ਬਣਾਇਆ ਨਿਸ਼ਾਨਾ
Advertisement
Article Detail0/zeephh/zeephh2567912

Ajanala Firing: ਚੋਣਾਂ ਮੌਕੇ ਅਜਨਾਲਾ ਸ਼ਹਿਰ ਅੰਦਰ ਚੱਲੀਆਂ ਗੋਲੀਆਂ, ਥਾਰ ਗੱਡੀ ਨੂੰ ਬਣਾਇਆ ਨਿਸ਼ਾਨਾ

Ajanala Firing: ਪੰਜਾਬ ਵਿੱਚ ਚੋਣਾਂ ਮੌਕੇ ਅਜਨਾਲਾ ਸ਼ਹਿਰ ਅੰਦਰ ਗੋਲੀਆਂ ਚੱਲੀਆਂ ਹਨ। ਥਾਰ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

 

Ajanala Firing: ਚੋਣਾਂ ਮੌਕੇ ਅਜਨਾਲਾ ਸ਼ਹਿਰ ਅੰਦਰ ਚੱਲੀਆਂ ਗੋਲੀਆਂ, ਥਾਰ ਗੱਡੀ ਨੂੰ ਬਣਾਇਆ ਨਿਸ਼ਾਨਾ

Ajanala Firing/ਭਰਤ ਸ਼ਰਮਾ: ਪੰਜਾਬ ਵਿੱਚ ਅੱਜ ਨਗਰ ਨਿਗਮ ਦੀਆਂ ਚੋਣਾਂ ਲਈ ਵੋਟਾਂ ਪਾ ਰਹੀਆਂ ਹਨ।  ਪੰਜਾਬ ਵਿੱਚ ਚੋਣਾਂ ਤੋਂ ਕੁਝ ਘੰਟੇ ਪਹਿਲਾਂ ਅਜਨਾਲਾ ਸ਼ਹਿਰ ਅੰਦਰ ਗੋਲੀਆਂ ਚੱਲਣ ਦੀਆਂ ਖ਼ਬਰ ਸਾਹਮਣੇ ਆਈ ਹੈ।  ਦਰਅਸਲ ਕੁਝ ਅਣਪਛਾਤੇ ਵਿਅਕਤੀਆਂ (Ajanala Firing)  ਵੱਲੋਂ ਥਾਰ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਫਿਲਹਾਲ ਗੱਡੀ ਵਿੱਚ ਬੈਠੇ ਨੌਜਵਾਨ ਵਾਲ ਵਾਲ ਬਚੇ ਹਨ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। 

ਇਹ ਵੀ ਪੜ੍ਹੋ: Mansa News: ਮਾਨਸਾ ਵਿੱਚ ਧਰਨਾਕਾਰੀਆਂ ਉੱਤੇ ਪੁਲਿਸ ਦਾ ਲਾਠੀਚਾਰਜ!

ਇਸ ਮੌਕੇ ਤੇ ਕਾਂਗਰਸ ਪਾਰਟੀ ਤੋਂ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ ਨੇ ਕਿਹਾ ਕਿ ਉਹ ਆਪਣੇ ਦਫਤਰ ਵਿੱਚ ਬੈਠਾ ਹੋਇਆ ਸੀ ਤਾਂ ਉਸਨੂੰ ਇੱਕ ਫੋਨ ਕਾਲ ਆਈ ਕਿ ਤੁਹਾਡੇ ਬੇਟੇ ਦੀ ਗੱਡੀ ਵਿੱਚ ਕਿਸੇ ਨੇ ਗੋਲੀਆਂ ਮਾਰ ਦਿੱਤੀਆਂ ਹਨ ਤੇ ਉਹਨਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸਾਡੇ ਲੜਕੇ ਦੀ ਇੱਕ ਲੜਾਈ ਹੋਈ ਸੀ ਹੋ ਸਕਦਾ ਹੈ ਕਿ ਉਹ ਹੀ ਹੋ ਸਕਦੇ ਹਨ ਪਰ ਉਹਨਾਂ ਕਿਹਾ ਕਿ ਪੁਲਿਸ ਨੂੰ ਜਾਂਚ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਤੇ ਪਹੁੰਚੇ ਐਸਐਚ ਓ ਅਜਨਾਲਾ ਸਤਪਾਲ ਸਿੰਘ ਨੇ ਕਿਹਾ ਕਿ ਚਲਾਈ ਗਈਆਂ ਗੋਲੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਲਿਆ ਜਾਵੇਗਾ।

ਇਹ ਵੀ ਪੜ੍ਹੋ:Punjab Nagar Nigam Chunav: ਪੰਜ ਨਗਰ ਨਿਗਮਾਂ ਵਿੱਚ ਕਿੰਨੇ ਪੋਲਿੰਗ ਸਟੇਸ਼ਨ, ਕਿੱਥੇ ਪੈ ਰਹੀਆਂ ਹਨ ਵੋਟਾਂ, ਜਾਣੋ ਇੱਥੇ ਹਰ ਡਿਟੇਲ

ਇਸ ਦੌਰਾਨ ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣ ਲਈ ਚੋਣ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ ਤੋਂ ਕੁੱਲ 841 ਬੂਥ ਬਣਾਏ ਗਏ ਹਨ। ਸਵੇਰੇ 7 ਵਜੇ ਤੋਂ ਸ਼ੁਰੂ ਹੋਵੋ ਸਵੇਰੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਜਿਸ ਦੇ ਬਾਅਦ ਨਤੀਜਾ ਆਉਣਾ ਸ਼ੁਰੂ ਹੋ ਜਾਵੇਗਾ। ਅੰਮ੍ਰਿਤਸਰ ਨਗਰ ਨਿਗਮ ਲਈ 85 ਵਾਰਡਾਂ 'ਤੇ ਚੋਣਾਂ ਹੋ ਰਹੀਆਂ ਹਨ।

 

Trending news