Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਜਨਵਰੀ 2023
Advertisement

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਜਨਵਰੀ 2023

ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥1॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥1॥ 

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਜਨਵਰੀ 2023

Ajj da Hukamnama Sri Darbar Sahib today (ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਜਨਵਰੀ 2023): ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥1॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥1॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਿਨ ਤਿਆਗੀ ਮਾਇਆ ॥ ਪਰਗਟੁ ਹੋਆ ਸਾਧ ਸੰਗਿ ਹਰਿ ਦਰਸਨੁ ਪਾਇਆ ॥2॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥3॥ ਇਹ ਬਿਿਧ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡ ਭਾਗਾ ॥4॥2॥

ਪੰਜਾਬੀ ਵਿਆਖਿਆ: ਮਹਲਾ 5 ॥ (ਭਗਤ) ਨਾਮਦੇਵ ਜੀ ਦਾ ਮਨ ਸਦਾ ਪਰਮਾਤਮਾ ਨਾਲ ਜੁੜਿਆ ਰਹਿੰਦਾ ਸੀ (ਉਸ ਹਰ ਵੇਲੇ ਦੀ ਯਾਦ ਦੀ ਬਰਕਤਿ ਨਾਲ) ਅੱਧੀ ਕੌਡੀ ਦਾ ਗਰੀਬ ਛੀਂਬਾ (ਮਾਨੋ) ਲਖਪਤੀ ਬਣ ਗਿਆ (ਕਿਉਂਕਿ ਉਸ ਨੂੰ ਕਿਸੇ ਦੀ ਮੁਥਾਜੀ ਨਾਹ ਰਹੀ) ।1।ਰਹਾਉ। (ਕੱਪੜਾ) ਉਣਨ (ਤਾਣਾ) ਤਣਨ (ਦੀ ਲਗਨ) ਛੱਡ ਕੇ ਕਬੀਰ ਨੇ ਪ੍ਰਭੂ-ਚਰਨਾਂ ਨਾਲ ਲਗਨ ਲਾ ਲਈ ਨੀਵੀਂ ਜਾਤਿ ਦਾ ਗਰੀਬ ਜੁਲਾਹਾ ਸੀ, ਗੁਣਾਂ ਦਾ ਸਮੰੁਦਰ ਬਣ ਗਿਆ ।1। ਰਵਿਦਾਸ (ਪਹਿਲਾਂ) ਨਿੱਤ ਮੋਏ ਹੋਏ ਪਸ਼ੂ ਢੋਂਦਾ ਸੀ (ਪਰ ਜਦੋਂ) ਉਸ ਨੇ ਮਾਇਆ (ਦਾ ਮੋਹ) ਛੱਡ ਦਿੱਤਾ ਸਾਧ ਸੰਗਤਿ ਵਿਚ ਰਹਿ ਕੇ ਉੱਘਾ ਹੋ ਗਿਆ ਉਸ ਨੂੰ ਪਰਮਾਤਮਾ ਦਾ ਦਰਸ਼ਨ ਹੋ ਗਿਆ ।2। ਸੈਣ (ਜਾਤਿ ਦਾ) ਨਾਈ ਲੋਕਾਂ ਦੀਆਂ ਬੁੱਤੀਆਂ ਕੱਢਣ ਵਾਲਾ ਸੀ ਉਸ ਦੀ ਘਰ ਘਰ ਸੋਭਾ ਹੋ ਤੁਰੀ ਉਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਪਿਆ ਤੇ ਉਹ ਭਗਤਾਂ ਵਿਚ ਗਿਿਣਆ ਜਾਣ ਲੱਗ ਪਿਆ ।3। ਇਸ ਤਰ੍ਹਾਂ (ਦੀ ਗੱਲ) ਸੁਣ ਕੇ ਗਰੀਬ ਧੰਨਾ ਜੱਟ ਭੀ ਉੱਠ ਕੇ ਭਗਤੀ ਕਰਨ ਲੱਗਾ ਉਸ ਨੂੰ ਪਰਮਾਤਮਾ ਦਾ ਸਾਖਿਆਤ ਦੀਦਾਰ ਹੋਇਆ ਤੇ ਉਹ ਵੱਡੇ ਭਾਗਾਂ ਵਾਲਾ ਬਣ ਗਿਆ ।4।2।

Ajj da Hukamnama Sri Darbar Sahib today (ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਜਨਵਰੀ 2023)

Trending news