Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਫਰਵਰੀ 2023
Advertisement
Article Detail0/zeephh/zeephh1587925

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਫਰਵਰੀ 2023

 ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਫਰਵਰੀ 2023
Ajj da Hukamnama Sri Darbar Sahib today (ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਫਰਵਰੀ 2023): ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥
 
ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ)। ਬਿਟਾਰਿਓ = ਜੂਠਾ ਕਰ ਦਿੱਤਾ। ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ ॥੧॥ ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ। ਅਨੂਪੁ = {ਅਨ-ਊਪੁ} ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ। ਨ ਪਾਵਉ = ਮੈਂ ਹਾਸਲ ਨਹੀਂ ਕਰ ਸਕਾਂਗਾ ॥੧॥ ਮੈਲਾਗਰ = {ਮਲਯ-ਅਗਰ} ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ ਬੂਟੇ।। ਬੇਰ੍ਹੇ = ਵੇੜ੍ਹੇ ਹੋਏ, ਲਪੇਟੇ ਹੋਏ। ਭੁਇਅੰਗਾ = ਸੱਪ। ਬਿਖੁ = ਜ਼ਹਿਰ। ਇਕ ਸੰਗਾ = ਇਕੱਠੇ ॥੨॥ ਦੀਪ = ਦੀਵਾ। ਨਈਬੇਦ = {ਸੰ. नैवेद्य An offering of eatables presented to deity or idol} ਕਿਸੇ ਬੁੱਤ ਜਾਂ ਦੇਵੀ ਦੇਵਤੇ ਅੱਗੇ ਖਾਣ ਵਾਲੀਆਂ ਚੀਜ਼ਾਂ ਦੀ ਭੇਟਾ। ਬਾਸਾ = ਬਾਸਨਾ, ਸੁਗੰਧੀ ।
 
ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥
 

Trending news