Ajnala News:  ਬੀਤੇ ਦਿਨੀ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਕੱਕੜ ਤਰੀਨ ਚ ਜਮੀਨ ਦੇ ਝਗੜੇ ਨੂੰ ਲੈ ਕੇ ਦੋ ਵਿਅਕਤੀਆਂ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਨਾਂ ਦਾ ਪੋਸਟਮਾਰਟਮ ਹੋਣ ਲਈ ਮ੍ਰਿਤਕ ਦੇਹਾਂ ਸਿਵਲ ਹਸਪਤਾਲ ਅਜਨਾਲਾ ਵਿੱਚ ਬੀਤੇ ਦਿਨੀ ਰੱਖੀਆਂ ਗਈਆਂ ਸਨ ਅਤੇ ਅੱਜ ਸਵੇਰ ਤੋਂ ਹੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਅਜਨਾਲਾ ਵਿੱਚ ਲਾਸ਼ਾਂ ਲੈਣ ਲਈ ਇੰਤਜ਼ਾਰ ਕਰ ਰਹੇ ਸਨ। 


COMMERCIAL BREAK
SCROLL TO CONTINUE READING

ਦੇਰ ਸ਼ਾਮ ਤੱਕ ਪੋਸਟਮਾਰਟਮ ਨਾ ਹੋਣ ਅਤੇ ਇੱਕ ਮ੍ਰਿਤਕ ਦੀ ਲਾਸ਼ ਵਿੱਚੋਂ ਬੁੱਲੇਟ ਨਾ ਮਿਲਣ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਪ੍ਰਸ਼ਾਸਨ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਹੰਗਾਮਾ ਕੀਤਾ ਗਿਆ ਜਿਸ ਤੋਂ ਬਾਅਦ ਡੀਐਸਪੀ ਅਟਾਰੀ ਨੂੰ ਡੀਐਸਪੀ ਅਜਨਾਲਾ ਅਤੇ ਅਜਨਾਲਾ ਪੁਲਿਸ ਦੀ ਮਦਦ ਦੇ ਨਾਲ ਮ੍ਰਿਤਕਾਂ ਦੇ ਵਾਰਸਾਂ ਨੂੰ ਸਮਝਾ ਬੁਝਾ ਅਤੇ ਸਿਵਲ ਸਰਜਨ ਅੰਮ੍ਰਿਤਸਰ ਨਾਲ ਸੰਪਰਕ ਸਾਧਨ ਤੋਂ ਬਾਅਦ ਹੋਰ ਡਾਕਟਰਾਂ ਨੂੰ ਬੁਲਾ ਕੇ ਮਾਮਲੇ ਨੂੰ ਸ਼ਾਂਤ ਕੀਤਾ ਗਿਆ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 


ਇਸ ਮੌਕੇ ਗੱਲਬਾਤ ਕਰਦੇ ਮ੍ਰਿਤਕਾਂ ਦੇ ਵਾਰਸਾਂ ਨੇ ਡਾਕਟਰਾਂ ਦੀ ਟੀਮ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੀਤੇ ਦਿਨ ਹੀ ਉਹ ਆਪਣੇ ਮ੍ਰਿਤਕ ਰਿਸ਼ਤੇਦਾਰਾਂ ਦੀ ਲਾਸ਼ਾਂ ਨੂੰ ਸਿਵਲ ਹਸਪਤਾਲ ਅਜਨਾਲਾ ਵਿੱਚ ਪੋਸਟਮਾਰਟਮ ਲਈ ਛੱਡ ਕੇ ਗਏ ਸਨ ਅਤੇ ਸਵੇਰ ਤੋਂ ਹੀ ਉਹ ਪੋਸਟਮਾਰਟਮ ਦੀ ਉਡੀਕ ਕਰ ਰਹੇ ਸਨ ਪਰ ਦੇਰ ਸ਼ਾਮ ਬੀਤ ਜਾਣ ਤੋਂ ਬਾਅਦ ਵੀ ਡਾਕਟਰਾਂ ਵੱਲੋਂ ਤਸੱਲੀ ਬਖਸ਼ ਪੋਸਟਮਾਰਟਮ ਨਹੀ ਕੀਤਾ ਗਿਆ।


ਉਲਟਾ ਉਹਨਾਂ ਨੂੰ ਇਹ ਕਿਹਾ ਗਿਆ ਕਿ ਮ੍ਰਿਤਕ ਦੀ ਲਾਸ਼ ਵਿੱਚੋਂ ਗੋਲੀ ਨਹੀਂ ਮਿਲ ਰਹੀ। ਉਹਨਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਨੂੰ ਕਿਸੇ ਸਿਆਸੀ ਸ਼ਹਿ ਦੇ ਤਹਿਤ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਮੰਗ ਕੀਤੀ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਉਹ ਸੜਕ ਦੇ ਉੱਤੇ ਲਾਸ਼ਾਂ ਨੂੰ ਰੱਖ ਕੇ ਪ੍ਰਦਰਸ਼ਨ ਕਰਨਗੇ।।