Ajnala Clash News/ ਭਰਤ ਸ਼ਰਮਾ: ਅਜਨਾਲਾ ਸ਼ਹਿਰ ਅੰਦਰ ਦੁਕਾਨਾਂ ਦੇ ਵਿਵਾਦ ਨੂੰ ਲੈ ਕੇ ਇੱਕ ਧਿਰ ਦੇ ਨੌਜਵਾਨ ਵੱਲੋਂ ਆਪਣੇ ਪਰਿਵਾਰ ਨੂੰ ਨਾਲ ਲੈ ਕੇ ਮੈਡੀਕਲ ਸਟੋਰ ਉੱਪਰ ਪਹੁੰਚ ਕੇ ਮੈਡੀਕਲ ਸਟੋਰ ਮਾਲਕ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਉੱਥੇ ਹੀ ਤੇਜਧਾਰ ਹਥਿਆਰ ਨਾਲ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੀ ਭੰਨਤੋੜ ਕਰਕੇ ਦੁਕਾਨ ਦੇ ਬਾਹਰ ਲੱਗੇ ਬੋਰਡ ਦੀ ਵੀ ਬੁਰੀ ਤਰ੍ਹਾਂ ਦੇ ਨਾਲ ਤੋੜ ਭੰਨ ਕੀਤੀ ਗਈ। ਉੱਥੇ ਹੀ ਦੁਕਾਨ ਦੇ ਬਾਹਰ ਲੱਗੇ ਏ ਸੀ ਕੰਪਰੈਸ਼ਰ ਨੂੰ ਵੀ ਅੱਗ ਲਗਾ ਦਿੱਤੀ ਗਈ, ਉੱਥੇ ਹੀ ਦੁਕਾਨਦਾਰ ਨੂੰ ਧਮਕੀ ਦਿੱਤੀ ਕੀ ਉਸ ਨੂੰ ਗੋਲੀ ਮਾਰ ਕੇ ਮਾਰ ਦੇਣਗੇ।


COMMERCIAL BREAK
SCROLL TO CONTINUE READING

ਇਸ ਮੌਕੇ ਪੀੜਤ ਦੁਕਾਨਦਾਰਾਂ ਨੇ ਕਿਹਾ ਕਿ ਉਹਨਾਂ ਦੀ ਦੁਕਾਨਾਂ ਦਾ ਕੇਸ ਚੱਲ ਰਿਹਾ ਹੈ ਜਿਸ ਨੂੰ ਲੈ ਕੇ ਉਹਨਾਂ ਨੂੰ ਲਗਾਤਾਰ ਦੂਸਰੀ ਧਿਰ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਬੀਤੇ ਦਿਨ ਉਹਨਾਂ ਦੀ ਦੁਕਾਨ ਅੰਦਰ ਦਾਖਲ ਹੋ ਕੇ ਇੱਕ ਲੜਕੇ ਅਤੇ ਉਸ ਦੀ ਮਾਂ ਵੱਲੋਂ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਗਾਲੀ ਗਲੋਚ ਕੀਤਾ ਗਿਆ। ਉੱਥੇ ਹੀ ਦੁਕਾਨ ਖਾਲੀ ਕਰਨ ਲਈ ਕਿਹਾ ਅਤੇ ਗੋਲੀ ਮਾਰਨ ਤੱਕ ਦੀ ਧਮਕੀ ਦੇ ਦਿੱਤੀ।


ਇਹ ਵੀ ਪੜ੍ਹੋ: Derabasi Firing Case: ਡੇਰਾਬਸੀ ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ- ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ!
 


ਉਹਨਾਂ ਕਿਹਾ ਕਿ ਦੇਰ ਰਾਤ ਉਹਨਾਂ ਦੀ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਉਸ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰ ਨਾਲ ਤੋੜ ਦਿੱਤੇ ਗਏ ਅਤੇ ਦੁਕਾਨ ਦੇ ਬਾਹਰ ਵੀ ਤੇਜ਼ਦਾਰ ਹਥਿਆਰ ਨਾਲ ਕਾਫੀ ਨੁਕਸਾਨ ਕੀਤਾ। ਉਹਨਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਪੁਲਿਸ ਪ੍ਰਸ਼ਾਸਨ ਇਹਨਾਂ ਉੱਤੇ ਬਣਦੀ ਕਾਨੂੰਨੀ ਕਾਰਵਾਈ ਕਰੇ ਅਤੇ ਉਹਨਾਂ ਨੂੰ ਇਨਸਾਫ਼ ਦਿੱਤਾ ਜਾਵੇ। ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਗਈ ਉਹਨਾਂ ਨੂੰ ਜਾਨੋ ਮਾਰਨ ਦੀ ਵੀ ਧਮਕੀ ਦਿੱਤੀ ਗਈ ਹੈ ਅਤੇ ਜੇਕਰ ਕੱਲ੍ਹ ਨੂੰ ਉਹਨਾਂ ਦਾ ਕੋਈ ਨੁਕਸਾਨ ਹੁੰਦਾ ਤਾਂ ਇਹ ਵਿਅਕਤੀ ਜਿੰਮੇਵਾਰ ਹੋਣਗੇ।


ਇਸ ਮੌਕੇ ਵਿਰੋਧੀ ਧਿਰ ਦੀ ਔਰਤ ਨੇ ਕਿਹਾ ਕਿ ਉਹਨਾਂ ਦਾ ਦੁਕਾਨਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਪਰ ਉਲਟਾ ਸਾਡੇ ਉੱਪਰ ਜੋ ਇਲਜ਼ਾਮ ਲਗਾਏ ਜਾ ਰਹੇ ਹਨ ਉਹ ਗਲਤ ਹਨ ਸਗੋਂ ਸਾਡੇ ਨਾਲ ਗਾਲੀ ਗਲੋਚ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਅਜਨਾਲਾ ਦੇ ਐਸਐਚ ਓ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਈ ਉਹ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Amritsar News: ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ