Ajnala News(ਭਰਤ ਸ਼ਰਮਾ): ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ ਹਨ। ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਦੀ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ। ਗੁਰਦੁਆਰਾ ਕਮੇਟੀ ਨੇ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਫੈਸਲੇ ਦਾ ਸਵਾਗਤ ਕਰਦੇ ਹਨ।


COMMERCIAL BREAK
SCROLL TO CONTINUE READING

ਇਸ ਮੌਕੇ ਅਰਦਾਸ ਕਰਨ ਉਪਰੰਤ ਨੀਲੇ ਪੁਸ਼ਾਕੇ ਚੜ੍ਹਾਏ ਗਏ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਹੋਇਆ ਸੀ ਕਿ ਸਾਰੇ ਹੀ ਗੁਰਦੁਆਰਾ ਸਾਹਿਬਾਨਾਂ ਅੰਦਰ ਲੱਗੇ ਨਿਸ਼ਾਨ ਸਾਹਿਬ ਉੱਪਰ ਸੁਰਮਈ ਅਤੇ ਬਸੰਤੀ ਪੁਸ਼ਾਕੇ ਚੜ੍ਹਾਏ ਜਾਣ।


ਉਸੇ ਹੁਕਮ ਤਹਿਤ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਗੁਰਦੁਆਰਾ ਸ਼ਹੀਦ ਗੰਜ ਕਾਲਿਆਂ ਵਾਲਾ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਨਿਸ਼ਾਨ ਸਾਹਿਬ ਉੱਪਰ ਸੁਰਮਈ ਨੀਲੇ ਰੰਗ ਦੇ ਪੁਸ਼ਾਕੇ ਚੜਾਏ ਗਏ। ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਅਰਦਾਸ ਕਰਨ ਉਪਰੰਤ ਸੇਵਾਦਾਰਾਂ ਵੱਲੋਂ ਨਿਸ਼ਾਨ ਸਾਹਿਬ ਉਤੇ ਸੁਰਮਈ ਨੀਲੇ ਪੁਸ਼ਾਕੇ ਚੜਾਏ ਗਏ।


ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਕਾਬਲ ਸਿੰਘ ਸ਼ਾਹਪੁਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੋ ਹੁਕਮ ਹੋਇਆ ਸੀ, ਉਸ ਨੂੰ ਮੰਨਦੇ ਹੋਏ ਅਸੀਂ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਸੁਰਮਈ ਨੀਲੇ ਚੜਾਏ ਗਏ ਹਨ।


ਬੀਤੀ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਨਿਸ਼ਾਨ ਸਾਹਿਬ ਦੇ ਰੰਗਾਂ ਨੂੰ ਲੈ ਕੇ ਉਲਝਣ ਦੇ ਸੰਬੰਧ ਵਿੱਚ ਮਤਾ ਪਾਸ ਕੀਤਾ ਗਿਆ ਸੀ। ਸਿੰਘ ਸਾਹਿਬਾਨ ਨੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਕੌਮ ਨੂੰ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਰੰਗਾਂ ਦੀ ਉਲਝਣ ਨੂੰ ਖ਼ਤਮ ਕਰਨ ਲਈ ਹਦਾਇਤ ਕੀਤੀ ਸੀ। ਅਜੋਕੇ ਸਮੇਂ ਵਿੱਚ ਨਿਸ਼ਾਨ ਸਾਹਿਬ ਜ਼ਿਆਦਾਤਰ ਕੇਸਰੀ ਰੰਗ ਦੇ ਹੁੰਦੇ ਹਨ ਜਦਕਿ ਨਿਹੰਗ ਸਮੂਹਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਵਿੱਚ ਨਿਸ਼ਾਨ ਸਾਹਿਬ ਸੁਰਮਈ ਰੰਗ ਦੇ ਹੁੰਦੇ ਹਨ। ਦੋ ਨਿਸ਼ਾਨ ਸਾਹਿਬ, ਜੋ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਅਕਾਲ ਤਖ਼ਤ ਦੇ ਨੇੜੇ ਗੁਰਦਵਾਰਾ ਝੰਡਾ ਬੁੰਗਾ ਸਾਹਿਬ ਵਿਖੇ ਹਨ, ਉਨ੍ਹਾਂ ਦਾ ਰੰਗ ਵੀ ਕੇਸਰੀ ਹੈ। ਇਹ ਦੋਹਰੇ ਨਿਸ਼ਾਨ ਸਾਹਿਬ ਮੀਰੀ-ਪੀਰੀ ਦੇ ਸੰਕਲਪ ਦੇ ਪ੍ਰਤੀਕ ਹਨ, ਜਿਸ ਦਾ ਅਰਥ ਹੈ ਕਿ ਸਿੱਖ ਫਲਸਫ਼ੇ ਮੁਤਾਬਕ ਧਰਮ ਅਤੇ ਰਾਜਨੀਤੀ ਇਕੱਠੇ ਚੱਲਦੇ ਹਨ।