Punjab News: ਸਰਹੱਦੀ ਇਲਾਕਾ ਅਜਨਾਲਾ ਦਾ ਬਿਜਲੀ ਘਰ ਜੋ ਕਿ 1968 ਵਿਚ ਬਣਿਆ ਸੀ, ਜਿਸ ਦੀ 55 ਸਾਲ ਬਾਅਦ ਸਰਕਾਰ ਨੇ ਮੁੜ ਸੁਣੀ ਹੈ। ਹੁਣ ਇਹ ਬਿਜਲੀ ਘਰ 66 ਕੇ ਵੀ ਸਮਰੱਥਾ ਤੋਂ ਵੱਧ ਕੇ 220 ਕੇ ਵੀ ਹੋਣ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿਚ ਬਿਜਲੀ ਸਪਲਾਈ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ।


COMMERCIAL BREAK
SCROLL TO CONTINUE READING

ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਕੁਲਦੀਪ ਸਿਘ ਧਾਲੀਵਾਲ ਦੀ ਹਾਜ਼ਰੀ ਵਿਚ ਇਸ ਬਿਜਲੀ ਘਰ ਨੂੰ ਅਪਗ੍ਰੇਡ ਕਰਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਮੈਨੂੰ ਜਦੋਂ ਧਾਲੀਵਾਲ ਨੇ ਅਜਨਾਲਾ ਦੀ ਬਿਜਲੀ ਸਪਲਾਈ ਦੀ ਮੌਜੂਦਾ ਹਾਲਤ ਬਾਰੇ ਜਾਣੂੰ ਕਰਵਾਇਆ ਤਾਂ ਮੈਂ ਤੁਰੰਤ ਅਧਿਕਾਰੀਆਂ ਨੂੰ ਇਸ ਲਈ ਠੋਸ ਯੋਜਨਾ ਉਲੀਕਣ ਦੀ ਹਦਾਇਤ ਕੀਤੀ। ਜਿਨ੍ਹਾਂ ਨੇ ਇਸ ਬਿਜਲੀ ਘਰ ਦੀ ਸਮਰੱਥਾ ਵਧਾਉਣ ਦਾ ਪ੍ਰਸਤਾਵ ਦਿੱਤਾ, ਜਿਸ ਨੂੰ ਨਾਲ ਦੀ ਨਾਲ ਪਾਸ ਕਰ ਦਿੱਤਾ ਗਿਆ।


ਉਨ੍ਹਾਂ ਨੇ ਕਿਹਾ ਕਿ ਹੁਣ ਲਗਭਗ 35 ਕਰੋੜ ਰੁਪਏ ਦੀ ਲਾਗਤ ਨਾਲ ਇਹ ਬਿਜਲੀ ਘਰ ਅਪਗ੍ਰੇਡ ਹੋਵੇਗਾ, ਜਿਸ ਨਾਲ ਅਜਨਾਲਾ ਤੋਂ ਇਲਾਵਾ ਚੱਕ ਡੋਗਰਾ, ਗੱਗੋਮਾਹਲ, ਡਿਆਲ ਭੜੰਗ ਦੇ ਬਿਜਲੀ ਘਰਾਂ ਤੋਂ ਚੱਲਦੇ 115 ਪਿੰਡਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਨੂੰ ਪਹਿਲਾਂ ਬਿਜਲੀ ਸਪਲਾਈ ਫਤਿਹਗ਼ੜ ਚੂੜੀਆਂ ਤੋਂ ਹੁੰਦੀ ਸੀ, ਜੋ ਕਿ ਪਹਿਲਾਂ ਹੀ ਓਵਰਲੋਡ ਚੱਲ ਰਿਹਾ ਹੈ। ਇਸ ਤਰ੍ਹਾਂ ਇਸ ਬਿਜਲੀ ਘਰ ਦੇ ਅਪਗ੍ਰੇਡ ਹੋਣ ਨਾਲ ਦੋਵਾਂ ਕਸਬਿਆਂ ਨੂੰ ਫਾਇਦਾ ਹੋਵੇਗਾ।


ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਵੱਡੇ ਸੁਧਾਰ ਲਈ ਬਿਜਲੀ ਮੰਤਰੀ ਹਰਭਜਨ ਸਿਘ ਈਟੀਓ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਘੱਟ ਬਿਜਲੀ ਸਪਲਾਈ ਕਾਰਨ ਗਰਮੀ ਔਖੀ ਨਿਕਲਦੀ ਸੀ ਸਨਅਤ ਨੇ ਤਾਂ ਕੀ ਆਉਣਾ ਸੀ।


ਉਨ੍ਹਾਂ ਨੇ ਕਿਹਾ ਕਿ ਬਿਜਲੀ ਸਪਲਾਈ ਦੀ ਮਾੜੀ ਸਪਲਾਈ ਕਾਰਨ ਹੋਰ ਸਨਅਤ ਤਾਂ ਕੀ ਲੱਗਣੀ ਸੀ, ਕੋਈ ਸ਼ੈਲਰ ਤੱਕ ਵੀ ਨਹੀਂ ਲੱਗਾ। ਉਨ੍ਹਾਂ ਨੇ ਕਿਹਾ ਕਿ ਹੁਣ 18 ਕਿਲੋਮੀਟਰ ਲੰਬੀ ਟਰਾਂਸਮਿਸ਼ਨ ਲਾਇਨ ਵੀ ਨਾਲ ਉਸਾਰੀ ਜਾਵੇਗੀ, ਜਿਸ ਨਾਲ ਬਿਜਲੀ ਸਪਲਾਈ ਵਿੱਚ ਸੁਧਾਰ ਹੋਵੇਗਾ ਤੇ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣ ਦੀ ਆਸ ਬਣੇਗੀ।



ਇਹ ਵੀ ਪੜ੍ਹੋ : Kisan Andolan Live: ਸ਼ੰਭੂ ਬਾਰਡਰ 'ਤੇ ਮੱਚੀ ਹਾਹਾਕਾਰ, ਮਾਹੌਲ ਤਣਾਅਪੂਰਨ, ਵਰਾਏ ਜਾ ਰਹੇ ਨੇ ਹੰਝੂ ਗੈਸ ਦੇ ਗੋਲੇ