ਅੰਮ੍ਰਿਤਪਾਲ ਸਿੰਘ `ਤੇ ਭੜਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ `ਪੰਜਾਬ ਤੇ ਪੰਜਾਬੀਅਤ ਦੇ `ਵਾਰਿਸ` ਅਖਵਾਉਣ ਦੇ ਕਾਬਿਲ ਨਹੀਂ`
ਅਜਨਾਲਾ ਵਿਖੇ ਹੰਗਾਮੇ ਤੋਂ ਇੱਕ ਦਿਨ ਬਾਅਦ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ।
Punjab CM Bhagwant Mann slams Amritpal Singh on Ajnala Violence news: ਹਾਲ ਹੀ 'ਚ ਵਾਰਿਸ ਪੰਜਾਬ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ 'ਤੇ ਕੀਤੇ ਗਏ ਹਮਲੇ ਦੇ ਦੋ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਪੰਜਾਬੀ ਵਿੱਚ ਇੱਕ ਟਵੀਟ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਕਹਿ ਕਿ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਵਿੱਚ ਲੈ ਕੇ ਜਾਣ ਵਾਲੇ ਪੰਜਾਬ ਅਤੇ ਪੰਜਾਬੀਅਤ ਦੇ ‘ਵਾਰਸ’ ਕਹਾਉਣ ਦੇ ਹੱਕਦਾਰ ਨਹੀਂ ਹਨ।
ਉਨ੍ਹਾਂ ਟਵੀਟ 'ਚ ਲਿਖਿਆ "ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..."
ਕੀ ਸੀ ਪੂਰਾ ਮਾਮਲਾ?
ਦੱਸ ਦਈਏ ਕਿ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਵੱਲੋਂ ਲਵਪ੍ਰੀਤ ਸਿੰਘ ਉਰਫ ਤੂਫ਼ਾਨ ਅਤੇ ਅੰਮ੍ਰਿਤਪਾਲ ਸਿੰਘ ਸਣੇ 30 ਸਮਰਥਕਾਂ 'ਤੇ ਅਗਵਾ ਅਤੇ ਕੁੱਟਮਾਰ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਲਵਪ੍ਰੀਤ ਅਤੇ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਪੁਲਿਸ ਵੱਲੋਂ ਇੱਕ ਮੁਲਜ਼ਮ ਨੂੰ ਪਹਿਲਾਂ ਹੀ ਛੱਡ ਦਿੱਤਾ ਗਿਆ ਸੀ ਪਰ ਅੰਮ੍ਰਿਤਪਾਲ ਨੇ ਲਵਪ੍ਰੀਤ ਦੀ ਰਿਹਾਈ ਲਈ ਬੁੱਧਵਾਰ ਨੂੰ ਥਾਣੇ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਪਾਲ ਆਪਣੇ ਸਮਰਥਕਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਥਾਣੇ ਪੁੱਜੇ ਅਤੇ ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੜਕੀ ਭੀੜ ਨੇ ਬੈਰੀਕੇਡ ਤੋੜ ਦਿੱਤੇ ਅਤੇ ਤਲਵਾਰਾਂ ਅਤੇ ਬੰਦੂਕਾਂ ਨਾਲ ਥਾਣੇ 'ਤੇ ਹਮਲਾ ਕਰ ਦਿੱਤਾ। ਇਸ ਹਾਦਸੇ ਵਿੱਚ ਐਸਪੀ ਸਣੇ ਛੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਜਦਕਿ ਅਮ੍ਰਿਤਪਾਲ ਸਿੰਘ ਘੰਟਿਆਂ ਤੱਕ ਥਾਣੇ ਦੇ ਬਾਹਰ ਖੜ੍ਹਾ ਰਿਹਾ।
ਇਹ ਵੀ ਪੜ੍ਹੋ: Earthquake Again In Turkey: ਤੁਰਕੀ 'ਚ ਇਕ ਵਾਰ ਫਿਰ ਆਇਆ ਭੂਚਾਲ; ਲੱਗੇ ਜ਼ਬਰਦਸਤ ਝਟਕੇ
"ਹਮਲਾਵਰਾਂ ਨੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਕੀਤਾ ਹਮਲਾ"
ਅਜਨਾਲਾ ਵਿਖੇ ਹੰਗਾਮੇ ਤੋਂ ਇੱਕ ਦਿਨ ਬਾਅਦ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ ਅਤੇ ਪੁਲਿਸ ਨੇ ਪਵਿੱਤਰ ਗ੍ਰੰਥ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਸੰਜਮ ਨਾਲ ਕੰਮ ਕੀਤਾ। ਸ਼ਾਂਤਮਈ ਧਰਨਾ ਦੇਣ ਦੇ ਭਰੋਸੇ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ ਅਤੇ ਹਮਲੇ ਵਿੱਚ ਐਸਪੀ ਸਣੇ ਛੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: Kangana Ranaut challenges Amritpal Singh: ਕੰਗਨਾ ਰਣੌਤ ਨੇ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਚੁਣੋਤੀ, ਕਿਹਾ 'ਡਿਬੇਟ ਲਈ ਹਾਂ ਤਿਆਰ'
(For more news apart from Punjab CM Bhagwant Mann slamming Amritpal Singh on Ajnala Violence, stay tuned to Zee PHH)