Bobby Mann News: ਅਕਾਲੀ ਉਮੀਦਵਾਰ ਨਰਦੇਵ ਸਿੰਘ ਬੋਬੀ ਮਾਨ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ
Bobby Mann News: 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਦੀ ਟਿਕਟ ਮਰਹੂਮ ਸਾਬਕਾ ਐਮਪੀ ਜੋਰਾ ਸਿੰਘ ਮਾਨ ਦੇ ਬੇਟੇ ਨਰਦੇਵ ਸਿੰਘ ਬੋਬੀ ਮਾਨ ਨੂੰ ਦਿੱਤੀ ਗਈ ਹੈ।
Bobby Mann News: (ਅਨਮੋਲ ਸਿੰਘ ਵੜਿੰਗ): 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਦੀ ਟਿਕਟ ਮਰਹੂਮ ਸਾਬਕਾ ਐਮਪੀ ਜੋਰਾ ਸਿੰਘ ਮਾਨ ਦੇ ਬੇਟੇ ਨਰਦੇਵ ਸਿੰਘ ਬੋਬੀ ਮਾਨ ਨੂੰ ਦਿੱਤੀ ਗਈ ਹੈ।
ਟਿਕਟ ਮਿਲਣ ਤੋਂ ਬਾਅਦ ਅੱਜ ਨਰਦੇਵ ਸਿੰਘ ਬੋਬੀ ਮਾਨ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਦੇ ਨਾਲ ਮੱਥਾ ਟੇਕਣ ਲਈ ਸ੍ਰੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਪਹੁੰਚੇ। ਉੱਥੇ ਉਨ੍ਹਾਂ ਨੇ ਮੱਥਾ ਟੇਕਿਆ ਤੇ ਅਰਦਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨਾਲ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵੱਡੇ ਭਰਾ ਵਰਦੇਵ ਸਿੰਘ ਨੋਨੀ ਮਾਨ, ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਐਮਐਲਏ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਤੇ ਹੋਰ ਅਕਾਲੀ ਦਲ ਦੇ ਉੱਘੇ ਆਗੂ ਵੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ।
ਇਹ ਵੀ ਪੜ੍ਹੋ : Angad Saini Accident: ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਹਾਦਸੇ ਦਾ ਸ਼ਿਕਾਰ; ਹਸਪਤਾਲ 'ਚ ਦਾਖ਼ਲ
ਇਸ ਮੌਕੇ ਨਰਦੇਵ ਸਿੰਘ ਬੋਬੀ ਮਾਨ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਉੱਪਰ ਭਰੋਸਾ ਕਰਕੇ ਹਲਕਾ ਫਿਰੋਜ਼ਪੁਰ ਤੋਂ ਅਕਾਲੀ ਦਲ ਵੱਲੋਂ ਟਿਕਟ ਨਿਵਾਜੀ ਹੈ। ਉਹ ਇਹ ਸੀਟ ਬੜੇ ਵੱਡੇ ਬਹੁਮਤ ਨਾਲ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ।
ਨਰਦੇਵ ਸਿੰਘ ਬੌਬੀ ਮਾਨ ਮਰਹੂਮ ਸੰਸਦ ਮੈਂਬਰ ਜੋਰਾ ਸਿੰਘ ਮਾਨ ਦੇ ਛੋਟੇ ਪੁੱਤਰ ਹਨ। ਬੌਬੀ ਮਾਨ ਵਿੱਚ ਵੀ ਲੋਕ ਜੋਰਾ ਸਿੰਘ ਮਾਨ ਦੀ ਝਲਕ ਅਕਸਰ ਦੇਖਦੇ ਹਨ ਅਤੇ ਇਹੀ ਕਾਰਨ ਹੈ ਕਿ ਅਕਾਲੀ ਦਲ ਬਾਦਲ ਇਸ ਵਾਰ ਬੋਬੀ ਮਾਨ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ।
ਬੌਬੀ ਮਾਨ ਪਿੰਡ ਦੇ ਸਰਪੰਚ ਵੀ ਰਹਿ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਨਰਦੇਵ ਸਿੰਘ ਦੇ ਭਰਾ ਵਰਦੇਵ ਸਿੰਘ ਨੋਨੀ ਮਾਨ ਹਲਕਾ ਗੁਰੂਹਸਾਏ ਤਿੰਨ ਵਾਰ ਅਕਾਲੀ ਦਲ ਦੇ ਉਮੀਦਵਾਰ ਵਜੋਂ ਵਿਧਾਨ ਸਭਾ ਦੀਆਂ ਚੋਣਾਂ ਲੜ ਚੁੱਕੇ ਹਨ ਪਰ ਉਨ੍ਹਾਂ ਨੂੰ ਜਿੱਤ ਹਾਸਿਲ ਨਹੀਂ ਹੋਈ ਸੀ। ਪਿਤਾ ਸਰਦਾਰ ਜੋਰਾ ਸਿੰਘ ਮਾਨ ਹਲਕਾ ਫਿਰੋਜ਼ਪੁਰ ਤੋਂ ਤਿੰਨ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਂਬਰ ਆਫ ਪਾਰਲੀਮੈਂਟ ਰਹਿ ਚੁੱਕੇ ਸਨ।
ਇਹ ਵੀ ਪੜ੍ਹੋ : Arvind Kejriwal News: ਦਿੱਲੀ ਸ਼ਰਾਬ ਘੋਟਾਲਾ ਮਾਮਲੇ 'ਚ ਅੱਜ ਕੇਜਰੀਵਾਲ ਦੀ ਖ਼ਤਮ ਹੋ ਰਹੀ ਨਿਆਂਇਕ ਹਿਰਾਸਤ