SGPC News: ਅਕਾਲੀ ਦਲ ਨੇ ਐਸਜੀਪੀਸੀ ਪ੍ਰਧਾਨ ਦੀ ਚੋਣ ਲਈ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਿਆ
SGPC News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ।
SGPC News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਣ ਉਤੇ ਸਹਿਮਤੀ ਜ਼ਾਹਿਰ ਕੀਤੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਕਸ ਹੈਂਡਲ ਉਪਰ ਸਾਰਿਆਂ ਦਾ ਧੰਨਵਾਦ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾ ਪੁਰਖ ਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਅਹੁਦੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਹਾਰਦਿਕ ਤੌਰ 'ਤੇ ਧੰਨਵਾਦ ਕਰਦਾ ਹਾਂ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣੀ ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ : Delhi Air Pollution: ਦਿੱਲੀ NCR 'ਚ ਸਾਹ ਲੈਣਾ ਮੁਸ਼ਕਿਲ, AQI ਖਤਰਨਾਕ ਪੱਧਰ 'ਤੇ ਪਹੁੰਚਿਆ
ਪਾਰਟੀ ਵੱਲੋਂ ਇਸ ਸਬੰਧ ਵਿੱਚ ਕੀਤੀ ਮੀਟਿੰਗ ਵਿੱਚ ਜ਼ਿਆਦਾਤਾਰ ਐਸਜੀਪੀਸੀ ਮੈਂਬਰਾਂ ਵੱਲੋਂ ਐਡਵੋਕੇਟ ਧਾਮੀ ਦੇ ਕੰਮਕਾਜ ’ਤੇ ਤਸੱਲੀ ਜ਼ਾਹਿਰ ਕੀਤੀ ਗਈ। ਇਸ ਕਾਰਨ ਇਸ ਸਾਲ ਵੀ ਉਹ ਹੀ ਪਾਰਟੀ ਦੀ ਪਸੰਦ ਰਹਿਣਗੇ। ਧਾਮੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ। ਉਹ ਵਕੀਲ ਹਨ ਤੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਦੇ ਮੈਂਬਰ ਵੀ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਐਕਸ ਉਪਰ ਪੋਸਟ ਰਾਹੀਂ ਮੁੜ ਉਮੀਦਵਾਰ ਬਣਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ ਹੈ।
ਇਹ ਵੀ ਪੜ੍ਹੋ : Punjab Stubble Burning: ਪੰਜਾਬ 'ਚ ਪਰਾਲੀ ਸਾੜਨ ਦਾ ਸਿਲਸਿਲਾ ਰੁਕਿਆ ਨਹੀਂ, 2060 ਨਵੇਂ ਮਾਮਲੇ ਆਏ ਸਾਹਮਣੇ