Akali Dal News (ਬਿਮਲ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਮੰਗਾਂ ਦੀ ਪੂਰਨ ਹਮਾਇਤ ਕਰਦਾ ਹੈ। ਉੱਥੇ ਹੀ ਭਾਜਪਾ ਨਾਲ ਸਮਝੌਤੇ ਦੀਆਂ ਅਟਕਲਾਂ ਬਾਰੇ ਬੋਲਦੇ ਹੋਏ ਕਿਹਾ ਕਿ ਰਾਜਨੀਤਿਕ ਤੌਰ ਉਤੇ ਗੱਲਬਾਤ ਚੱਲਦੀ ਰਹਿੰਦੀ ਹੈ ਮਗਰ ਅਧਿਕਾਰਕ ਤੌਰ ਉਤੇ ਹਾਲੇ ਕੁਝ ਨਹੀਂ ਹੋਇਆ।


COMMERCIAL BREAK
SCROLL TO CONTINUE READING

ਸ਼੍ਰੋਮਣੀ ਅਕਾਲੀ ਦਲ ਪੰਜਾਬ ਲਈ ਘੱਟ ਗਿਣਤੀਆਂ ਲਈ ਤੇ ਪੰਥਕ ਹਿੱਤਾਂ ਲਈ ਕਿਸੇ ਵੀ ਪਾਰਟੀ ਨਾਲ ਸਮਝੌਤਾ ਕਰ ਸਕਦਾ ਹੈ। ਨਿਤੀਸ਼ ਕੁਮਾਰ ਦੁਆਰਾ ਭਾਜਪਾ ਨਾਲ ਰਲਣ ਉਤੇ ਸਵਾਲ ਵਿੱਚ ਬੋਲਦੇ ਹੋਏ ਕਿਹਾ ਕਿ ਇਹ ਕਾਂਗਰਸ ਦੀਆਂ ਨੀਤੀਆਂ ਕਾਰਨ ਹੋਇਆ। ਕਾਂਗਰਸ ਆਪਣੇ ਸਹਿਯੋਗੀਆਂ ਨੂੰ ਆਦਰ ਸਤਿਕਾਰ ਨਹੀਂ ਦਿੰਦੀ। ਇਸ ਲਈ ਇਹ ਸਭ ਕੁਝ ਹੋਇਆ ਹੈ। ਹਜੂਰ ਸਾਹਿਬ ਦੇ ਮੁੱਦੇ ਉਤੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਡੈਲੀਗੇਸ਼ਨ ਬਹੁਤ ਜਲਦ ਉੱਥੇ ਦੀ ਸਰਕਾਰ ਨੂੰ ਮਿਲਣ ਜਾ ਰਿਹਾ ਹੈ।


ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਵਿੱਚ ਹਾਜ਼ਰੀ ਭਰਨ ਲਈ ਪਹੁੰਚੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ।


ਇਹ ਵੀ ਪੜ੍ਹੋ : Punjab Kisan Andolan Live Update: ਤਣਾਅਪੂਰਨ ਹਾਲਾਤ ਦਰਮਿਆਨ ਕਿਸਾਨ ਸ਼ੰਭੂ ਬਾਰਡਰ 'ਤੇ ਬਿਤਾਉਣਗੇ ਰਾਤ


ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਮੰਗਾਂ ਦੀ ਪੂਰੀ ਹਮਾਇਤ ਕਰਦਾ ਹੈ। ਇਹ ਮਸਲਾ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਦੇ ਸਵਾਲ ਵਿੱਚ ਬੋਲਦੇ ਹੋਏ ਕਿਹਾ ਕਿ ਬਹੁਜਨ ਸਮਾਜ ਪਾਰਟੀ ਨਾਲ ਸਾਡਾ ਪੱਕਾ ਸਮਝੌਤਾ ਹੈ।


ਇਹ ਵੀ ਪੜ੍ਹੋ : Kisan Andolan 2.0: ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਲਿਆ ਗਿਆ ਫੈਸਲਾ