Jalandhar News: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਮਹਿਜ਼ 7 ਦਿਨ ਪਹਿਲਾਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ਸ਼ਾਮਲ ਕਰਦੇ ਹੋਏ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ। ਵੋਟਾਂ ਤੋਂ ਕੁਝ ਦਿਨ ਪਹਿਲਾਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦਾ 'ਆਪ' ਵਿੱਚ ਸ਼ਾਮਲ ਹੋਣਾ ਪਾਰਟੀ ਲਈ ਵੱਡਾ ਝਟਕਾ ਹੈ।


COMMERCIAL BREAK
SCROLL TO CONTINUE READING

ਸੁਰਜੀਤ ਕੌਰ ਨੇ ਅਕਾਲੀ ਦਲ ਦੀ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ। ਇਸ ਦੌਰਾਨ ਅਕਾਲੀ ਦਲ ਵਿੱਚ ਫੁੱਟ ਪੈ ਗਈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਬਗਾਵਤ ਹੋ ਗਈ। ਜਿਸ ਦੀ ਅਗਵਾਈ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਅਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਵਡਾਲਾ ਸਮੇਤ ਕਈ ਆਗੂ ਕਰ ਰਹੇ ਹਨ। ਉਨ੍ਹਾਂ ਦੀ ਸਿਫ਼ਾਰਸ਼ ਉਤੇ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਦੀ ਨਾਮਜ਼ਦਗੀ ਦਾਖ਼ਲ ਕੀਤੀ ਗਈ ਸੀ।


ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਸੀ। ਜਿਸ ਵਿੱਚ ਇਨ੍ਹਾਂ ਬਾਗੀ ਆਗੂਆਂ ਨੇ ਨਾ ਜਾ ਕੇ ਜਲੰਧਰ ਵਿੱਚ ਵੱਖਰੀ ਮੀਟਿੰਗ ਕਰਕੇ ਕਿਹਾ ਕਿ ਅਕਾਲੀ ਦਲ ਵਿੱਚ ਬਦਲਾਅ ਦੀ ਲੋੜ ਹੈ। ਇਹ ਸਿੱਧੇ ਤੌਰ 'ਤੇ ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਸਵਾਲ ਉਠਾਉਣਾ ਸੀ।


ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਪੱਖ ਦੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਜਲੰਧਰ ਉਪ ਚੋਣ ਵਿੱਚ ਜਿਸ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਅਕਾਲੀ ਦਲ ਉਨ੍ਹਾਂ ਦਾ ਸਮਰਥਨ ਨਹੀਂ ਕਰੇਗਾ। ਉਹ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਬਣਾਇਆ ਗਿਆ ਹੈ। ਪਾਰਟੀ ਲੀਡਰਸ਼ਿਪ ਨੂੰ ਇਸ ਬਾਰੇ ਪੁੱਛਿਆ ਤੱਕ ਨਹੀਂ ਗਿਆ। ਇਸ ਤੋਂ ਬਾਅਦ ਅਕਾਲੀ ਦਲ ਨੇ ਬਸਪਾ ਉਮੀਦਵਾਰ ਦੀ ਹਮਾਇਤ ਕੀਤੀ।


ਇਹ ਵੀ ਪੜ੍ਹੋ : Amritsar News: ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਨਾਲ ਮੁਲਾਕਾਤ ਕੀਤੀ


 


ਜਲੰਧਰ ਸੀਟ 'ਤੇ 10 ਸਤੰਬਰ ਨੂੰ ਵੋਟਿੰਗ ਹੋਣੀ ਹੈ। ਆਮ ਆਦਮੀ ਪਾਰਟੀ ਨੇ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ।


ਇਹ ਵੀ ਪੜ੍ਹੋ : Chandhigarh News: ਹਰਸਿਮਰਤ ਬਾਦਲ ਵੱਲੋਂ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਲਈ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਮੰਗ