Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਕੈਬਨਿਟ ਮੰਤਰੀ ਲਾਲਜੀਤ ਭੁੱਲਰ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉਮੀਦਵਾਰ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਲਾਲਜੀਤ ਸਿੰਘ ਭੁੱਲਰ ਨੇ ਮਾਹੀ ਰਿਜ਼ੋਰਟ ਇਲਾਕੇ ਵਿੱਚ ਸੁਨਿਆਰਿਆਂ ਤੇ ਤਰਖਾਣ ਭਾਈਚਾਰੇ ਖਿਲਾਫ਼ ਟਿੱਪਣੀ ਕਰਕੇ ਰਾਮਗੜ੍ਹੀਆ ਭਾਈਚਾਰੇ ਅਤੇ ਸੁਨਿਆਰਾ ਭਾਈਚਾਰੇ ਦਾ ਅਪਮਾਨ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਭਰ 'ਚ ਕਈ ਥਾਵਾਂ 'ਤੇ ਭਾਈਚਾਰੇ ਦੇ ਲੋਕਾਂ 'ਚ ਗੁੱਸਾ ਤੇ ਪ੍ਰਦਰਸ਼ਨ ਦੇਖਣ ਨੂੰ ਮਿਲੇ।


ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ‘ਆਪ’ ਉਮੀਦਵਾਰ ਖ਼ਿਲਾਫ਼ ਟਿੱਪਣੀ ਸਬੰਧੀ ਸ਼ਨਿੱਚਰਵਾਰ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਤੇ ਭਾਰਤੀ ਚੋਣ ਕਮਿਸ਼ਨ ਕੋਲ ਐਫਆਈਆਰ ਦਰਜ ਕਰਵਾਈ ਹੈ।


ਇਹ ਵੀ ਪੜ੍ਹੋ : BJP Manifesto: ਭਾਜਪਾ ਦੇ ਚੋਣ ਮਨੋਰਥ ਪੱਤਰ 'ਚ ਕੀ-ਕੀ ਹੈ, 14 ਅਪ੍ਰੈਲ ਨੂੰ ਜਾਰੀ ਹੋ ਸਕਦਾ ਹੈ 'ਸੰਕਲਪ ਪੱਤਰ'


ਇਸ ਦੇ ਨਾਲ ਹੀ ਉਨ੍ਹਾਂ ਲਾਲਜੀਤ ਭੁੱਲਰ ਖ਼ਿਲਾਫ਼ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਇਸ ਘਟਨਾ ਦਾ ਤੁਰੰਤ ਗੰਭੀਰਤਾ ਨਾਲ ਨੋਟਿਸ ਲੈਣ ਦੀ ਅਪੀਲ ਕਰਦਾ ਹਾਂ। ਚੋਣ ਜ਼ਾਬਤੇ ਦੀ ਇਸ ਗੰਭੀਰ ਉਲੰਘਣਾ ਲਈ ਮੰਤਰੀ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ ਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।


 


ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਲਾਲ ਭੁੱਲਰ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਭੁੱਲਰ ਨੇ ਭਾਸ਼ਣ ਦੌਰਾਨ ਰਾਮਗੜੀਆ ਤੇ ਸੁਨਿਆਰਾ ਬਰਾਦਰੀ ਦਾ ਕੀਤਾ ਅਪਮਾਨ। ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਿੱਖਾਂ ਨੂੰ ਜਾਤ ਪਾਤ ਦੇ ਬੰਧਨ ਤੋਂ ਮੁਕਤ ਕੀਤਾ ਸੀ। ਸਮੁੱਚੇ ਪੰਜਾਬੀਆਂ ਨੂੰ ਜਾਤ ਪਾਤ ਤੋਂ ਉੱਪਰ ਉੱਠਕੇ ਇਸਦਾ ਵਿਰੋਧ ਕਰਨਾ ਚਾਹੀਦਾ ਹੈ। ਲਾਲਜੀਤ ਭੁੱਲਰ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।


ਇਹ ਵੀ ਪੜ੍ਹੋ : Lok Sabha Elections 2024: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮ ਹੋਏ ਫਾਇਨਲ! ਜਲਦ SAD ਜਾਰੀ ਕਰ ਸਕਦਾ ਹੈ ਪਹਿਲੀ ਸੂਚੀ