Akali Dal News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਬੋਹਾ ਪੁਲਿਸ ਥਾਣੇ ਅਧੀਨ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਦੀ ਛਾਪੇਮਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬੇਖੌਫ ਹੋ ਕੇ ਬੇਅਦਬੀ ਮਗਰੋਂ ਬੇਅਦਬੀ ਕਰਨ ਉਤੇ ਲੱਗੀ ਹੈ।


COMMERCIAL BREAK
SCROLL TO CONTINUE READING

ਇਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸ਼ਰਾਬ ਨਾਲ ਰੱਜੇ ਪੁਲਿਸ ਮੁਲਾਜ਼ਮ ਵਰਦੀਆਂ ਪਾ ਕੇ ਅਤੇ ਹਥਿਆਰਾਂ ਨਾਲ ਲੈਸ ਹੋ ਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਏ ਹਨ।


ਉਨ੍ਹਾਂ ਨੇ ਕਿਹਾ ਕਿ ਹੋਰ ਵੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਮਗਰੋਂ ਪੁਲਿਸ ਮੁਲਾਜ਼ਮਾਂ ਨੇ ਸੇਵਾਦਾਰਾਂ ਨੂੰ ਗਾਲ੍ਹਾਂ ਕੱਢਣੀਆਂ ਤੇ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇੱਕ 14 ਸਾਲਾਂ ਦੇ ਨਾਬਾਲਗ ਨੂੰ ਵੀ ਨਹੀਂ ਬਖਸ਼ਿਆ ਗਿਆ ਤੇ ਉਸਨੂੰ ਸੱਟਾਂ ਵੱਜੀਆਂ ਹਨ।



ਡਾ. ਚੀਮਾ ਨੇ ਕਿਹਾ ਕਿ ਲੋਕ ਹਾਲੇ ਤੱਕ ਕੁਝ ਹਫਤੇ ਪਹਿਲਾਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਉਤੇ ਹੋਏ ਪੁਲਿਸ ਹਮਲੇ ਤੇ ਫਾਇਰਿੰਗ ਨੂੰ ਭੁੱਲੇ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਵੀ ਇਸ ਬੇਅਦਬੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਹੈ ਜਿਨ੍ਹਾਂ ਦੀ ਲੀਡਰਸ਼ਿਪ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿਚ ਅਜਿਹੀ ਘਿਨੌਣੀ ਹਰਕਤ ਵਾਪਰੀ ਹੈ।


ਇਹ ਵੀ ਪੜ੍ਹੋ : Punjab News: ਪੰਜਾਬ ਦੇ ਖਿਡਾਰੀਆਂ ਨੂੰ ਦਿੱਤੀਆਂ ਨੌਕਰੀਆਂ; ਹਰਮਨਪ੍ਰੀਤ ਕੌਰ ਸਮੇਤ 7 ਡੀਐਸਪੀ ਤੇ 4 ਬਣੇ ਪੀਸੀਐਸ


ਡਾ. ਚੀਮਾ ਨੇ ਕਿਹਾ ਕਿ ਇਸ ਬੇਅਦਬੀ ਦੀ ਕਾਰਵਾਈ ਦੀ ਉਚ ਪੱਧਰੀ ਨਿਆਇਕ ਜਾਂਚ ਹੋਣੀ ਚਾਹੀਦੀ ਹੈ ਤੇ ਸਾਰੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਗੁਰਦੁਆਰਾ ਸਾਹਿਬਾਨ ਵਿੱਚ ਪੁਲਿਸ ਦੇ ਧੱਕੇ ਨਾਲ ਦਾਖਲੇ ਦੀ ਦੂਜੀ ਘਟਨਾ ਦੀ ਜ਼ਿੰਮੇਵਾਰੀ ਲੈਣ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ।


ਇਹ ਵੀ ਪੜ੍ਹੋ : Mansa News: ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ 'ਚ ਵੜਨ ਵਾਲਾ ਥਾਣਾ ਇੰਚਾਰਜ ਮੁਅੱਤਲ