Akali Dal News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ ਮੁੜ ਅਕਾਲੀ ਦਲ ਵਿੱਚ ਪਰਤ ਆਏ ਹਨ। ਉਨ੍ਹਾਂ ਦੀ ਵਾਪਸੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਵਿਖੇ ਹੋਈ ਮੀਟਿੰਗ ਦੌਰਾਨ ਹੋਈ।


COMMERCIAL BREAK
SCROLL TO CONTINUE READING

ਮਨਜੀਤ ਸਿੰਘ ਜੀਕੇ ਨੂੰ ਅਕਾਲੀ ਦਲ ਦੇ 2019 ਵਿੱਚ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਸਿੱਖ ਪੰਥ ਨੂੰ ਇਕਜੁੱਟ ਕਰਨ ਲਈ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਮੁੜ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ।


ਉਨ੍ਹਾਂ ਦਿੱਲੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਆਪਣੀ ਜਾਗੋ ਪਾਰਟੀ ਦਾ ਅਕਾਲੀ ਦਲ ਵਿੱਚ ਰਲੇਵੇਂ ਦਾ ਵੀ ਐਲਾਨ ਕੀਤਾ।


ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਪੰਥ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਉੱਘੇ ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ ਦੇ ਆਪਣੀ ਪੂਰੀ ਜਾਗੋ ਪਾਰਟੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣ ਨਾਲ ਦਿੱਲੀ ਵਿੱਚ ਪੂਰਨ ਪੰਥਕ ਏਕਤਾ ਦੀ ਪ੍ਰਾਪਤੀ ਹੋਈ ਹੈ।


ਮੈਨੂੰ ਯਕੀਨ ਹੈ ਕਿ ਇਹ ਏਕਤਾ ਨਾ ਸਿਰਫ਼ ਸਿੱਖ ਕੌਮ ਨੂੰ ਮਜ਼ਬੂਤ ਕਰੇਗੀ ਸਗੋਂ ਸਾਡੀਆਂ ਸਾਰੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਰਾਹ ਪੱਧਰਾ ਕਰੇਗੀ। ਉਨ੍ਹਾਂ ਨੇ ਅਕਾਲੀ ਦਲ ਤੋਂ ਵੱਖ ਹੋ ਗਏ ਸਾਰਿਆਂ ਨੂੰ ਵੀ ਅਪੀਲ ਕਰਦੇ ਹੋਏ, ਕਿਹਾ ਕਿ ਮੈਂ ਅਕਾਲੀ ਸੋਚ ਰੱਖਣ ਵਾਲੇ ਆਗੂ ਸਹਿਬਾਨ ਨੂੰ ਵੀ ਬੇਨਤੀ ਕਰਦਾ ਹਾਂ, ਕਿ ਆਓ ਇਕੱਠੇ ਹੋ ਪੰਥ ਅਤੇ ਪੰਜਾਬ ਨੂੰ ਵਿਰੋਧੀ ਤਾਕਤਾਂ ਤੋਂ ਬਚਾਈਏ।


ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਵੀ ਹਾਜ਼ਰ ਸਨ।


ਦੱਸ ਦਈਏ ਕਿ ਸਾਲ 2019 ਵਿੱਚ ਮਨਜੀਤ ਸਿੰਘ ਜੀ.ਕੇ ਨੂੰ ਭ੍ਰਿਸ਼ਟਾਚਾਰ ਦੇ ਸੰਗੀਨ ਇਲਜ਼ਾਮਾਂ 'ਚ ਘਿਰੇ ਹੋਣ ਦੇ ਚਲਦੇ ਅਕਾਲੀ ਦਲ ਨੇ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਸੀ, ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।


ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਨਾਂ 'ਜਾਗੋ' ਰੱਖਿਆ ਸੀ।