Akali Dal News:  ਸ਼੍ਰੋਮਣੀ ਅਕਾਲੀ ਦਲ ਨੇ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ।


COMMERCIAL BREAK
SCROLL TO CONTINUE READING

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਉਨ੍ਹਾਂ ਦੇ ਨਾਲ ਖੜ੍ਹਾ ਰਿਹਾ ਹੈ ਅਤੇ ਕੰਮ ਕੀਤਾ ਹੈ। ਮੌਜੂਦਾ ਸਥਿਤੀ 'ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ 15 ਫਰਵਰੀ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਬੁਲਾਈ ਗਈ ਹੈ।


ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਵੀਰਵਾਰ ਨੂੰ ਬੁਲਾਈ ਗਈ ਹੈ। ਜਾਣਕਾਰੀ ਮੁਤਾਬਕ ਪਾਰਟੀ ਨੇ ਸੂਬੇ 'ਚ ਬਣੇ ਸਿਆਸੀ ਹਾਲਾਤ ਖਾਸ ਕਰਕੇ ਕਿਸਾਨ ਅੰਦੋਲਨ ਤੇ ਬਹੁਜਨ ਸਮਾਜ ਪਾਰਟੀ ਨਾਲ ਚੋਣ ਸਮਝੌਤਾ ਟੁੱਟਣ ਮਗਰੋਂ ਹੰਗਾਮੀ ਹਾਲਾਤ ਵਿੱਚ ਮੀਟਿੰਗ ਬੁਲਾਈ ਹੈ।


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ ਦੇ ਕਾਰਨ 'ਪੰਜਾਬ ਬਚਾਓ ਯਾਤਰਾ' ਵੀ ਮੁਲਤਵੀ ਕਰ ਦਿੱਤੀ ਹੈ।ਅੰਬੇਡਕਰ ਭਵਨ ਚੰਡੀਗੜ੍ਹ ਵਿੱਚ ਬਸਪਾ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਗਿਆ। ਜਿਸ ਵਿੱਚ ਬਸਪਾ ਕਮੇਟੀ ਦੇ ਜ਼ਿੰਮੇਵਾਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ, ਚੰਡੀਗੜ੍ਹ ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਮੁੱਖ ਤੌਰ ’ਤੇ ਹਾਜ਼ਰ ਸਨ।


ਚਾਰ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਬਸਪਾ ਨੂੰ ਲਗਾਤਾਰ ਨਜ਼ਰਅੰਦਾਜ਼ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ​​ਰਹੀ ਹੈ। ਅਜਿਹੇ 'ਚ ਹੁਣ ਇਕੱਠੇ ਰਹਿਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।


ਇਹ ਵੀ ਪੜ੍ਹੋ : Punjab Kisan Andolan Live Update: ਕਿਸਾਨੀ ਅੰਦੋਲਨ 'ਤੇ ਹਰ ਅਪਡੇਟ, ਦੂਜੇ ਦਿਨ ਕਿਸਾਨਾਂ ਨੇ ਸ਼ੰਭੂ ਬਾਰਡਰ 'ਤੇ ਮੋਰਚਾ ਸਾਂਭਿਆ


ਭਾਜਪਾ ਜੋ ਦਲਿਤਾਂ, ਪਛੜੀਆਂ ਘੱਟ ਗਿਣਤੀਆਂ ਅਤੇ ਕਿਸਾਨਾਂ ਨੂੰ ਕੁਚਲਣ ਲਈ ਗੈਰ-ਸੰਵਿਧਾਨਕ ਨੀਤੀਆਂ ਬਣਾ ਕੇ ਭਾਰਤੀ ਸੰਵਿਧਾਨ ਨੂੰ ਬਦਲਣ ਦਾ ਕੰਮ ਕਰ ਰਹੀ ਹੈ। ਬਸਪਾ ਕਦੇ ਵੀ ਭਾਜਪਾ ਦੇ ਨਾਲ ਨਹੀਂ ਜਾ ਸਕਦੀ ਕਿਉਂਕਿ ਜਿੱਥੇ ਬੀਜੇਪੀ ਲਗਾਤਾਰ ਭਾਰਤੀ ਸੰਵਿਧਾਨ ਨੂੰ ਬਦਲਣ ਦਾ ਕੰਮ ਕਰ ਰਹੀ ਹੈ।


ਇਹ ਵੀ ਪੜ੍ਹੋ : Farmers Protest: ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਵੱਡਾ ਬਿਆਨ- 'ਅਸੀਂ ਅਗਲੀ ਗੱਲਬਾਤ ਰਾਹੀਂ ਲੱਭਾਂਗੇ ਹੱਲ'