Anil Joshi resigns: ਇੱਕ ਪਾਸੇ ਜਿਥੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨਗੀ ਦੇ ਅਸਤੀਫ਼ੇ ਤੋਂ ਸੁਰਖੀਆਂ 'ਚ ਹੈ ਤਾਂ ਉਥੇ ਹੀ ਹੁਣ ਅਕਾਲੀ ਦਲ ਨੂੰ ਅੰਮ੍ਰਿਤਸਰ ਦੇ ਵਿੱਚ ਵੱਡਾ ਝਟਕਾ ਲੱਗਾ ਹੈ। ਦਰਅਸਲ ਹਾਲ ਹੀ ਵਿੱਚ ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁਢਲੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। 2022 ਦੇ ਵਿੱਚ ਅਕਾਲੀ ਦਲ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਅੰਮ੍ਰਿਤਸਰ ਤੋਂ ਲੋਕ ਸਭਾ ਸੀਟ ਨੂੰ ਅਨਿਲ ਜੋਸ਼ੀ 2024 ਵਿੱਚ ਵੀ ਲੜ ਚੁੱਕੇ ਹਨ। 


COMMERCIAL BREAK
SCROLL TO CONTINUE READING

ਬੀਤੇ ਦਿਨੀ ਤਰਨਤਾਰਨ ਵਿਧਾਨ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ।


ਇਹ ਵੀ ਪੜ੍ਹੋ:  Harmeet Sandhu Resigns: ਸਾਬਕਾ ਵਿਧਾਇਕ ਹਰਮੀਤ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਛੱਡੀ


ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਅਸਤੀਫ਼ੇ ਕਾਰਨ ਸ਼੍ਰੋਮਣੀ ਅਕਾਲੀ ਦਲ ਚਰਚਾ 'ਚ ਹੈ ਜਦਕਿ ਕੋਰ ਕਮੇਟੀ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ, ਹਾਲਾਂਕਿ ਕੋਰ ਕਮੇਟੀ ਦੇ ਫੈਂਸਲੇ ਤੋਂ ਪਹਿਲਾਂ ਹੀ ਪਾਰਟੀ ਦੇ ਹੋਰ ਕਈ ਲੀਡਰਾਂ ਨੇ ਸੁਖਬੀਰ ਬਾਦਲ ਦੇ ਹੱਕ 'ਚ ਅਸਤੀਫ਼ਾ ਦੇਣ ਦੀ ਗੱਲ ਆਖੀ ਸੀ। ਜਿਸ ਤੋਂ ਬਾਅਦ ਕੋਰ ਕਮੇਟੀ ਨੇ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈਕੇ ਜ਼ਿਲ੍ਹਾ ਪੱਧਰੀ ਟੀਮਾਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਫੈਂਸਲਾ ਲੈਣ ਦੀ ਗੱਲ ਆਖੀ ਸੀ।