Shiromani Akali Dal News: ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਦੀ ਰਿਹਾਈ ਦੀ ਤਜਵੀਜ਼ ਨੂੰ ਰੱਦ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਉਪਰ ਸਖ਼ਤ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਐਕਸ ਹੈਂਡਲ ਉਪਰ ਪੋਸਟ ਸ਼ੇਅਰ ਕਰਦੇ ਹੋਏ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਦੀ ਤਜਵੀਜ਼ ਰੱਦ ਕਰਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਨੁੱਖਤਾ ਵਿਰੁੱਧ ਘਿਨਾਉਣਾ ਅਪਰਾਧ ਕਰਾਰ ਦਿੱਤਾ ਹੈ।


COMMERCIAL BREAK
SCROLL TO CONTINUE READING

 



ਉਨ੍ਹਾਂ ਨੇ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟੈਗ ਕਰਦੇ ਹੋਏ ਅੱਗੇ ਲਿਖਿਆ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਅਚਨਚੇਤੀ ਰਿਹਾਈ ਦੀ ਅਪੀਲ ਨੂੰ ਰੱਦ ਕਰਨ ਲਈ ਦੋਵਾਂ ਨੇ ਟੀਮ ਬਣਾ ਕੇ ਸਿੱਖ ਸੰਗਤ ਦੇ ਜ਼ਖਮਾਂ ਉਤੇ ਲੂਣ ਛਿੜਕਿਆ ਹੈ।


ਸ਼੍ਰੋਮਣੀ ਅਕਾਲੀ ਦਲ ਪ੍ਰੋ. ਭੁੱਲਰ ਦੀ ਸਿਹਤ ਖ਼ਰਾਬ ਹੋਣ ਦੇ ਬਾਵਜੂਦ 29 ਸਾਲਾਂ ਤੋਂ ਜੇਲ੍ਹ ਵਿੱਚ ਰੱਖ ਕੇ ਜਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਉਸ ਦੀ ਨਿਖੇਧੀ ਕਰਦਾ ਹੈ ਤੇ ਪੰਥ ਨੂੰ ਇਸ ਕੇਸ ਵਿੱਚ ਇਨਸਾਫ਼ ਦਿਵਾਉਣ ਲਈ ਇਕਜੁੱਟ ਹੋ ਕੇ ਸਾਂਝੀ ਰਣਨੀਤੀ ਬਣਾਉਣ ਦੀ ਅਪੀਲ ਕਰਦਾ ਹੈ।


ਇਸ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਮਾਮਲੇ ਵਿੱਚ ਦਿੱਲੀ ਸਰਕਾਰ ਨੇ ਘੇਰਿਆ ਹੈ। ਉਨ੍ਹਾਂ ਨੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਤਜਵੀਜ਼ ਰੱਦ ਕਰ ਦੇਣਾ ਬੇਹੱਦ ਮੰਦਭਾਗਾ ਹੈ।


 



ਪ੍ਰੋ. ਭੁੱਲਰ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਤੇ ਸਰੀਰਕ ਤੇ ਮਾਨਸਿਕ ਤੌਰ ਉਤੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ ਪਰ ਫਿਰ ਵੀ ਕੇਜਰੀਵਾਲ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨ ਲਈ ਰਾਜ਼ੀ ਨਹੀਂ। ਅਖੌਤੀ ਪੰਥਕ ਲੋਕ ਹਮੇਸ਼ਾ ਅਕਾਲੀ ਦਲ ਦਾ ਵਿਰੋਧ ਕਰਦੇ ਰਹਿੰਦੇ ਹਨ, ਕੀ ਉਹ ਇਸ ਮਾਮਲੇ ਉਤੇ ਆਪਣੀ ਚੁੱਪੀ ਤੋੜਨਗੇ ? ਪ੍ਰੋ. ਭੁੱਲਰ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।


ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸਫ਼ਾਈ ਦਿੱਤੀ ਹੈ ਕਿ ਪ੍ਰੋ .ਦਵਿੰਦਰਪਾਲ ਸਿੰਘ ਦੀ ਰਿਹਾਈ ਦੀ ਤਜਵੀਜ਼ ਦਿੱਲੀ ਸਰਕਾਰ ਨੇ ਖਾਰਿਜ ਨਹੀਂ ਕੀਤੀ ਹੈ।


ਇਹ ਵੀ ਪੜ੍ਹੋ : Ludhiana Raid News: ਹੋ ਜਾਓ ਸਾਵਧਾਨ! ਨਜਾਇਜ਼ ਤੌਰ 'ਤੇ ਸਕੈਨ ਸੈਂਟਰ ਚਲਾਉਣ ਵਾਲਿਆਂ 'ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ