Parminder Dhindsa: ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਤਸਰ ਉਥੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਾਣ ਉਤੇ ਪਰਮਿੰਦਰ ਸਿੰਘ ਢੀਂਡਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਢੀਂਡਸਾ ਨੇ ਕਿਹਾ ਵਾਰ-ਵਾਰ ਉਹੀ ਮੁੱਦੇ ਨੂੰ ਲੈ ਕੇ ਅਕਾਲ ਤਖ਼ਖਤ ਸਾਹਿਬ ਉਤੇ ਜਾਣ ਦਾ ਕੀ ਮਤਲਬ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਕਾਲ ਤਖਤ ਸਾਹਿਬ ਉਤੇ ਆਪਣਾ ਦਬਾਅ ਬਣਾਉਣਾ ਚਾਹੁੰਦੀ ਹੈ। ਢੀਂਡਸਾ ਨੇ ਕਿਹਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਅਕਾਲ ਤਖਤ ਸਾਹਿਬ ਦਾ ਜੋ ਹੁਕਮ ਹੈ ਉਸਦੀ ਇਨ ਬਿਨ ਪਾਲਣਾ ਹੋਣੀ ਚਾਹੀਦੀ ਹੈ। ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਉਤੇ ਵੀ ਸਵਾਲ ਖੜ੍ਹੇ ਕੀਤੇ ਹਨ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਆਗੂ ਬਹਾਨੇਬਾਜ਼ੀ ਕਰ ਰਹੇ ਹਨ। ਵਾਰ-ਵਾਰ ਸ੍ਰੀ ਅਕਾਲ ਤਖ਼ਤ ਉਤੇ ਜਾਣ ਦਾ ਕੀ ਮਤਲਬ ? ਉਨ੍ਹਾਂ ਨੇ ਕਿਹਾ ਕੇ ਜਥੇਦਾਰ ਸਾਹਿਬ ਵੱਲੋਂ ਜਿਹੜੇ 7 ਮੈਂਬਰੀ ਕਮੇਟੀ ਬਣਾਈ ਗਈ ਸੀ ਉਸ ਨੂੰ ਅਕਾਲੀ ਲੀਡਰ ਮਾਨਤਾ ਨਹੀਂ ਦੇਣਾ ਚਾਹੁੰਦੇ। ਇਹ ਲੀਡਰ ਸਿੱਧੇ ਤੌਰ ਉਤੇ ਅਕਾਲ ਤਖ਼ਤ ਉਤੇ ਦਬਾਅ ਪਾ ਰਹੇ ਹਨ।


ਉਨ੍ਹਾਂ ਕਿਹਾ ਕੇ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਫੈਸਲੇ ਹੋਏ ਉਨ੍ਹਾਂ ਨੂੰ ਇੰਨਬਿੰਨ ਲਾਗੂ ਕਰਨਾ ਚਾਹੀਦਾ ਹੈ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਐੱਸਜੀਪੀਸੀ ਉਤੇ ਵੀ ਸਵਾਲ ਖੜ੍ਹੇ ਕੀਤੇ। ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਬੋਲਦੇ ਹੋਏ ਢੀਂਡਸਾ ਨੇ ਕਿਹਾ ਕਿ ਵਰਕਿੰਗ ਕਮੇਟੀ ਵਿੱਚ ਸੁਖਬੀਰ ਬਾਦਲ ਦੇ ਚਾਪਲੂਸ ਬੰਦੇ ਰਹਿ ਗਏ ਜੋ ਆਪਣੇ ਮਰਜ਼ੀ ਨਾਲ ਹੀ ਫੈਸਲਾ ਲੈਣਗੇ।


ਵਾਰਿਸ਼ ਪੰਜਾਬ ਦੇ ਮੁਖੀ ਐੱਮਪੀ ਅੰਮ੍ਰਿਤਪਾਲ ਸਿੰਘ UAPA ਲਗਾਉਣ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ UAPA ਲਗਾਉਣ ਦਾ ਮਤਲਬ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਨਾ ਸਕੇ। ਉਨ੍ਹਾਂ ਨੇ ਝੋਨੇ ਦੀ ਫਸਲ ਐਮਐਸਪੀ ਤੋਂ ਘੱਟ ਰੇਟ ਤੇ ਖਰੀਦ ਕੇ ਪੰਜਾਬ ਸਰਕਾਰ ਨੇ ਵੱਡਾ ਘੁਟਾਲਾ ਕੀਤਾ ਤੇ ਇਸ ਦੀ ਜਾਂ ਦੀ ਮੰਗ ਵੀ ਕੀਤੀ ਗਈ ਹੈ।


ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਇਸ ਵਿੱਚ ਆੜ੍ਹਤੀ ਸ਼ੈਲਰ ਮਾਲਕ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਸ਼ਾਮਿਲ ਨੇ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਜੋ ਇਸ ਘੁਟਾਲੇ ਵਿੱਚ ਸ਼ਾਮਿਲ ਨੇ ਉਨ੍ਹਾਂ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ।