Amarpal Singh Boni Ajnala joined the BJP: ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਸੂਬੇ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ  (Amarpal Singh Boni Ajnala) ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਪੰਜਾਬ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਹੋਰਨਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। 


COMMERCIAL BREAK
SCROLL TO CONTINUE READING


ਇੰਨ੍ਹਾ ਹੀ ਨਹੀ ਅਕਾਲੀ ਦਲ ਨਾਲ ਸਬੰਧਤ  ਮਨਮੋਹਨ ਸਿੰਘ ਵੀ ਅੱਜ ਦਿੱਲੀ ਵਿਖੇ ਭਾਜਪਾ ਦੇ ਸੀਨੀਅਰ ਆਗੂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਵਾਲੀ ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਸਤਵਿੰਦਰ ਬਿੱਟੀ  ਸਮੇਤ ਕਈ ਹੋਰ ਸਾਬਕਾ ਵਿਧਾਇਕ ਵੀ ਅੱਜ ਭਾਜਪਾ 'ਚ ਸ਼ਾਮਲ ਹੋ ਜਾਣਗੇ। 


ਇਹ ਵੀ ਪੜ੍ਹੋ:ਵਿਅਕਤੀ ਨੇ ਦੂਜਾ ਵਿਆਹ ਕਰਵਾਉਣ ਲਈ ਪ੍ਰੇਮਿਕਾ ਦਾ ਕੀਤਾ ਕਤਲ! ਲਾਸ਼ ਦੇ ਟੁੱਕੜੇ ਕਰ ਫਰਿੱਜ 'ਚ ਰੱਖੇ


ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਵੀ ਹਾਜ਼ਰ ਸਨ।