Bikram Majithia News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਉਨ੍ਹਾਂ ਖਿਲਾਫ ਐਨਡੀਪੀਐਸ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਦੱਸਿਆ ਕਿ ਉਹ ਜਾਂਚ ਏਜੰਸੀ ਅੱਗੇ ਪੇਸ਼ ਨਹੀਂ ਹੋ ਸਕਣਗੇ ਕਿਉਂਕਿ ਉਹ ਉਨ੍ਹਾਂ ਖਿਲਾਫ਼ ਸੁਪਰੀਮ ਕੋਰਟ ਵਿਚ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਵਿਸ਼ੇਸ਼ ਲੀਵ ਪਟੀਸ਼ਨ (ਐਸਐਲਪੀ) ਦੇ ਮਾਮਲੇ ਵਿਚ ਵਕੀਲਾਂ ਦੀ ਸਹਾਇਤਾ ਲਈ ਦਿੱਲੀ ਪਹੁੰਚੇ ਹੋਏ ਹਨ।


COMMERCIAL BREAK
SCROLL TO CONTINUE READING

ਇਸ ਸਬੰਧ ਵਿਚ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਐਸਆਈਟੀ ਸੂਚਨਾ ਭੇਜੀ ਗਈ ਹੈ। ਸੂਚਨਾ ਵਿਚ ਦੱਸਿਆ ਗਿਆ ਕਿ ਐਸਆਈਟੀ ਇਸ ਗੱਲ ਤੋਂ ਜਾਣੂ ਸੀ ਕਿ ਸੁਪਰੀਮ ਕੋਰਟ ਵਿਚ ਸੁਣਵਾਈ ਹੋਣੀ ਹੈ ਤੇ ਉਹ ਮਜੀਠੀਆ ਨੂੰ ਕਾਨੂੰਨ ਮੁਤਾਬਕ ਮਿਲੀ ਚਾਰਾਜੋਈ ਕਰਨ ਤੋਂ ਰੋਕਣ ਵਾਸਤੇ ਆਪਣੀਆਂ ਤਾਕਤਾਂ ਦੀ ਜਾਣਬੁੱਝ ਕੇ ਦੁਰਵਰਤੋਂ ਕਰ ਰਹੀ ਹੈ।


ਇਸ ਵਿਚ ਕਿਹਾ ਗਿਆ ਕਿ ਅਕਾਲੀ ਆਗੂ ਉਨ੍ਹਾਂ ਖਿਲਾਫ਼ ਦਰਜ ਐਨਡੀਪੀਐਸ ਕੇਸ ਵਿਚ ਹੁਣ ਤੱਕ ਬਣਾਈਆਂ ਸਾਰੀਆਂ ਜਾਂਚ ਟੀਮਾਂ (ਐਸਆਈਟੀ) ਅੱਗੇ ਪੇਸ਼ ਹੁੰਦੇ ਰਹੇ ਹਨ ਤੇ ਹੁਣ ਅੱਜ ਉਨ੍ਹਾਂ ਦੀ ਐਸਆਈਟੀ ਅੱਗੇ ਪੇਸ਼ੀ ਇਸ ਵਾਸਤੇ ਰੱਖੀ ਗਈ ਸੀ ਤਾਂ ਜੋ ਉਨ੍ਹਾਂ ਦੇ ਕਾਨੂੰਨ ਤੱਕ ਪਹੁੰਚ ਦੇ ਅਧਿਕਾਰ ਨੂੰ ਤਾਰਪੀਡੋ ਕੀਤਾ ਜਾ ਸਕੇ। ਇਸ ਵਿਚ ਕਿਹਾ ਗਿਆ ਕਿ ਮੁੱਖ ਮੰਤਰੀ ਦੇ ਕੰਟਰੋਲ ਹੇਠਲੀ ਐਸਆਈਟੀ ਤੋਂ ਕਿਸੇ ਨਿਰਪੱਖ ਜਾਂਚ ਦੀ ਆਸ ਨਹੀਂ ਰੱਖੀ ਜਾ ਸਕਦੀ।


ਇਹ ਵੀ ਪੜ੍ਹੋ : Breaking News Live Updates: ਹਰਿਆਣਾ 'ਚ ਆਮ ਆਦਮੀ ਪਾਰਟੀ ਨੇ ਦਿੱਤੀਆਂ ਪੰਜ ਗਰੰਟੀਆਂ


ਇਹ ਵੀ ਕਿਹਾ ਗਿਆ ਕਿ ਮਜੀਠੀਆ ਖਿਲਾਫ ਸਹਿਯੋਗ ਨਾ ਦੇਣ ਦੀ ਝੂਠੀ ਦਲੀਲ ਤਿਆਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਐਸਆਈਟੀ ਦੇ ਚੇਅਰਮੈਨ ਨੇ ਆਪ ਕਿਹਾ ਹੈ ਕਿ ਮਜੀਠੀਆ ਦੇ ਸਹਿਯੋਗ ਨਾ ਦੇਣ ਦੀ ਗੱਲ ਰੱਖੀ ਜਾਵੇਗੀ। ਇਸ ਵਿਚ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਆਗੂ ਆਪਣੇ ਵਕੀਲਾਂ ਦੇ ਸਹਿਯੋਗ ਲਈ ਦਿੱਲੀ ਵਿਚ ਬਣਦੇ ਹੱਕ ਨਾਲ ਗਏ ਹਨ ਤੇ ਇਸ ਕਾਰਨ ਉਹ ਅੱਜ ਐਸਆਈਟੀ ਅੱਗੇ ਪੇਸ਼ ਨਹੀਂ ਹੋ ਸਕੇ।


ਇਹ ਵੀ ਪੜ੍ਹੋ : Faridkot News: ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ 'ਚ ਬੀਐਸਸੀ ਐਗਰੀਕਲਚਰ ਦਾ ਡਿਗਰੀ ਕੋਰਸ ਮੁੜ ਹੋਇਆ ਬੰਦ