India-Canada Dispute: ਕੈਨੇਡਾ ਅਤੇ ਭਾਰਤ ਵਿਚਾਲੇ ਤਲਖੀ ਵੱਧਦੀ ਜਾ ਰਹੀ ਹੈ, ਇਸ ਮਾਮਲੇ ਵਿੱਚ ਹੁਣ ਸਿਆਸੀ ਪ੍ਰਤੀਕਿਰਿਆ ਲਗਾਤਾਰ ਸਾਹਮਣੇ ਆ ਰਹੀ ਹੈ। ਅਕਾਲੀ ਦਲ ਨੇ ਪਹਿਲੀ ਵਾਰ ਇਸ ਮਾਮਲੇ ਉੱਤੇ ਆਪਣਾ ਸਟੈਂਡ ਸਾਫ਼ ਕੀਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਅਚਾਨਕ ਕਤਲ ਹੋਏ ਹਨ, ਇਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। 


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਗੋਲੀ ਦਾ ਜਵਾਬ ਗੋਲੀ ਦੇ ਨਾਲ ਦੇਣਾ ਲੋਕਤੰਤਰ ਦੇ ਲਈ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਗਰੇਵਾਲ ਨੇ ਕਿਹਾ ਕਿ ਪੀ ਐਮ ਮੋਦੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਭਾਰਤ ਆਮਦ ਤੇ ਗਰਮਜੋਸ਼ੀ ਨਾਲ ਸਵਾਗਤ ਨਹੀਂ ਕੀਤਾ, ਇਹ ਪਹਿਲੀ ਵਾਰ ਨਹੀਂ ਦੂਜੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਆਪਸੀ ਰਿਸ਼ਤਿਆਂ ਵਿੱਚ ਖੱਟਾਸ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਹੱਲ ਹੋਣਾ ਜ਼ਰੂਰੀ ਹੈ।


ਇਹ ਵੀ ਪੜ੍ਹੋ: Kangana Ranaut News: ਭਾਰਤ-ਕੈਨੇਡਾ ਵਿਵਾਦ 'ਚ ਕੰਗਨਾ ਰਣੌਤ ਨੇ ਸਿੱਖਾਂ ਨੂੰ ਦਿੱਤੀ ਖਾਸ ਸਲਾਹ, ਕਹੀ ਇਹ ਗੱਲ

ਉਧਰ ਕਾਂਗਰਸ ਦੇ ਵਿਦੇਸ਼ੀ ਮਾਮਲਿਆਂ ਦੇ ਸੀਨੀਅਰ ਆਗੂ ਕੇ ਕੇ ਬਾਵਾ ਨੇ ਕਿਹਾ ਕਿ ਅਸੀਂ ਅੱਤਵਾਦ ਦੇ ਖਿਲਾਫ ਹਨ ਪਰ ਦੋਵਾਂ ਮੁਲਕਾਂ ਵਿਚਕਾਰ ਇਸ ਤਰਾਂ ਸਬੰਧ ਖਰਾਬ ਨਹੀਂ ਹੋਣੇ ਠੀਕ ਨਹੀਂ ਹੈ। ਸਾਡੇ ਨੌਜਵਾਨ ਆਪਣੀਆਂ ਜ਼ਮੀਨਾਂ ਵੇਚ ਕੇ ਕੈਨੇਡਾ ਜਾ ਰਹੇ ਨੇ ਅਤੇ ਦੂਜੇ ਪਾਸੇ ਇਸ ਤਰਾਂ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਖਰਾਬ ਹੋਣ ਨਾਲ ਉਨ੍ਹਾ ਵਿਦਿਆਰਥੀਆਂ ਦਾ ਭਵਿੱਖ ਵੀ ਦਾਅ ਤੇ ਲੱਗ ਗਿਆ ਹੈ। ਉਨ੍ਹਾ ਕਿਹਾ ਕਿ ਦੋਵਾਂ ਮੁਲਕਾਂ ਨੂੰ ਮਿਲ ਕੇ ਇਸ ਦਾ ਮਸਲਾ ਹੱਲ ਕਰਨਾ ਚਾਹੀਦਾ ਹੈ।


ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਕਾਫੀ ਵੱਧ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਹੰਗਾਮਾ ਹੋਇਆ ਹੈ। ਇਸ ਦਾ ਸਿੱਧਾ ਅਸਰ ਕੈਨੇਡਾ ਦੇ ਸਿੱਖਾਂ 'ਤੇ ਵੀ ਪੈ ਰਿਹਾ ਹੈ ।