Bunty Romana News:  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਬੰਟੀ ਰੋਮਾਣਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ।  ਕਥਿਤ ਤੌਰ ਉਤੇ ਵੀਡੀਓ ਸ਼ੇਅਰ ਕਰਨ ਦੇ ਮਾਮਲੇ ਵਿੱਚ ਘਿਰੇ ਬੰਟੀ ਰੋਮਾਣਾ ਰੋਪੜ ਜੇਲ੍ਹ ਵਿੱਚ ਬੰਦ ਸਨ। ਜਿਨ੍ਹਾਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। 


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab Stubble Burning Cases: ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਸਭ ਤੋਂ ਅੱਗੇ, ਹੁਣ ਤੱਕ ਸਾਹਮਣੇ ਆਏ ਇੰਨੇ ਮਾਮਲੇ


ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਗੀਤ ਨਾਲ ਕਥਿਤ ਤੌਰ ਉਤੇ ਛੇੜਛਾੜ ਕਰ ਕੇ ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਗੀਤ 'ਚ ਗਲਤ ਢੰਗ ਨਾਲ ਐਡਿਟ ਕਰਨ ਦੇ ਇਲਜ਼ਾਮ ਤਹਿਤ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਚੰਡੀਗੜ੍ਹ ਪੁਲਿਸ ਨੇ ਬੰਟੀ ਰੋਮਾਣਾ ਨੂੰ ਹਿਰਾਸਤ 'ਚ ਲੈਣ ਮਗਰੋਂ ਮੁਹਾਲੀ ਪੁਲਿਸ ਦੇ ਸਪੁਰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਕੇ ਬੰਟੀ ਰੋਮਾਣਾ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਸੀ।


ਪਰਮਬੰਸ ਸਿੰਘ ਰੋਮਾਣਾ ਉਪਰ ਆਈਪੀਸੀ ਦੀਆਂ ਧਾਰਾਵਾਂ 468 (ਕਿਸੇ ਨੂੰ ਧੋਖਾ ਦੇਣ ਲਈ ਛੇੜਛਾੜ), 469 (ਕਿਸੇ ਦੇ ਸਨਮਾਨ ਨੂੰ ਢਾਹ ਲਾਉਣ ਲਈ ਛੇੜਛਾੜ), 500 (ਮਾਣਹਾਨੀ) ਤੇ ਇਨਫਾਰਮੇਸ਼ਨ ਟੈਕਨਾਲਜੀ ਐਕਟ 2000 (ਆਈ ਟੀ ਐਕਟ ਦੀਆਂ ਧਾਰਾਵਾਂ 43 (i) ਤੇ 66 ਤਹਿਤ ਪਰਚਾ ਮੋਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਕੀਤਾ ਸੀ।


ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜ ਗਏ ਸਨ ਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੇ ਸਾਹਮਣੇ ਪੁਲਿਸ ਦੇ ਰਵੱਈਏ 'ਤੇ ਇਤਰਾਜ਼ ਵੀ ਜਤਾਇਆ ਸੀ। 


 


ਇਹ ਵੀ ਪੜ੍ਹੋ : Faridkot Accident News: ਨਿੱਜੀ ਸਕੂਲ ਵੈਨ ਦੀ ਮੋਟਰਸਾਈਕਲ ਤੇ ਕਾਰ ਨਾਲ ਹੋਈ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ