SGPC Election News: ਅਕਾਲੀ ਵਿਰੋਧੀ ਧਿਰਾਂ ਨੇ ਬਲਬੀਰ ਸਿੰਘ ਘੁੰਨਸ 'ਤੇ ਖੇਡਿਆ ਦਾਅ; ਐਸਜੀਪੀਸੀ ਉਮੀਦਵਾਰ ਐਲਾਨਿਆ
Advertisement
Article Detail0/zeephh/zeephh1949256

SGPC Election News: ਅਕਾਲੀ ਵਿਰੋਧੀ ਧਿਰਾਂ ਨੇ ਬਲਬੀਰ ਸਿੰਘ ਘੁੰਨਸ 'ਤੇ ਖੇਡਿਆ ਦਾਅ; ਐਸਜੀਪੀਸੀ ਉਮੀਦਵਾਰ ਐਲਾਨਿਆ

SGPC Election News: ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਣ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਆਪਣਾ ਉਮੀਦਵਾਰ ਐਲਾਨਿਆ ਹੈ। 

SGPC Election News: ਅਕਾਲੀ ਵਿਰੋਧੀ ਧਿਰਾਂ ਨੇ ਬਲਬੀਰ ਸਿੰਘ ਘੁੰਨਸ 'ਤੇ ਖੇਡਿਆ ਦਾਅ; ਐਸਜੀਪੀਸੀ ਉਮੀਦਵਾਰ ਐਲਾਨਿਆ

SGPC Election News: ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਣ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਆਪਣਾ ਉਮੀਦਵਾਰ ਐਲਾਨਿਆ ਹੈ। ਜਦਕਿ ਅਕਾਲੀ-ਵਿਰੋਧੀ ਧਿਰਾਂ ਨੇ ਸੰਤ ਬਲਬੀਰ ਸਿੰਘ ਘੁੰਨਸ ਉਪਰ ਦਾਅ ਖੇਡਿਆ ਹੈ।

ਬੀਬੀ ਜਗੀਰ ਨੇ ਐਲਾਨ ਕੀਤਾ ਬਲਬੀਰ ਸਿੰਘ ਘੁੰਨਸ ਪੰਥਕ ਧਿਰਾਂ ਵੱਲੋਂ ਐਸਜੀਪੀਸੀ ਦੇ ਪ੍ਰਧਾਨ ਅਹੁਦੇ ਲਈ ਉਮੀਦਵਾਰ ਹੋਣਗੇ। ਇਸ ਪ੍ਰੈਸ ਕਾਨਫਰੰਸ 'ਚ ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਤੋਂ ਇਲਾਵਾ ਕਈ ਪੰਥਕ ਧਿਰਾਂ ਮੌਜੂਦ ਸਨ।

ਇਹ ਵੀ ਪੜ੍ਹੋ : SGPC Election: ਸਿੱਖਾਂ ਦੀ 'ਮਿੰਨੀ ਸੰਸਦ' ਐਸਜੀਪੀਸੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਕਿਵੇਂ ਹੁੰਦੀ ਚੋਣ; ਜਾਣੋ ਪੂਰੀ ਪ੍ਰਕਿਰਿਆ

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਫੀ ਲੰਮੇ ਸਮੇਂ ਤੋਂ ਸਿਆਸੀ ਦਬਾ ਹੇਠ ਐਸਜੀਪੀਸੀ ਵਿੱਚ ਕੰਮ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਮੈਂਬਰਾਂ ਨੂੰ ਧਮਕਾਇਆ ਜਾ ਰਿਹਾ ਹੈ।

ਕਾਬਿਲੇਗੌਰ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਅਹੁਦੇ ਲਈ ਉਮੀਦਵਾਰ ਐਲਾਨਿਆ ਗਿਆ ਹੈ। ਅਕਾਲੀ ਦਲ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹਾਲਾਂਕਿ ਉਨ੍ਹਾਂ ਦੀ ਪ੍ਰਧਾਨਗੀ 'ਤੇ ਮਨਜ਼ੂਰੀ ਦੀ ਅੰਤਿਮ ਮੋਹਰ ਮਹਾਸਭਾ 'ਚ ਲੱਗ ਜਾਵੇਗੀ।
ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਨ ਟੂ ਵਨ ਮੀਟਿੰਗ ਕੀਤੀ ਹੈ। ਜਿਸ ਵਿੱਚ ਸਾਰਿਆਂ ਨੇ ਐਡਵੋਕੇਟ ਧਾਮੀ ਦੇ ਕੰਮ 'ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਕੱਲ੍ਹ ਯਾਨੀ ਬੁੱਧਵਾਰ ਨੂੰ ਹੋਣਗੀਆਂ।

ਪਾਰਟੀ ਵੱਲੋਂ ਇਸ ਸਬੰਧ ਵਿੱਚ ਕੀਤੀ ਮੀਟਿੰਗ ਵਿੱਚ ਜ਼ਿਆਦਾਤਾਰ ਐਸਜੀਪੀਸੀ ਮੈਂਬਰਾਂ ਵੱਲੋਂ ਐਡਵੋਕੇਟ ਧਾਮੀ ਦੇ ਕੰਮਕਾਜ ’ਤੇ ਤਸੱਲੀ ਜ਼ਾਹਿਰ ਕੀਤੀ ਗਈ। ਇਸ ਕਾਰਨ ਇਸ ਸਾਲ ਵੀ ਉਹ ਹੀ ਪਾਰਟੀ ਦੀ ਪਸੰਦ ਰਹਿਣਗੇ। ਧਾਮੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ। ਉਹ ਵਕੀਲ ਹਨ ਤੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਦੇ ਮੈਂਬਰ ਵੀ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਐਕਸ ਉਪਰ ਪੋਸਟ ਰਾਹੀਂ ਮੁੜ ਉਮੀਦਵਾਰ ਬਣਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ ਹੈ। 

ਇਹ ਵੀ ਪੜ੍ਹੋ : SGPC News: ਅਕਾਲੀ ਦਲ ਨੇ ਐਸਜੀਪੀਸੀ ਪ੍ਰਧਾਨ ਦੀ ਚੋਣ ਲਈ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਿਆ

 

Trending news