Election Commission News: ਪੰਜਾਬ ਦੇ ਸਾਰੇ ਪੋਲਿੰਗ ਬੂਥ ਤੰਬਾਕੂ ਮੁਕਤ ਹੋਣਗੇ : ਸਿਬਿਨ ਸੀ
Advertisement
Article Detail0/zeephh/zeephh2268970

Election Commission News: ਪੰਜਾਬ ਦੇ ਸਾਰੇ ਪੋਲਿੰਗ ਬੂਥ ਤੰਬਾਕੂ ਮੁਕਤ ਹੋਣਗੇ : ਸਿਬਿਨ ਸੀ

Election Commission News:  ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਹੈ। 

Election Commission News: ਪੰਜਾਬ ਦੇ ਸਾਰੇ ਪੋਲਿੰਗ ਬੂਥ ਤੰਬਾਕੂ ਮੁਕਤ ਹੋਣਗੇ : ਸਿਬਿਨ ਸੀ

Election Commission News: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਹੈ। ਸਾਰੇ ਪੋਲਿੰਗ ਬੂਥਾਂ ਉਤੇ ਸਿਗਰਟ, ਬੀੜੀ ਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ 'ਤੇ ਪਾਬੰਦੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਸਬੰਧਤ ਪੋਲਿੰਗ ਬੂਥਾਂ 'ਤੇ ਤੰਬਾਕੂ ਮੁਕਤ ਸਥਿਤੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ‘ਤੇ ਸਖ਼ਤ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਗੰਭੀਰ ਰੋਗ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨਤਕ ਸਿਹਤ ਮੁਹਿੰਮਾਂ ਅਤੇ ਕਾਨੂੰਨੀ ਤੇ ਹੋਰ ਪੱਧਰਾਂ ‘ਤੇ ਕੀਤੇ ਜਾ ਰਹੇ ਯਤਨਾਂ ਦਾ ਵੀ ਹਿੱਸਾ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਕਾਬਿਲੇਗੌਰ ਹੈ ਕਿ ਮੁੱਖ ਚੋਣ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਉਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਨੇ ਨਿਰਪੱਖ ਅਤੇ ਬਿਨਾਂ ਕਿਸੇ ਰੁਕਾਵਟਾਂ ਦੇ ਚੋਣਾਂ ਨੂੰ ਨਪੇਰੇ ਚਾੜ੍ਹਨ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ।

ਇਹ ਵੀ ਪੜ੍ਹੋ : Jaswant Gajjan Majra News: 'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਰਾ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਜ਼ਮਾਨਤ

 

Trending news