Punjabi Language in Hoshiarpur: ਹੁਸ਼ਿਆਰਪੁਰ ਪੰਜਾਬ ਸਰਕਾਰ ਦੀਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਸਬੰਧੀ ਹਦਾਇਤਾਂ ਨੂੰ ਲਾਗੂ ਕਰਨ ਵਾਲਾ ਪਹਿਲਾ ਜਿਲ੍ਹਾ ਹੈ, ਜਿਥੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ, ਵਿਦਿਅਕ ਅਦਾਰਿਆਂ, ਨਿਗਮ ਅਤੇ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ’ਤੇ ਸਾਈਨ ਬੋਰਡ ਪੰਜਾਬੀ ’ਚ ਲਿਖਣ ਦੀ ਹਦਾਇਤ ਦਿੱਤੀ ਗਈ ਹੈ। 


COMMERCIAL BREAK
SCROLL TO CONTINUE READING


ਡਿਪਟੀ ਕਮਿਸ਼ਨਰ, ਦਫ਼ਤਰ ਵਲੋਂ ਜਾਰੀ ਹੋਏ ਨੋਟੀਫ਼ਿਕੇਸ਼ਨ ’ਚ ਕਿਹਾ ਗਿਆ ਹੈ ਕਿ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (Gurmukhi Lipi) ’ਚ ਲਿਖਿਆ ਜਾਵੇ ਅਤੇ ਜੇਕਰ ਹੋਰ ਭਾਸ਼ਾ ਦੀ ਵਰਤੋਂ ਕਰਨੀ ਹੈ ਤਾਂ ਉਹ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖੀ ਜਾਵੇ। 



ਇਸ ਦੇ ਨਾਲ ਹੀ ਸੜਕਾਂ ਦੇ ਨਾਮ, ਨੇਮ ਪਲੇਟਾਂ, ਮੀਲ ਪੱਥਰ ਅਤੇ ਦਫ਼ਤਰਾਂ ਦੇ ਅੱਗੇ ਲੱਗਣ ਵਾਲੇ ਬੋਰਡ ਪੰਜਾਬੀ ਭਾਸ਼ਾ ’ਚ ਹੋਣੇ ਚਾਹੀਦੇ ਹਨ। 



ਬਕਾਇਦਾ ਦੱਸਿਆ ਗਿਆ ਹੈ ਕਿ 21 ਫ਼ਰਵਰੀ, 2023 ਤੱਕ ਅਜਿਹਾ ਨਾ ਕੀਤੇ ਜਾਣ ਦੀ ਸੂਰਤ ’ਚ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ- 2008 ਅਤੇ 2021 ’ਚ ਦਰਜ ਉਪਬੰਧਾਂ ਤਹਿਤ ਜ਼ੁਰਮਾਨਾ ਲਗਾਉਣ ਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। 



ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਪੰਜਾਬੀ ਭਾਸ਼ਾ ਲਿਖਣ ’ਚ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ, ਤਾਂ ਉਹ ਇਸ ਸਬੰਧੀ ਜ਼ਿਲ੍ਹਾ ਭਾਸ਼ਾ, ਦਫ਼ਤਰ ’ਚ ਸੰਪਰਕ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ’ਚ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ। 


ਇਹ ਵੀ ਪੜ੍ਹੋ:  ਨਾਰਥ ਸਿਕੱਮ ’ਚ ਫ਼ੌਜ ਦਾ ਟਰੱਕ ਡੂੰਘੀ ਖੱਡ ’ਚ ਡਿੱਗਿਆ, 16 ਜਵਾਨ ਸ਼ਹੀਦ, 4 ਜਖ਼ਮੀ