Jathedar Raghbir Singh: ਸੁਖਬੀਰ ਸਿੰਘ ਬਾਦਲ ਬਾਰੇ ਜਲਦ ਹੀ ਸਾਰੇ ਸਿੰਘ ਸਾਹਿਬਾਨ ਦੇਣਗੇ ਫੈਸਲਾ-ਜਥੇਦਾਰ ਰਘਬੀਰ ਸਿੰਘ
Jathedar Raghbir Singh: ਅੱਜ ਸ਼੍ਰੀ ਅਨੰਦਪੁਰ ਸਾਹਿਬ ਪੁੱਜੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਲਈ ਅਕਾਲੀ ਦਲ ਦਾ ਹੋਣਾ ਬਹੁਤ ਜ਼ਰੂਰੀ ਹੈ।
Jathedar Raghbir Singh (ਬਿਮਲ ਸ਼ਰਮਾ): ਅੱਜ ਸ਼੍ਰੀ ਅਨੰਦਪੁਰ ਸਾਹਿਬ ਪੁੱਜੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਲਈ ਅਕਾਲੀ ਦਲ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਅਕਾਲੀ ਦਲ ਦੇ ਰਾਜ ਵਿੱਚ ਹੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਹੋ ਸਕਦੀ ਹੈ। ਸਿਰਫ਼ ਅਕਾਲੀ ਦਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਸੁਖਬੀਰ ਸਿੰਘ ਬਾਦਲ ਬਾਰੇ ਲਏ ਜਾਣ ਬਾਰੇ ਫੈਸਲੇ ਬਾਰੇ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਸਾਰੇ ਸਿੰਘ ਸਾਹਿਬਾਨ ਬੈਠ ਕੇ ਇਸ ਮਸਲੇ ਉਤੇ ਫੈਸਲਾ ਦੇਣਗੇ।
ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਹਵਾਈ ਅੱਡੇ ਉਤੇ ਕਿਰਪਾਨ ਪਹਿਨਣ ਦੇਣ ਦੀ ਇਜਾਜ਼ਤ ਨਾ ਦੇਣ ਉਤੇ ਪ੍ਰਤੀਕਰਮ ਦਿੰਦਿਆਂ ਰਘਬੀਰ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਕੋਲ ਇਸ ਸਬੰਧੀ ਆਪਣਾ ਰੋਸ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਹੀ ਦੇਸ਼ ਵਿੱਚ ਸਿੱਖਾਂ ਨੂੰ ਆਪਣੇ ਆਜ਼ਾਦੀ ਨਹੀਂ ਹੈ।
ਇਹ ਵੀ ਪੜ੍ਹੋ : Chabbewal Bypoll: ਚੱਬੇਵਾਲ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਵੱਡੀ ਜਿੱਤ ਕੀਤੀ ਹਾਸਿਲ
ਉਨ੍ਹਾਂ ਨੇ ਕਿਹਾ ਇਹ ਬਹੁਤ ਮੰਦਭਾਗਾ ਹੈ ਅਤੇ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਰੇ ਰਲ ਕੇ ਆਵਾਜ਼ ਚੁੱਕਣ। ਪਿਛਲੇ ਦਿਨੀਂ ਗਿਆਨੀ ਰਣਜੀਤ ਸਿੰਘ ਗੋਰੇ ਮਸਕੀਨ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਬਾਰੇ ਕੀਤੀ ਗਈ ਬਿਆਨਬਾਜ਼ੀ ਨੂੰ ਮੰਦਭਾਗਾ ਦੱਸਦਿਆ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਗਿਆ ਸੀ। ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਦਾਸ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਸੀ ਜਿਸਦਾ ਕਿ ਮੇਰੇ ਮਨ ਉੱਤੇ ਬੇਹੱਦ ਗਹਿਰਾ ਅਸਰ ਪਿਆ ਹੈ। ਦਾਸ ਵੱਲੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਦਾਸ ਨਿਮਰਤਾ ਸਤਿਕਾਰ ਸਹਿਤ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਦੇ ਪੇਸ਼ ਹੋਣਾ ਚਾਹੁੰਦਾ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਪੀਲ ਕੀਤੀ ਗਈ ਸੀ। ਉਨ੍ਹਾਂ ਨੇ ਇਸ ਅਪੀਲ ਵਿੱਚ ਕਿਹਾ ਕਿ ਉਹ ਆਪਣੇ ਆਪ ਨੂੰ ਨਿਮਰਤਾ ਅਤੇ ਸਤਿਕਾਰ ਨਾਲ ਪੇਸ਼ ਕਰਨਾ ਚਾਹੁੰਦੇ ਹਨ। ਉਨ੍ਹਾਂ ਇਹ ਪੱਤਰ 18 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਸੀ। 18 ਨਵੰਬਰ ਉਹੀ ਦਿਨ ਸੀ ਜਿਸ ਦਿਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : Dera Baba Nanak Bypoll: ਕਾਂਗਰਸ ਦੇ ਗੜ੍ਹ 'ਚ 'ਆਪ' ਜਿੱਤੀ; ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਨੇ ਮਾਰੀ ਬਾਜ਼ੀ