Rupnagar News:  ਭਾਰਤ ਸਰਕਾਰ ਦੇ ਰੇਲਵੇ ਵਿਭਾਗ ਵੱਲੋਂ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ 31 ਰੇਲਵੇ ਸਟੇਸ਼ਨਾਂ ਦੀ ਚੋਣ ਕੀਤੀ ਗਈ ਹੈ। ਜਿਨ੍ਹਾਂ ਵਿੱਚ ਰੋਪੜ ਜ਼ਿਲ੍ਹੇ ਦੇ ਤਿੰਨ ਰੇਲਵੇ ਸਟੇਸ਼ਨਾਂ ਰੋਪੜ, ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਰੇਲਵੇ ਸਟੇਸ਼ਨ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ। ਇਨ੍ਹਾਂ ਰੇਲਵੇ ਸਟੇਸ਼ਨਾਂ ਵਿਚ ਜਨਤਾ ਨੂੰ ਹਰ ਸਹੂਲਤ ਹੋਵੇਗੀ।


COMMERCIAL BREAK
SCROLL TO CONTINUE READING

ਇਹ ਜਾਣਕਾਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਸੰਸਦੀ ਬੋਰਡ ਤੇ ਚੋਣ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਤਿੰਨ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਢਾਈ ਦਹਾਕੇ ਬਾਅਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਇਨ੍ਹਾਂ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਤਿੰਨ ਰੇਲਵੇ ਸਟੇਸ਼ਨ ਵਿੱਚ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਟੇਸ਼ਨਾਂ ਵਿੱਚ ਲੋਕਾਂ ਆ ਰਹੀਆਂ ਦਿੱਕਤਾਂ ਨੂੰ ਦੂਰ ਕਰ ਦਿੱਤਾ ਜਾਵੇਗਾ। ਇਸ ਸਬੰਧ ਰੇਲਵੇ ਵਿਭਾਗ ਨੇ ਇੱਕ ਨਵੀਂ ਨੀਤੀ ਤਿਆਰ ਕੀਤੀ ਹੈ।


ਇਹ ਵੀ ਪੜ੍ਹੋ : Punjab Floods 2023: ਰਾਜਪਾਲ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ, "ਸਰਕਾਰ ਨੇ ਸਮਾਂ ਰਹਿੰਦੇ ਨਹੀਂ ਕੀਤੇ ਕੰਮ"


ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤ ਭਾਰਤ ਯੋਜਨਾ ਨਾਮ ਦੇ ਸਟੇਸ਼ਨਾ ਦੇ ਆਧੁਨਿਕੀਕਰਨ ਲਈ ਇੱਕ ਨਵੀਂ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ 31 ਰੇਲਵੇ ਸਟੇਸ਼ਨਾਂ ਦੀ ਚੋਣ ਕੀਤੀ ਗਈ ਹੈ। ਜਿਸ ਵਿੱਚ ਕੋਟਕਪੂਰਾ, ਚੰਡੀਗੜ੍ਹ, ਲੁਧਿਆਣਾ, ਜਲੰਧਰ ਕੈਂਟ, ਬਿਆਸ, ਅੰਮ੍ਰਿਤਸਰ, ਬਠਿੰਡਾ ਜੰਕਸ਼ਨ, ਜਲੰਧਰ ਸਿਟੀ, ਪਠਾਨਕੋਟਕੈਂਟ, ਅਬੋਹਰ ਸ੍ਰੀ ਅਨੰਦਪੁਰ ਸਾਹਿਬ, ਰੂਪਨਗਰ, ਨੰਗਲ, ਫਾਜ਼ਿਲਕਾ, ਫ਼ਿਰੋਜ਼ਪੁਰ, ਗੁਰਦਾਸਪੁਰ, ਕਪੂਰਥਲਾ, ਧੂਰ , ਢੰਡਾਰੀ ਕਲਾਂ, ਮਲੇਰਕੋਟਲਾ, ਮੁਕਤਸਰ, ਮੋਗਾ, ਮਾਨਸਾ, ਪਟਿਆਲਾ, ਐਸਐਸਨਗਰ, ਸੰਗਰੂਰ, ਸਰਹਿੰਦ, ਹੁਸ਼ਿਆਰਪੁਰ ਸਟੇਸ਼ਨਾਂ ਦੇ ਨਾਮ ਸ਼ਾਮਿਲ ਹਨ।


 


ਇਹ ਵੀ ਪੜ੍ਹੋ : Punjab News: 3 ਸਾਲ ਦੇ ਵਿੱਚ ਪੰਜਾਬ ਤੋਂ 18,908 ਕੁੜੀਆਂ ਲਾਪਤਾ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ



ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ