ਠੇਕੇਦਾਰ ਨਵੀਆਂ ਇੱਟਾਂ ਦੀ ਥਾਂ ’ਤੇ ਲਗਾ ਰਿਹਾ ਪੁਰਾਣੀਆਂ ਇੱਟਾਂ, ਮੰਤਰੀ ਅਮਨ ਅਰੋੜਾ ਨੇ ਮੌਕੇ ’ਤੇ ਦਬੋਚਿਆ
ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਰਵਾਏ ਵਿਕਾਸ ਕਾਰਜਾਂ ਸਬੰਧੀ ਜਾਰੀ ਹੋਣ ਵਾਲੇ ਫੰਡਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Cabinet Minister Aman Arora: ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਸੁਨਾਮ ਦੀ ਪੁਰਾਣੀ ਸਬਜ਼ੀ ਮੰਡੀ ’ਚ 1 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ’ਚ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ 'ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਜਾ ਰਹੀ ਸੀ। ਇਸ ਮੁੱਦੇ ’ਤੇ ਗੰਭੀਰ ਨੋਟਿਸ ਲੈਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਰਵਾਏ ਵਿਕਾਸ ਕਾਰਜਾਂ ਸਬੰਧੀ ਜਾਰੀ ਹੋਣ ਵਾਲੇ ਫੰਡਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਕੁਤਾਹੀ ਲਈ ਉਨ੍ਹਾਂ ਨੇ ਤੁਰੰਤ ਸਬੰਧਤ ਠੇਕੇਦਾਰ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਕਿ ਕਿ ਲੋਕਾਂ ਦਾ ਪੈਸਾ 101 ਪ੍ਰਤੀਸ਼ਤ ਇਮਾਨਦਾਰੀ ਅਤੇ ਸਹੀ ਢੰਗ ਨਾਲ ਲੱਗੇ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਧਰਤੀ ਉਤੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਨਵੇਂ ਸਾਲ ’ਚ ਜਨਵਰੀ ਮਹੀਨੇ ਦੀ ਸ਼ੁਰੂਆਤ ਦੌਰਾਨ ਅਮਨ ਅਰੋੜਾ ਵਲੋਂ ਸ਼ਹਿਰ ਦੀ ਪੁਰਾਣੀ ਸਬਜੀ ਮ਼ੰਡੀ ’ਚ ਬਣਨ ਵਾਲੇ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਜੋ ਸ਼ਹਿਰ ’ਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਇਹ ਮਾਰਕੀਟ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋ ਸਕੇ।
ਇਸ ਦੌਰਾਨ ਮੰਤਰੀ ਵਲੋਂ ਅਧਿਕਾਰੀਆਂ ਨੂੰ ਇਹ ਵੈਡਿੰਗ ਜ਼ੋਨ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ ਗਈ।
ਦੱਸ ਦੇਈਏ ਕਿ ਅਮਨ ਅਰੋੜਾ ਨੇ ਸਾਲ 2016 ’ਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਉਹ ਕਰੀਬ 30 ਹਜ਼ਾਰ ਵੋਟਾਂ ਦੇ ਫ਼ਰਕ ਨਾ ਜਿੱਤੇ। ਵਿਰੋਧੀ ਧਿਰ ’ਚ ਰਹਿੰਦਿਆਂ ਉਨ੍ਹਾਂ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕੀਤਾ। ਇਸ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਵੀ ਪੰਜਾਬ ’ਚ ਸਭ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦੀ ਤਸਵੀਰ ਬਦਲਣਗੇ 'ਸਕੂਲ ਆਫ਼ ਐਮੀਨੈਂਸ': CM ਭਗਵੰਤ ਮਾਨ