Aman Arora News: ਅਮਨ ਅਰੋੜਾ ਵੱਲੋਂ 26 ਜਨਵਰੀ ਮੌਕੇ ਤਿਰੰਗਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਫਿਲਹਾਲ ਹਾਈਕੋਰਟ ਨੇ ਅਗਲੀ ਸੁਣਵਾਈ 25 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਦਰਅਸਲ ਪੰਜਾਬ ਏਜੀ ਨੇ ਹਾਈਕੋਰਟ ਵਿੱਚ ਜਾਣਕਾਰੀ  ਦਿੱਤੀ ਹੈ ਕਿ ਸੰਗਰੂਰ ਕੋਰਟ ਵਿੱਚ ਅਮਨ ਅਰੋੜਾ ਦੀ ਅਰਜ਼ੀ 'ਤੇ ਸੁਣਵਾਈ 24 ਜਨਵਰੀ ਨੂੰ ਹੋਵੇਗੀ। ਜਿਸ ਨੂੰ ਲੈ ਕੇ ਹਾਈਕੋਰਟ ਨੇ ਸੁਣਵਾਈ ਦੀ ਅਗਲੀ ਮਿਲੀ 25 ਜਨਵਰੀ ਦਿੱਤੀ ਹੈ। 


COMMERCIAL BREAK
SCROLL TO CONTINUE READING

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਜ਼ਾ ਖ਼ਿਲਾਫ਼ ਦਾਇਰ ਅਪੀਲ 'ਤੇ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿੱਚ 24 ਜਨਵਰੀ ਨੂੰ ਸੁਣਵਾਈ ਹੋਵੇਗੀ , ਜਿਸ ਤੋਂ ਬਾਅਦ ਹੀ ਹਾਈਕੋਰਟ 'ਚ ਸੁਣਵਾਈ ਹੋਵੇਗੀ। ਜੇਕਰ ਅਮਨ ਅਰੋੜਾ ਖਿਲਾਫ ਸੁਣਾਈ ਗਈ ਸਜ਼ਾ 'ਤੇ ਰੋਕ ਨਹੀਂ ਲਗਾਈ ਗਈ ਤਾਂ ਉਹ ਗਣਤੰਤਰ ਦਿਵਸ 'ਤੇ ਝੰਡਾ ਨਹੀਂ ਲਹਿਰਾਉਣਗੇ।


ਅਨਿਲ ਕੁਮਾਰ ਤਾਇਲ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਕੇ ਕਿਹਾ ਹੈ ਕਿ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਨੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ, ਇਸ ਲਈ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਨੂੰ ਪੱਤਰ ਲਿਖ ਕੇ ਅਮਨ ਅਰੋੜਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। 


ਇਹ ਵੀ ਪੜ੍ਹੋ: Ram Mandir: ਰਾਮਲੱਲਾ ਦੀ ਮੂਰਤੀ ਦਾ ਰੰਗ ਕਾਲਾ ਕਿਉਂ? ਜਾਣ ਇਸ ਪਿੱਛੇ ਦਾ ਦਿਲਚਸਪ ਕਾਰਨ


ਦੱਸਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 15 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਸੁਨਾਮ ਦੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੈ। ਦਰਅਸਲ ਅਮਨ ਅਰੋੜਾ ਤੇ ਉਨ੍ਹਾਂ ਦੇ ਜੀਜੇ ਰਜਿੰਦਰ ਦੀਪਾ ਵੱਲੋਂ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਸਨ, ਜਿਸ ਤੇ ਅਦਾਲਤ ਨੇ ਫੈਸਲਾ ਸੁਣਾਉਦੇ ਹੋਏ ਅਮਨ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ 2-2 ਸਾਲ ਦੀ ਸਜ਼ਾ ਸੁਣਾਈ ਹੈ


ਇਹ ਵੀ ਪੜ੍ਹੋ: PM Modi Ayodhya Speech: ਸਾਡੇ ਰਾਮਲੱਲਾ ਹੁਣ ਟੈਂਟ 'ਚ ਨਹੀਂ, ਮਨਮੋਹਕ ਮੰਦਰ 'ਚ ਰਹਿਣਗੇ-ਪੀਐਮ ਨਰਿੰਦਰ ਮੋਦੀ