Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾ
Amarinder Raja Warring: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦਿੱਤਾ।
Amarinder Raja Warring: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦਿੱਤਾ। ਬੀਤੇ ਦਿਨੀਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਉਤੇ ਟਿੱਪਣੀ ਕਰਨ ਦੇ ਇਲਜ਼ਾਮ ਲੱਗੇ ਸਨ।
ਲਿਖਤੀ ਰੂਪ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਸਪੱਸ਼ਟੀਕਰਨ ਪਹੁੰਚਾਇਆ। ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲਿਖਤੀ ਸਪੱਸ਼ਟੀਕਰਨ ਵਿੱਚ ਮੁਆਫੀਨਾਮਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਦਿੱਤਾ। ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਲਿਖਤ ਵਿੱਚ ਮੁਆਫੀ ਮੰਗੀ ਹੈ।
ਅੱਜ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਤਰਾਜ਼ਯੋਗ ਟਿੱਪਣੀ ਕਰਨ ਦਾ ਲਿਖਤੀ ਸਪੱਸ਼ਟੀਕਰਨ ਸੌਂਪਿਆ ਹੈ। ਜਿਸ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉਥੇ ਦੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇੱਕ ਨਿਮਾਣੇ ਸਿੱਖ ਵਜੋਂ ਹਮੇਸ਼ਾ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਮੰਨਦਾ ਰਹਾਂਗਾ।
ਇਹ ਵੀ ਪੜ੍ਹੋ : Lawrence Bishnoi News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ
ਆਪ ਜੀ ਜਿਸ ਅਸਥਾਨ ਉੱਤੇ ਬਿਰਾਜਮਾਨ ਹੋ ਮੈਂ ਉਸ ਬਾਰੇ ਕਦੇ ਵੀ ਕੋਈ ਇਤਰਾਜ਼ਯੋਗ ਟਿੱਪਣੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਮੈਂ ਸਿੱਖ ਮਰਿਆਦਾ ਵਿੱਚ ਰਹਿਣ ਵਾਲਾ ਸਿੱਖ ਹਾਂ ਤੇ ਮੇਰੇ ਵਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਟਿੱਪਣੀਆਂ ਕਿਸੇ ਹੋਰ ਸਿਆਸੀ ਪਾਰਟੀ ਸੰਬੰਧੀ ਸਨ। ਫਿਰ ਵੀ ਜੇਕਰ ਅਣਜਾਣੇ ਵਿੱਚ ਮੈਥੋਂ ਜੋ ਇਸ ਮਹਾਨ ਸੰਸਥਾ ਦੀ ਸ਼ਾਨ ਤੇ ਅਜ਼ਮਤ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖਿਮਾਂ ਦਾ ਜਾਚਕ ਹਾਂ।
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਦਾ ਹੋਇਆ ਜਥੇਦਾਰ ਸਾਹਿਬ ਜੀ ਪਾਸੋਂ ਮੁਆਫ਼ੀ ਦਾ ਤਲਬਗਾਰ ਹਾਂ। ਮੈਂ ਸਮਝਦਾ ਹਾਂ ਕਿ ਮਨੁੱਖ ਭੁਲੱਣਹਾਰ ਹੈ ਅਤੇ ਗੁਰੂ ਬਖਸ਼ਿੰਦ ਹੈ, ਇਸ ਲਈ ਮੇਰੀ ਬੇਨਤੀ ਹੈ ਕਿ ਭੁੱਲ ਵਿਚ ਹੋਈ ਮੇਰੀ ਉਪਰੋਕਤ ਖੁਨਾਮੀ ਨੂੰ ਬਖ਼ਸ਼ ਦਿੱਤਾ ਜਾਵੇ। ਆਪ ਜੀ ਦਾ ਹੁਕਮ ਹਮੇਸ਼ਾ ਸਿਰ ਮੱਥੇ।
ਇਹ ਵੀ ਪੜ੍ਹੋ : Malaudh News: ਮਲੌਦ ਦੋਹਰੇ ਕਤਲ ਕਾਂਡ ਦਾ ਮਾਮਲਾ ਸੁਲਝਿਆ; ਦੋਸਤ ਹੀ ਨਿਕਲਿਆ ਕਾਤਲ