Raja Warring News:  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਅਤੇ ਸਮੁੱਚੇ ਦੇਸ਼ ਦੀ ਖੁਸ਼ਹਾਲੀ ਅਤੇ ਤੰਦਰੁਸਤੀ ਦੀ ਅਰਦਾਸ ਕਰਨ ਲਈ ਸ਼੍ਰੀ ਮਾਂ ਚਿੰਤਪੁਰਨੀ ਵਿਖੇ ਨਤਮਸਤਕ ਹੋਏ।


COMMERCIAL BREAK
SCROLL TO CONTINUE READING

ਅਧਿਆਤਮਿਕ ਮਾਹੌਲ ਵਿੱਚ ਲੀਨ ਹੋਏ ਰਾਜਾ ਵੜਿੰਗ ਨੇ ਅਦਭੁਤ ਸ਼ਾਂਤੀ ਭਾਵ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅਜਿਹੇ ਧਾਰਮਿਕ ਦੌਰੇ ਮਨ ਨੂੰ ਸ਼ੁੱਧ ਤੇ ਆਤਮਾ ਨੂੰ ਸ਼ਾਤੀ ਪ੍ਰਦਾਨ ਕਰਦੇ ਹਨ। ਅਜਿਹੇ ਅਧਿਆਤਮਿਕ ਯਤਨ ਨਾ ਸਿਰਫ਼ ਵਿਅਕਤੀਗਤ ਵਿਕਾਸ ਨੂੰ ਉਤਸ਼ਾਹਿਤ ਕਰਦੇ ਹਨ ਬਲਕਿ ਭਾਈਚਾਰਿਆਂ ਵਿੱਚ ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਵੀ ਪ੍ਰੇਰਿਤ ਕਰਦੇ ਹਨ।”


ਆਪਣੀ ਫੇਰੀ ਦੌਰਾਨ ਰਾਜਾ ਵੜਿੰਗ ਨੇ ਤਰੱਕੀ, ਸਦਭਾਵਨਾ ਅਤੇ ਖੁਸ਼ਹਾਲੀ ਵਾਲੇ ਰਾਜ ਦੀ ਕਲਪਨਾ ਕਰਦੇ ਹੋਏ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਦਿਲੋਂ ਅਰਦਾਸ ਕੀਤੀ। ਉਨ੍ਹਾਂ ਨੇ ਸਮਾਜਿਕ ਨਿਆਂ ਅਤੇ ਸ਼ਮੂਲੀਅਤ ਦੇ ਸਿਧਾਂਤਾਂ ਤੋਂ ਸੇਧ ਲੈਂਦਿਆਂ ਪੰਜਾਬ ਦੇ ਲੋਕਾਂ ਦੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਆਪਣੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ।


ਅਰਦਾਸ ਦੌਰਾਨ ਰਾਜਾ ਵੜਿੰਗ ਨੇ ਮਾਂ ਚਿੰਤਪੁਰਨੀ ਦੇ ਚਰਨਾਂ ਵਿੱਚ ਬੇਨਤੀ ਕਰਦੇ ਹੋਏ ਅਰਦਾਸ ਕੀਤੀ ਕਿ ਮਾਂ ਸਾਰੇ ਵਿਅਕਤੀਆਂ ਦੇ ਬੋਝ ਅਤੇ ਚਿੰਤਾਵਾਂ ਨੂੰ ਦੂਰ ਕਰਨ ਤੇ ਦੁੱਖਾਂ ਦਾ ਅੰਤ ਕਰਦੇ ਹੋਏ ਇੱਕ ਖੁਸ਼ਹਾਲ ਦੌਰ ਦੀ ਸਿਰਜਨਾ ਕਰਨ।


ਇਹ ਵੀ ਪੜ੍ਹੋ : Punjab Bjp Candidate List 2024: ਬੀਜੇਪੀ ਵੱਲੋਂ ਲੋਕ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਬਠਿੰਡਾ ਤੋਂ ਪਰਮਪਾਲ ਕੌਰ ਨੂੰ ਦਿੱਤੀ ਟਿਕਟ


ਇਸ ਤੋਂ ਇਲਾਵਾ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਸਮੂਹਿਕ ਭਲਾਈ ਅਤੇ ਸਮਾਜਿਕ ਸਦਭਾਵਨਾ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸਮੁੱਚੇ ਦੇਸ਼ ਅਤੇ ਪੰਜਾਬ ਲਈ ਸਦਭਾਵਨਾ ਤੇ ਖੁਸ਼ਹਾਲ ਮਹੌਲ ਦੀ ਅਰਦਾਸ ਕੀਤੀ। ਉਨ੍ਹਾਂ ਨੇ ਮਾਂ ਚਿੰਤਪੁਰਨੀ ਦੀ ਕਿਰਪਾ ਨਾਲ ਸਮੁੱਚੇ ਦੇਸ਼ ਦੇ ਲੋਕਾਂ ਨੂੰ ਖੁਸ਼ਹਾਲੀ, ਏਕਤਾ ਅਤੇ ਤਰੱਕੀ ਵੱਲ ਸੇਧ ਦੇਣ ਦੇ ਨਾਲ-ਨਾਲ ਨਸ਼ਿਆਂ, ਹਿੰਸਾ ਅਤੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤ ਪੰਜਾਬ ਸਿਰਜਣ ਲਈ ਵੀ ਅਰਦਾਸ ਕੀਤੀ।


ਕਾਬਿਲੇਗੌਰ ਹੈ ਕਿ ਕਾਂਗਰਸ ਵੱਲੋਂ ਪੰਜਾਬ ਵਿੱਚ ਕੁਝ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਅਤੇ ਬਾਕੀ ਉਮੀਦਵਾਰਾਂ ਦੇ ਐਲਾਨ ਦੀ ਤਿਆਰੀ ਚੱਲ ਰਹੀ ਹੈ।


ਇਹ ਵੀ ਪੜ੍ਹੋ : Jasbir Singh Dimpa News: ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਖਡੂਰ ਸਾਹਿਬ ਤੋਂ ਨਹੀਂ ਲੜਨਗੇ ਲੋਕ ਸਭਾ ਚੋਣ, ਜਾਣੋ ਕਾਰਨ