Punjab Kisan Andolan: ਰਾਜਾ ਵੜਿੰਗ ਨੇ ਅੰਨਦਾਤਾ ਨੂੰ ਦਿੱਲੀ ਕੂਚ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੈ ਕੇ ਕਹੀ ਵੱਡੀ ਗੱਲ
Punjab Farmers Protest: ਕਿਸਾਨ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਨ੍ਹਾਂ ਦਾ ਮੁੱਖ ਮੁੱਦਾ ਹੈ, ਇਸ `ਤੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਜੇਕਰ 13 ਤੋਂ ਪਹਿਲਾਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।
Punjab Farmers Protest: ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। 300 ਤੋਂ ਵੱਧ ਟਰੈਕਟਰ-ਟਰਾਲੀਆਂ ਬਿਆਸ ਵਿੱਚੋਂ ਲੰਘੀਆਂ। ਕਿਸਾਨ ਮੋਰਚੇ ਨੂੰ ਲੈ ਕੇ ਵੱਖ- ਵੱਖ ਆਗੂਆਂ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਲਿਖਿਆ ਹੈ," ਓ ਮੋਦੀ ਸਾਬ! Narendra Modi ਇਹ ਪੰਜਾਬ ਏ ਪੰਜਾਬਚੀਕਾਂ ਕਢਵਾ ਦੇਵੇਗਾ ਚੀਕਾਂ! ਤੁਸੀਂ ਲੋਕਤੰਤਰ ਖ਼ਤਮ ਕਰਨਾ ਚਾਹੁੰਦੇ ਹੋ? ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਉੱਤੇ ਭਾਰੀ ਫੋਰਸ ਲਗਾ ਕੇ ਤੁਸੀਂ ਜ਼ੋਰ ਜ਼ਬਰਦਸਤੀ ਨਾਲ ਅੰਨਦਾਤਾ ਨੂੰ ਰੋਕਣਾ ਚਾਹੁੰਦੇ ਹੋ? ਕਿਸਾਨ ਇਹ ਨਹੀਂ ਹੋਣ ਦੇਵੇਗਾ । ਇਹ ਗੱਲ ਕੇਂਦਰ ਸਰਕਾਰ ਨੂੰ ਸਮਝ ਲੈਣੀ ਚਾਹੀਦੀ ਹੈ।"
ਇਹ ਵੀ ਪੜ੍ਹੋ: Delhi News: ਕਿਸਾਨ ਦਾ ਦਿੱਲੀ ਕੂਚ- ਪੁਲਿਸ ਕਮਿਸ਼ਨਰ ਨੇ ਬੁਲਾਈ ਮੀਟਿੰਗ, ਕੈਂਸਿਲ ਕੀਤੀਆਂ ਮੁਲਾਜ਼ਮਾਂ ਦੀਆਂ ਛੁੱਟੀਆਂ
ਇਸ ਤੋਂ ਪਹਿਲਾਂ ਕਾਂਗਰਸ ਦਾ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਸਾਨਾਂ ਦੀ ਹਮਾਇਤ ਕੀਤੀ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕਿਸਾਨਾਂ ਦੇ ਹੱਕ ਵਿੱਚ ਆਏ ਸੀ। ਦਰਅਸਲ ਅੱਜ ਕਿਸਾਨ ਮੋਰਚੇ ਦੀ ਮੀਟਿੰਗ ਵੀ ਸੱਦੀ ਗਈ ਹੈ। ਸਿੰਘੂ ਬਾਰਡਰ 'ਤੇ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗਾਜ਼ੀਪੁਰ 'ਚ ਵੀ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਉੱਤਰੀ ਦਿੱਲੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab Farmers Protest: ਬਿਆਸ ਪੁੱਲ ਨੇੜੇ ਇਕੱਠਾ ਹੋਇਆ ਟਰੈਕਟਰ-ਟਰਾਲੀਆਂ ਦਾ ਕਾਫਲਾ, ਕਿਸਾਨੀ ਮੋਰਚੇ ਦੀ ਕਰਵਾ ਰਿਹਾ ਯਾਦ