Amarnath yatra: ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, 8 ਜ਼ਖ਼ਮੀ
Amarnath Bus Brake Fail: ਅਮਰਨਾਥ ਯਾਤਰੀਆਂ ਦੀ ਬੱਸ ਦੇ ਬ੍ਰੇਕ ਫੇਲ ਹੋਣ ਦੀ ਖਬਰ ਹੈ। 8 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।
Amarnath Yatra: ਅਮਰਨਾਥ ਯਾਤਰੀਆਂ ਦੀ ਬੱਸ ਦੇ ਬ੍ਰੇਕ ਫੇਲ੍ਹ ਹੋਣ ਦੀ ਖਬਰ ਹੈ। ਦਰਅਸਲ, ਬੱਸ ਅਮਰਨਾਥ ਯਾਤਰਾ ਤੋਂ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹ ਜਾ ਰਹੀ ਸੀ ਜਿਸ ਦੀ ਬ੍ਰੇਕ ਫੇਲ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੱਸ 'ਚ 40 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜੋ ਹੁਸ਼ਿਆਰਪੁਰ ਪਰਤ ਰਹੇ ਸਨ।
ਜਦੋਂ ਬੱਸ ਬਨਿਹਾਲ ਨੇੜੇ ਨਚਲਾਣਾ ਪਹੁੰਚੀ ਤਾਂ ਅਚਾਨਕ ਬ੍ਰੇਕ ਫੇਲ ਹੋ ਗਈ। ਜਿਵੇਂ ਹੀ ਡਰਾਈਵਰ ਨੇ ਯਾਤਰੀਆਂ ਨੂੰ ਦੱਸਿਆ, ਉਨ੍ਹਾਂ ਨੇ ਚੱਲਦੀ ਬੱਸ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਤਿੰਨ ਔਰਤਾਂ ਅਤੇ ਇਕ ਬੱਚੇ ਸਮੇਤ ਘੱਟੋ-ਘੱਟ 10 ਸ਼ਰਧਾਲੂ ਜ਼ਖਮੀ ਹੋ ਗਏ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਭਾਰਤੀ ਫੌਜ ਅਤੇ ਪੁਲਿਸ ਨੇ NH44 'ਤੇ ਦੁਰਘਟਨਾ ਨੂੰ ਰੋਕਿਆ ਕਿਉਂਕਿ ਅਮਰਨਾਥ ਯਾਤਰੀਆਂ ਦੀ ਬੱਸ ਨੂੰ ਖੱਡ 'ਚ ਡਿੱਗਣ ਤੋਂ ਬਚਾਇਆ ਗਿਆ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮਾਨਸੂਨ ਦਾਖਲ; 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ! ਨਮੀ ਤੋਂ ਪਰੇਸ਼ਾਨ ਲੋਕ
ਦੱਸ ਦਈਏ ਕਿ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਕਈ ਲੋਕਾਂ ਦੀ ਜਾਨ ਬਚ ਗਈ। ਇਸ ਹਾਦਸੇ ਵਿੱਚ ਅੱਠ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ 3 ਔਰਤਾਂ ਵੀ ਸ਼ਾਮਲ ਹਨ।
ਘਟਨਾ ਦੇ ਸਮੇਂ ਬੱਸ 'ਚ ਕਰੀਬ 45 ਲੋਕ ਸਵਾਰ ਸਨ, ਖੁਸ਼ਕਿਸਮਤੀ ਨਾਲ ਉਹ ਜ਼ਖਮੀ ਨਹੀਂ ਹੋਏ। ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ, ਡਰਾਈਵਰ ਅਤੇ ਸੁਰੱਖਿਆ ਬਲਾਂ ਦੀ ਸਿਆਣਪ ਸਦਕਾ ਵੱਡਾ ਹਾਦਸਾ ਹੋਣੋਂ ਟਲ ਗਿਆ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਿਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ 'ਚ ਬਰੇਕ ਫੇਲ ਹੋਣ ਦੀ ਸੂਚਨਾ ਮਿਲਣ 'ਤੇ ਸਵਾਰੀਆਂ ਬੱਸ ਤੋਂ ਛਾਲ ਮਾਰਦੀਆਂ ਨਜ਼ਰ ਆ ਰਹੀਆਂ ਹਨ।
ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਨੂੰ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਸ਼੍ਰੀਨਗਰ ਜੰਮੂ ਰਾਸ਼ਟਰੀ ਰਾਜਮਾਰਗ 'ਤੇ ਵਾਪਰਿਆ ਜਿਸ 'ਚ ਬੱਸ ਦੀ ਲਪੇਟ 'ਚ ਆਉਣ ਕਾਰਨ ਕਈ ਅਮਰਨਾਥ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ | ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੋਂ ਆ ਰਹੀ ਬੱਸ ਜਿਸ ਦੀ ਰਜਿਸਟ੍ਰੇਸ਼ਨ (ਪੀ.ਬੀ.-02-ਬੀ.ਐਨ.ਐਲ.ਐਮ.-9389) ਸੀ। ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਬ੍ਰੇਕ ਫੇਲ੍ਹ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ।