ਅੰਬਾਲਾ `ਚ ਪਤਨੀ ਨੇ ਪਤੀ ਦੇ ਹੱਥ-ਪੈਰ ਬੰਨ੍ਹ ਕੇ ਕੀਤਾ ਕਤਲ
ਮੌਕੇ `ਤੇ ਮੌਜੂਦ ਲੋਕਾਂ ਨੇ ਲਾਸ਼ ਦੀ ਸ਼ਨਾਖਤ ਕੀਤੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਪਤਨੀ ਖ਼ਿਲਾਫ਼ ਧਾਰਾ 302 ਅਤੇ 301 ਤਹਿਤ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ `ਚ ਜੁਟੀ ਹੋਈ ਹੈ।
ਚੰਡੀਗੜ੍ਹ: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਛਾਉਣੀ ਦੇ ਸੈਕਟਰ-34 ਨੇੜੇ ਗਰੀਬਾਂ ਲਈ ਬਣੇ ਫਲੈਟ ਵਿੱਚ ਪਤਨੀ ਨੇ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪਤਨੀ ਨੇ ਪਤੀ ਦੇ ਹੱਥ-ਪੈਰ ਬੰਨ੍ਹ ਕੇ ਉਸ ਦਾ ਕਤਲ ਕਰ ਕੇ ਗਟਰ ਵਿੱਚ ਸੁੱਟ ਦਿੱਤਾ। ਲਾਸ਼ ਵਿੱਚੋਂ ਬਦਬੂ ਆਉਣ ਕਾਰਨ ਆਸਪਾਸ ਦੇ ਲੋਕਾਂ ਨੇ ਸਵੇਰੇ ਲਾਸ਼ ਦੇਖੀ ਜਿਸ ਦੇ ਹੱਥ-ਪੈਰ ਬੰਨ੍ਹੇ ਹੋਏ ਸਨ।
ਮੌਕੇ 'ਤੇ ਮੌਜੂਦ ਲੋਕਾਂ ਨੇ ਲਾਸ਼ ਦੀ ਸ਼ਨਾਖਤ ਕੀਤੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਪਤਨੀ ਖ਼ਿਲਾਫ਼ ਧਾਰਾ 302 ਅਤੇ 301 ਤਹਿਤ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
ਦੱਸ ਦੇਈਏ ਕਿ 32 ਸਾਲਾ ਰੋਹਤਾਸ਼ ਆਪਣੀ ਪਤਨੀ ਕਮਲੇਸ਼ ਨਾਲ ਅੰਬਾਲਾ ਛਾਉਣੀ ਦੇ ਘਸੀਟਪੁਰ ਵਿੱਚ ਰਹਿੰਦਾ ਸੀ। ਰੋਹਤਾਸ਼ ਅਕਸਰ ਸ਼ਰਾਬ ਦੇ ਨਸ਼ੇ 'ਚ ਘਰ ਪਰਤਦਾ ਸੀ, ਜਿਸ ਕਾਰਨ ਪਤੀ-ਪਤਨੀ 'ਚ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਮ੍ਰਿਤਕ ਰੋਹਤਾਸ਼ ਦੀ ਭੈਣ ਅਤੇ ਦੋਸਤਾਂ ਨੇ ਦੋਸ਼ ਲਾਇਆ ਕਿ ਦੋ-ਤਿੰਨ ਦਿਨ ਪਹਿਲਾਂ ਵੀ ਪਤੀ-ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਕਮਲੇਸ਼ ਨੇ ਰੋਹਤਾਸ਼ ਦਾ ਕਤਲ ਕਰਕੇ ਉਸ ਨੂੰ ਨਾਲੇ ਵਿੱਚ ਸੁੱਟ ਦਿੱਤਾ ਸੀ।
ਮ੍ਰਿਤਕ ਰੋਹਤਾਸ਼ ਦੇ ਰਿਸ਼ਤੇਦਾਰ ਪੁਲਿਸ ਤੋਂ ਮੁਲਜ਼ਮ ਕਮਲੇਸ਼ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਨਾਲੇ 'ਚੋਂ ਬਾਹਰ ਕੱਢਿਆ। ਪੁਲਿਸ ਨੇ ਲਾਸ਼ ਦੀ ਸ਼ਨਾਖਤ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਭੇਜ ਦਿੱਤਾ। ਰਿਸ਼ਤੇਦਾਰਾਂ ਦੀ ਸ਼ਿਕਾਇਤ 'ਤੇ ਅੰਬਾਲਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਕਮਲੇਸ਼ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤੇ 201 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।